18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-02-2026

ਗਊਧਨ ਨੂੰ ਲੰਪੀ ਸਕਿਨ ਬਿਮਾਰੀ ਤੋਂ ਬਚਾਅ ਲਈ ਟੀਕਾਕਰਨ ਮੁਹਿੰਮ ਸ਼ੁਰੂ

ਅਜੀਤ ਡੈਸਕ 03-02-2026
ਫ਼ਰੀਦਕੋਟ, 2 ਫ਼ਰਵਰੀ (ਜਸਵੰਤ ਸਿੰਘ ਪੁਰਬਾ)-ਗਊਧਨ ਨੂੰ ਲੰਪੀ ਸਕਿਨ ਬਿਮਾਰੀ ਤੋਂ ਬਚਾਅ ਲਈ ਟੀਕਾਕਰਨ ਮੁਹਿੰਮ ਦੀ ਸ਼ੁਰੂਆਤ ਪੰਚਵਟੀ ਗਊਸ਼ਾਲਾ ਫ਼ਰੀਦਕੋਟ ਤੋਂ ਡਾ. ਜਸਵਿੰਦਰ ਕੁਮਾਰ ਗਰਗ ਸਹਾਇਕ ਨਿਰਦੇਸ਼ਕ ਪਸ਼ੂ ਪਾਲਣ (ਪਸ਼ੂ ਸਹਿਤ) ਵਲੋਂ ਕਰਵਾਈ ਗਈ | ਉਨ੍ਹਾਂ ਨਾਲ ਡਾ. ਸਾਹਿਲ ਕੁਮਾਰ ਵੈਟਰਨਰੀ ਅਫ਼ਸਰ ਅਤੇ ਕੁਲਜੀਤ ਸਿੰਘ ਵੈਟਰਨਰੀ ਇੰਸਪੈਕਟਰ ਹਾਜ਼ਰ ਸਨ | ਇਸ ਤੋਂ ਇਲਾਵਾ ਗਊਸ਼ਾਲਾ ਕਰਜਕਾਰਨੀ ਦੇ ਮੈਂਬਰ ਅਤੇ ਵਰਕਰ ਵੀ ਮੌਜੂਦ ਸਨ | ਡਾ. ਜਸਵਿੰਦਰ ਕੁਮਾਰ ਗਰਗ ਨੇ ਦੱਸਿਆ ਕਿ ਜ਼ਿਲ੍ਹੇ ਵਿਚ ਕੁੱਲ 70,000 ਗਊਧਨ ਨੂੰ ਇਹ ਵੈਕਸੀਨ ਮੁਹਿੰਮ ਦੌਰਾਨ ਲਗਾਈ ਜਾਵੇਗੀ ਅਤੇ ਇਹ ਮੁਹਿੰਮ ਮਿਤੀ 28 ਫ਼ਰਵਰੀ 2026 ਨੂੰ ਖਤਮ ਹੋਵੇਗੀ | ਇਸ ਕੰਮ ਨੂੰ ਸਮੇਂ ਸਿਰ ਨੇਪਰੇ ਚਾੜ੍ਹਨ ਲਈ ਪਸ਼ੂ ਪਾਲਣ ਵਿਭਾਗ ਫ਼ਰੀਦਕੋਟ ਵਲੋਂ 32 ਟੀਮਾਂ ਦਾ ਗਠਨ ਕੀਤਾ ਗਿਆ ਹੈ ਜੋ ਪਸ਼ੂ ਪਾਲਕਾਂ ਦੇ ਘਰ-ਘਰ ਜਾ ਕੇ ਇਸ ਟੀਕਾਕਰਨ ਮੁਹਿੰਮ ਨੂੰ ਮੁਕੰਮਲ ਕਰਨਗੀਆਂ | ਉਨ੍ਹਾਂ ਪਸ਼ੂ ਪਾਲਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਸਮੂਚੇ ਗਊਧਨ ਨੂੰ ਇਹ ਟੀਕਾਰਕਨ ਲਾਜ਼ਮੀ ਲਗਵਾਉਣ ਤਾਂ ਜੋ ਇਸ ਛੂਤੀ ਅਤੇ ਜਾਨਲੇਵਾ ਬਿਮਾਰੀ ਤੋਂ ਗਊਧੰਨ ਨੂੰ ਬਚਾਇਆ ਜਾ ਸਕੇ |
ਪਿਛਲੀ ਖ਼ਬਰ ਪਿੰਡ ਘੁੱਦੂਵਾਲਾ ਵਿਖੇ ਗੁਰੂ ਰਵਿਦਾਸ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ ਅਗਲੀ ਖ਼ਬਰ ਸਪੀਕਰ ਸੰਧਵਾਂ ਕੰਮੇਆਣਾ ਅਤੇ ਕਲੇਰ ਵਿਖੇ ਭਲਕੇ ਰੱਖਣਗੇ ਸੜਕਾਂ ਦੇ ਨੀਂਹ ਪੱਥਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।