18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-02-2026

ਮਜੀਠੀਆ ਨੂੰ ਮਿਲੀ ਜ਼ਮਾਨਤ ਨਾਲ ਸੱਚ ਦੀ ਜਿੱਤ ਹੋਈ-ਮਾਹਲਾ <br/>

ਅਜੀਤ ਡੈਸਕ 03-02-2026
ਮੋਗਾ, 2 ਫਰਵਰੀ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ ਬੱਬੀ)-ਸ਼੍ਰੋਮਣੀ ਅਕਾਲੀ ਦਲ ਦੇ ਜੁਝਾਰੂ ਆਗੂ ਜਿਸ ਨੂੰ ਸਿਆਸੀ ਰੰਜਿਸ਼ ਤਹਿਤ ਫਸਾਇਆ ਗਿਆ ਸੀ ਅਤੇ ਉਸ 'ਤੇ ਨਸ਼ਾ ਤਸਕਰਾਂ ਨਾਲ ਰਲੇ ਜਾਣ ਦੇ ਵੀ ਝੂਠੇ ਪਰਚੇ ਦਰਜ ਕੀਤੇ ਗਏ ਪਰ ਸੁਪਰੀਮ ਕੋਰਟ ਨੇ ਉਨ੍ਹਾਂ ਨੂੰ ਜ਼ਮਾਨਤ ਦੇਣ ਨਾਲ ਸੱਚ ਦੀ ਜਿੱਤ ਹੋਈ ਅਤੇ ਝੂਠ ਦੀ ਹਾਰ ਹੋਈ | ਇਹ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਸਾਬਕਾ ਡਾਇਰੈਕਟਰ ਰਾਜਵੰਤ ਸਿੰਘ ਮਾਹਲਾ ਨੇ 'ਅਜੀਤ' ਨਾਲ ਗੱਲਬਾਤ ਦੌਰਾਨ ਕੀਤਾ | ਉਨ੍ਹਾਂ ਕਿਹਾ ਕਿ ਬਿਕਰਮ ਸਿੰਘ ਮਜੀਠੀਆ ਨੂੰ ਜ਼ਮਾਨਤ ਮਿਲਣ ਨਾਲ ਸ਼੍ਰੋਮਣੀ ਅਕਾਲੀ ਦਲ ਦੇ ਵਰਕਰਾਂ ਦੇ ਹੌਸਲੇ ਬੁਲੰਦ ਹੋ ਗਏ ਹਨ ਅਤੇ ਹੁਣ ਬਿਕਰਮ ਸਿੰਘ ਮਜੀਠੀਆ ਪਾਰਟੀ ਲਈ ਨਿਰੰਤਰ ਕੰਮ ਵਿਚ ਜੁੱਟ ਜਾਣਗੇ | ਮਾਹਲਾ ਨੇ ਕਿਹਾ ਕਿ ਆਪ ਸਰਕਾਰ ਨਿੱਜੀ ਰੰਜਿਸ਼ ਰੱਖ ਕੇ ਹੀ ਅਜਿਹੇ ਹੱਥਕੰਡੇ ਵਰਤ ਰਹੀ ਹੈ ਪਰ ਇਸ ਦਾ ਜਵਾਬ ਲੋਕ ਸਾਲ 2027 ਦੀਆਂ ਚੋਣਾਂ ਵਿਚ ਦੇਣਗੇ |

ਪਿਛਲੀ ਖ਼ਬਰ ਚੋਣ ਡਿਊਟੀ ਦੌਰਾਨ ਜਾਨ ਗਵਾਉਣ ਵਾਲੇ ਅਧਿਆਪਕਾਂ ਨੂੰ ਮੁਆਵਜ਼ਾ ਦੇਵੇ ਸਰਕਾਰ-ਅਧਿਆਪਕ ਜਥੇਬੰਦੀਆਂ <br/> ਅਗਲੀ ਖ਼ਬਰ ਮੋਗਾ ਵਿਖੇ ਸਟੈਮ ਵਰਕਸ਼ਾਪ ਦੌਰਾਨ 250 ਵਿਦਿਆਰਥੀਆਂ ਨੇ ਭਾਗ ਲਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।