18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-02-2026

ਸਪੀਕਰ ਸੰਧਵਾਂ ਕੰਮੇਆਣਾ ਅਤੇ ਕਲੇਰ ਵਿਖੇ ਭਲਕੇ ਰੱਖਣਗੇ ਸੜਕਾਂ ਦੇ ਨੀਂਹ ਪੱਥਰ

ਅਜੀਤ ਡੈਸਕ 03-02-2026
ਕੋਟਕਪੂਰਾ, 2 ਫ਼ਰਵਰੀ (ਮੋਹਰ ਸਿੰਘ ਗਿੱਲ)-ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵਲੋਂ ਹਲਕਾ ਕੋਟਕਪੂਰਾ ਵਿਚ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਦੀ ਦਿਸ਼ਾ ਵਿਚ ਲਗਾਤਾਰ ਕਦਮ ਚੁੱਕੇ ਜਾ ਰਹੇ ਹਨ | ਇਸ ਕੜੀ ਤਹਿਤ ਮਿਤੀ 4 ਫ਼ਰਵਰੀ ਨੂੰ ਸਪੀਕਰ ਸੰਧਵਾਂ ਵਲੋਂ ਪਿੰਡ ਕੰਮੇਆਣਾ ਅਤੇ ਕਲੇਰ ਵਿਖੇ ਲਗਪਗ 14 ਕਰੋੜ ਰੁਪਏ ਦੀ ਲਾਗਤ ਨਾਲ ਮਹੱਤਵਪੂਰਨ ਲਿੰਕ ਸੜਕਾਂ ਦੇ ਨੀਂਹ ਪੱਥਰ ਰੱਖੇ ਜਾਣਗੇ | ਇਸ ਮੌਕੇ ਪਿੰਡ ਕੰਮੇਆਣਾ ਵਿਖੇ ਲਿੰਕ ਸੜਕ ਕੰਮੇਆਣਾ ਤੋਂ ਡੱਗੋ ਰੋਮਾਣਾ ਤੋਂ ਫਿੱਡੇ ਕਲਾਂ ਪੀ.ਐਮ.ਜੀ.ਐਸ.ਵਾਈ. ਰੋਡ ਦਾ ਨੀਂਹ ਪੱਥਰ ਰੱਖਿਆ ਜਾਵੇਗਾ, ਜਿਸ ਦੀ ਲੰਬਾਈ 8.36 ਕਿਲੋਮੀਟਰ ਹੈ | ਇਸ ਪ੍ਰੋਜੈਕਟ 'ਤੇ ਲਗਪਗ 732.93 ਲੱਖ ਰੁਪਏ ਦੀ ਲਾਗਤ ਆਵੇਗੀ | ਇਸ ਤੋਂ ਇਲਾਵਾ ਪਿੰਡ ਕਲੇਰ ਵਿਖੇ ਲਿੰਕ ਸੜਕ ਕਲੇਰ ਤੋਂ ਕੋਟ ਸੁਖੀਆ ਦਾ ਨੀਂਹ ਪੱਥਰ ਰੱਖਿਆ ਜਾਵੇਗਾ, ਜਿਸ ਦੀ ਲੰਬਾਈ 6.38 ਕਿਲੋਮੀਟਰ ਹੈ ਅਤੇ ਇਸ 'ਤੇ 685.95 ਲੱਖ ਰੁਪਏ ਖ਼ਰਚ ਕੀਤੇ ਜਾਣਗੇ |
ਪਿਛਲੀ ਖ਼ਬਰ ਗਊਧਨ ਨੂੰ ਲੰਪੀ ਸਕਿਨ ਬਿਮਾਰੀ ਤੋਂ ਬਚਾਅ ਲਈ ਟੀਕਾਕਰਨ ਮੁਹਿੰਮ ਸ਼ੁਰੂ ਅਗਲੀ ਖ਼ਬਰ ਕੇਂਦਰੀ ਬਜਟ 'ਚ ਪੰਜਾਬ ਨਾਲ ਪੱਖਪਾਤ ਹੋਣ 'ਤੇ ਲੋਕਾਂ 'ਚ ਨਿਰਾਸ਼ਤਾ- ਦਰਸ਼ਨ ਢਿੱਲਵਾਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।