17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-02-2026

ਨਸ਼ੀਲੇ ਕੈਪਸੂਲਾਂ ਸਮੇਤ ਇਕ ਕਾਬੂ

ਅਜੀਤ ਡੈਸਕ 03-02-2026
ਗਿੱਦੜਬਾਹਾ, 2 ਫ਼ਰਵਰੀ (ਪਰਮਜੀਤ ਸਿੰਘ ਥੇੜ੍ਹੀ)- ਥਾਣਾ ਗਿੱਦੜਬਾਹਾ ਪੁਲਿਸ ਨੇ ਇਕ ਵਿਅਕਤੀ ਨੂੰ 30 ਪ੍ਰੀਗੈਬਲਿਨ ਕੈਪਸੂਲਾਂ ਸਮੇਤ ਕਾਬੂ ਕਰਨ ਤੋਂ ਬਾਅਦ ਉਸ ਨੂੰ ਬਰ ਜਮਾਨਤ ਰਿਹਾਅ ਕਰ ਦਿੱਤਾ ਗਿਆ ਹੈ | ਥਾਣਾ ਗਿੱਦੜਬਾਹਾ ਦੇ ਹੌਲਦਾਰ ਰਛਪਾਲ ਸਿੰਘ ਨੂੰ ਦੌਰਾਨੇ ਗਸ਼ਤ ਮੁਖ਼ਬਰ ਪਾਸੋਂ ਸੂਚਨਾ ਪ੍ਰਾਪਤ ਹੋਈ ਕਿ ਸੁਖਪ੍ਰੀਤ ਸਿੰਘ ਉਰਫ਼ ਕਾਲਾ ਪੁੱਤਰ ਜੰਟਾ ਸਿੰਘ ਵਾਸੀ ਨੇੜੇ ਗਿਰਧਾਰੀ ਦੀ ਚੱਕੀ ਪਿੰਡ ਗਿੱਦੜਬਾਹਾ ਨਸ਼ੇ ਵਾਲੇ ਕੈਪਸੂਲ ਵੇਚਣ ਦਾ ਆਦੀ ਹੈ, ਜੋ ਅੱਜ ਵੀ ਕਪਾਹ ਮੰਡੀ ਗਿੱਦੜਬਾਹਾ ਵਿਖੇ ਨਸ਼ੇ ਵਾਲੇ ਕੈਪਸੂਲ ਵੇਚ ਰਿਹਾ ਹੈ | ਉਕਤ ਸੂਚਨਾ ਦੇ ਆਧਾਰ 'ਤੇ ਕਾਰਵਾਈ ਕਰਦੇ ਹੋਏ ਪੁਲਿਸ ਨੇ ਉਕਤ ਸੁਖਪ੍ਰੀਤ ਸਿੰਘ ਉਰਫ਼ ਕਾਲਾ ਨੂੰ 30 ਕੈਪਸੂਲ ਪ੍ਰੀਗੈਬਲਿਨ ਸਮੇਤ ਕਾਬੂ ਕਰਕੇ ਉਸ ਵਿਰੁੱਧ ਵੱਖ-ਵੱਖ ਧਾਰਾਵਾਂ ਅਧੀਨ ਮਾਮਲਾ ਦਰਜ ਕਰਕੇ ਉਸ ਨੂੰ ਬਰ ਜਮਾਨਤ ਰਿਹਾਅ ਕਰ ਦਿੱਤਾ ਹੈ |

ਪਿਛਲੀ ਖ਼ਬਰ ਕੇਂਦਰ ਸਰਕਾਰ ਵਲੋਂ ਪੇਸ਼ ਕੀਤਾ ਬਜਟ ਕਿਸਾਨ ਵਿਰੋਧੀ-ਜਥੇਬੰਦੀਆਂ ਅਗਲੀ ਖ਼ਬਰ ਕੇਂਦਰੀ ਬਜਟ ਕਿਸਾਨਾਂ ਲਈ ਨਿਰਾਸ਼ਾਜਨਕ- ਭਾਕਿਯੂ (ਰਾਜੇਵਾਲ)

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।