05-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-02-2026

ਮਾਤਾ ਅਮਰ ਕੌਰ ਚੈਰੀਟੇਬਲ ਹਸਪਤਾਲ 'ਚ ਮੁਫ਼ਤ ਅੱਖਾਂ ਦਾ ਲੈਂਜ ਕੈਂਪ ਲਗਾਇਆ

ਅਜੀਤ ਡੈਸਕ 02-02-2026
ਜੈਤੋ, 1 ਫ਼ਰਵਰੀ (ਗੁਰਚਰਨ ਸਿੰਘ ਗਾਬੜੀਆ)-ਪ੍ਰਸਿੱਧ ਸਮਾਜ ਸੇਵੀ ਸੰਸਥਾ ਮਾਤਾ ਅਮਰ ਕÏਰ ਵਿਵੇਕ ਚੈਰੀਟੇਬਲ ਸੁਸਾਇਟੀ ਜੈਤੋ (ਸੰਤ ਜਲਾਲ ਵਾਲਿਆਂ ਦਾ ਅੱਖਾਂ ਦਾ ਹਸਪਤਾਲ ਜੈਤੋ) ਵਿਖੇ ਸੰਸਥਾ ਦੇ ਮੁੱਖ ਸੰਸਥਾਪਕ ਬ੍ਰਹਮਲੀਨ ਸੰਤ ਕਰਨੈਲ ਦਾਸ ਜੀ ਜਲਾਲ ਵਾਲਿਆਂ ਦੀ ਯਾਦ ਨੂੰ ਸਮਰਪਿਤ ਪੁੰਨਿਆ ਦੇ ਸ਼ੁੱਭ ਦਿਹਾੜੇ 'ਤੇ ਚੀਫ਼ ਪੈਟਰਨ ਸਵਾਮੀ ਬ੍ਰਹਮ ਮੁਨੀ ਸ਼ਾਸਤਰੀ ਜੀ ਦੀ ਅਗਵਾਈ ਹੇਠ ਸਥਾਨਕ ਹਸਪਤਾਲ ਚੈਨਾ ਰੋਡ ਵਿਖੇ ਮੁਫ਼ਤ ਲੈਂਜ ਕੈਂਪ ਲਗਾਇਆ ਗਿਆ¢ ਕੈਂਪ ਦਾ ਉਦਘਾਟਨ ਸਵਾਮੀ ਬ੍ਰਹਮ ਮੁਨੀ ਜਲਾਲ ਵਾਲੇ, ਸੰਤ ਰਿਸ਼ੀ ਰਾਮ, ਲੀਲਾਧਰ ਵਰਿਸ਼ਟ ਪ੍ਰਚਾਰਕ, ਡਾ. ਚੰਦਰ ਸ਼ੇਖਰ ਕੱਕੜ ਸਿਵਲ ਸਰਜਨ ਫ਼ਰੀਦਕੋਟ ਅਤੇ ਮਾਤਾ ਰਜਨੀ ਦੇਵੀ (ਵਿਵੇਕ ਆਸ਼ਰਮ) ਵਲੋਂ ਸਾਂਝੇ ਤੌਰ 'ਤੇ ਦੀਪ ਜਲਾ ਕੇ ਕੀਤਾ ਗਿਆ ¢ ਸਵਾਮੀ ਬ੍ਰਹਮ ਮੁਨੀ ਨੇ ਕਿਹਾ ਕਿ ਇਸ ਯੁੱਗ ਵਿਚ ਜੋ ਇਨਸਾਨ ਸਮਾਜ ਸੇਵਾ ਦੀ ਭਾਵਨਾ ਰੱਖਦਾ ਹੈ ਉਹ ਪ੍ਰਸੰਸਾ ਦੇ ਯੋਗ ਹੈ ¢ ਉਨ੍ਹਾਂ ਸਾਰੇ ਦਾਨੀ ਸੱਜਣਾਂ ਦਾ ਧੰਨਵਾਦ ਕਰਦਿਆਂ ਮਰੀਜ਼ਾਂ ਦੀ ਚੰਗੀ ਸਿਹਤ ਲਈ ਕਾਮਨਾ ਕੀਤੀ | ਕੈਂਪ ਦÏਰਾਨ ਸੰਤ ਰਿਸ਼ੀ ਰਾਮ ਜੀ ਪ੍ਰਧਾਨ ਮਾਤਾ ਅਮਰ ਕÏਰ ਵਿਵੇਕ ਚੈਰੀਟੇਬਲ ਸੁਸਾਇਟੀ ਜੈਤੋ ਨੇ ਦੱਸਿਆ ਕਿ ਕੈਂਪ 'ਚ ਅੱਖਾਂ ਦੀਆਂ ਬਿਮਾਰੀਆਂ ਦੇ ਮਾਹਿਰ ਡਾ. ਦੀਪਕ ਅਰੋੜਾ, ਡਾ. ਮੋਨਿਕਾ ਬਲਿਆਨ ਅਤੇ ਡਾ. ਭੁਪਿੰਦਰ ਪਾਲ ਕÏਰ ਵਲੋਂ ਲਗਪਗ 550 ਮਰੀਜ਼ਾਂ ਦੀ ਜਾਂਚ ਕੀਤੀ ਤੇ 290 ਮਰੀਜ਼ਾਂ ਦੀ ਮੁਫ਼ਤ ਆਪ੍ਰੇਸ਼ਨ ਲਈ ਚੋਣ ਕੀਤੀ ਗਈ ਅਤੇ ਜਾਂਚ ਉਪਰੰਤ ਮਰੀਜ਼ਾਂ ਨੂੰ ਸੰਸਥਾ ਵਲੋਂ ਦਵਾਈਆਂ ਮੁਫ਼ਤ ਦਿੱਤੀਆਂ ਗਈਆਂ¢ ਮਰੀਜ਼ਾਂ ਲਈ ਰਹਿਣ ਸਹਿਣ ਅਤੇ ਲੰਗਰ ਦਾ ਪ੍ਰਬੰਧ ਵੀ ਸੁਸਾਇਟੀ ਵਲੋਂ ਮੁਫ਼ਤ ਕੀਤਾ ਗਿਆ¢ ਇਸ ਮੌਕੇ ਮਾਤਾ ਰਜਨੀ ਦੇਵੀ ਵਿਵੇਕ ਆਸ਼ਰਮ ਜੈਤੋ, ਅਮਿਤ ਕੁਮਾਰ ਜ਼ਿਲ੍ਹਾ ਪ੍ਰਚਾਰਕ, ਦਿਵਾਂਸੂ ਮੜਾਕੀਆ ਸ਼ਹਿਰੀ ਕਾਰਜਵਾਹ, ਡਾਕਟਰ ਰਮਨਦੀਪ ਸਿੰਘ ਸੀਨੀਅਰ ਆਗੂ ਭਾਜਪਾ, ਵਿੱਕੀ ਗੋਇਲ ਏ.ਵੀ ਵਾਲੇ, ਸ਼ਾਮ ਲਾਲ ਗੋਇਲ ਨੇਤਾ ਬੀਜੇਪੀ, ਹਰੀਸ਼ ਤਾਇਲ, ਹੈੱਡ ਗ੍ਰੰਥੀ ਰਾਮ ਸਿੰਘ, ਡੀ. ਸੀ. ਸਿੰਘ, ਡਾਕਟਰ ਮੱਖਣ ਸਿੰਘ ਕਰੀਰਵਾਲੀ, ਮੇਜਰ ਸਿੰਘ ਗੋਂਦਾਰਾ ਡੇਲਿਆਂਵਾਲੀ, ਜਸਵਿੰਦਰ ਸਿੰਘ ਪਟਵਾਰੀ ਰੋੜੀਕਪੂਰਾ, ਸੁਰਜੀਤ ਸਿੰਘ ਅਰੋੜਾ ਰੋੜੀਕਪੂਰਾ, ਮਹਿੰਦਰ ਸਿੰਘ ਨਿਰਵਾਣ, ਸਤਵਿੰਦਰ ਸਿੰਘ ਅੰਗਰੋਈਆ, ਜਗਦੀਸ਼ ਸਿੰਘ, ਬਲੀ ਸਿੰਘ, ਮਨੀ ਸਿੰਘ, ਬਿੰਦਰ ਪਾਲ ਜੈਤੋ, ਤੇਜਿੰਦਰ ਸਿੰਘ ਬਰਾੜ, ਜਗਮੀਤ ਸਿੰਘ ਮੱਲਣ, ਹਰਪ੍ਰੀਤ ਸਿੰਘ, ਅਮਨਦੀਪ ਸਿੰਘ ਜਿਗਰੀ, ਸੁਖਵਿੰਦਰ ਸਿੰਘ ਸੁੱਖਾ, ਗੁਰਪੀਤ ਸਿੰਘ ਬਾਜਾਖਾਨਾ, ਸੁਮਨ, ਸੁਸ਼ਮਾ, ਕਰਮਜੀਤ ਕÏਰ, ਜਸਵੀਰ ਕÏਰ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਮੇਜਰ ਅਜਾਇਬ ਸਿੰਘ ਕਾਨਵੈਂਟ ਸਕੂਲ 'ਚ ਸਮਾਜ ਨੂੰ ਸੇਧ ਦੇਣ ਵਾਲੀ ਸਿੱਖਿਆਤਮਕ ਪਹਿਲ ਅਗਲੀ ਖ਼ਬਰ ਸਪੀਕਰ ਸੰਧਵਾਂ ਨੇ ਮਨੀ ਧਾਲੀਵਾਲ ਦੇ ਗ੍ਰਹਿ ਵਿਖੇ ਪਰਿਵਾਰਕ ਮਿਲਣੀ ਕੀਤੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।