04-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-02-2026

ਗੁਰੂ ਰਵਿਦਾਸ ਜੀ ਦਾ ਪ੍ਰਕਾਸ਼ ਦਿਹਾੜਾ ਸ਼ਰਧਾ ਨਾਲ ਮਨਾਇਆ

ਅਜੀਤ ਡੈਸਕ 02-02-2026
ਸਾਦਿਕ, 1 ਫ਼ਰਵਰੀ (ਆਰ.ਐਸ.ਧੁੰਨਾ)-ਭਗਤ ਰਵਿਦਾਸ ਕਮੇਟੀ ਸਾਦਿਕ ਵਲੋਂ ਸੰਗਤ ਦੇ ਸਹਿਯੋਗ ਨਾਲ ਭਗਤ ਰਵਿਦਾਸ ਜੀ ਦਾ ਪ੍ਰਕਾਸ਼ ਦਿਹਾੜਾ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ | ਭਗਤ ਰਵਿਦਾਸ ਕਮੇਟੀ ਵਲੋਂ ਗੁਰਦੁਆਰਾ ਸੁਖਮਣੀ ਸਾਹਿਬ ਸਾਦਿਕ ਵਿਖੇ ਸਵੇਰ ਸਮੇਂ ਸੁਖਮਨੀ ਸਾਹਿਬ ਦੇ ਪਾਠ ਦੇ ਭੋਗ ਪਾਏ ਗਏ | ਅਰਦਾਸ ਬੇਨਤੀ ਕਰਨ ਉਪਰੰਤ ਗੁਰਦੁਆਰਾ ਸਾਹਿਬ ਦੇ ਹੈੱਡ ਗ੍ਰੰਥੀ ਬਾਬਾ ਜਸਵਿੰਦਰ ਸਿੰਘ ਸੋਨੂੰ ਨੇ ਸੰਗਤਾਂ ਨੂੰ ਭਗਤ ਜੀ ਦੇ ਜੀਵਨ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਵਿਚ ਦਰਜ ਉਨ੍ਹਾਂ ਦੀ ਬਾਣੀ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੰਦਿਆਂ ਭਗਤ ਜੀ ਵਲੋਂ ਲੋਕਾਈ ਨੂੰ ਦਿੱਤੀ ਗਈ ਸਿੱਖਿਆ 'ਤੇ ਚੱਲਣ ਲਈ ਪ੍ਰੇਰਿਆ | ਇਸ ਉਪਰੰਤ ਬਾਬਾ ਸਾਦਿਕ ਸ਼ਾਹ ਮਾਰਕੀਟ ਵਿਖੇ ਕਮੇਟੀ ਮੈਂਬਰਾਂ ਵਲੋਂ ਭਗਤ ਜੀ ਦੀ ਤਸਵੀਰ 'ਤੇ ਫ਼ੁੱਲਮਲਾਵਾਂ ਭੇਟ ਕੀਤੀਆਂ ਗਈਆਂ | ਇਸ ਮੌਕੇ ਜਗਸੀਰ ਸਿੰਘ, ਖੇਮ ਚੰਦ, ਪ੍ਰੇਮ ਚੰਦ, ਵਿਜੇ ਸਿੰਘ, ਧਰਮਪਾਲ, ਅਰਸ਼ਦੀਪ ਸਿੰਘ, ਅਜੀਤ ਕੁਮਾਰ, ਪਰਵਿੰਦਰ ਸਿੰਘ, ਵਰਿਆਮ ਸਿੰਘ, ਰਜਿੰਦਰ ਕੁਮਾਰ ਰਾਜੂ, ਦੇਵ ਸਿੰਘ ਅਤੇ ਸਰਬਣ ਸਿੰਘ, ਸੁਰਿੰਦਰਪਾਲ ਸੇਠੀ, ਰਣਜੀਤ ਸਿੰਘ, ਪਿ੍ਤਪਾਲ ਸਿੰਘ ਢਿੱਲੋਂ, ਪੰਚ ਓਮ ਪ੍ਰਕਾਸ਼ ਗੋਰਾ, ਸ਼ਾਮ ਸੁੰਦਰ ਆਦਿ ਵੀ ਹਾਜ਼ਰ ਸਨ | ਪਾਠ ਦੇ ਭੋਗ ਉਪਰੰਤ ਬਾਬਾ ਸਾਦਿਕ ਸ਼ਾਹ ਮਾਰਕੀਟ ਵਿਖੇ ਸੰਗਤਾਂ ਲਈ ਗੁਰੂ ਕੇ ਲੰਗਰ ਅਤੁੱਟ ਵਰਤਾਏ ਗਏ |
ਪਿਛਲੀ ਖ਼ਬਰ ਸਪੀਕਰ ਸੰਧਵਾਂ ਨੇ ਮਨੀ ਧਾਲੀਵਾਲ ਦੇ ਗ੍ਰਹਿ ਵਿਖੇ ਪਰਿਵਾਰਕ ਮਿਲਣੀ ਕੀਤੀ ਅਗਲੀ ਖ਼ਬਰ ਮੋਗਾ ਪੁਲਿਸ ਨੇ ਕੀਤੀ ਬੱਸ ਸਟੈਂਡ ਦੀ ਚੈਕਿੰਗ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।