18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-02-2026

ਜ਼ਿਲ੍ਹਾ ਪੱਧਰੀ ਸ਼ਿਕਾਇਤ ਨਿਵਾਰਣ ਕੈਂਪ ਲਗਾਏ

ਅਜੀਤ ਡੈਸਕ 03-02-2026
ਸ੍ਰੀ ਮੁਕਤਸਰ ਸਾਹਿਬ, 2 ਫ਼ਰਵਰੀ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹਾ ਪੁਲਿਸ ਮੁਖੀ ਅਭਿਮੰਨਿਊ ਰਾਣਾ ਦੀ ਅਗਵਾਈ ਹੇਠ ਅੱਜ ਜ਼ਿਲ੍ਹੇ ਦੀਆਂ ਸਮੂਹ ਸਬ ਡਵੀਜ਼ਨਾਂ ਵਿਖੇ ਵਿਸ਼ੇਸ਼ ਸ਼ਿਕਾਇਤ ਨਿਵਾਰਣ ਕੈਂਪ ਲਗਾਏ ਗਏ | ਇਹ ਸਾਰੇ ਸ਼ਿਕਾਇਤ ਨਿਵਾਰਣ ਕੈਂਪ ਸਵੇਰੇ 9 ਵਜੇ ਤੋਂ ਸ਼ਾਮ ਤੱਕ ਲਗਾਤਾਰ ਚਲਾਏ ਗਏ, ਜਿੱਥੇ ਜ਼ਿਲ੍ਹੇ ਦੇ ਵੱਖ-ਵੱਖ ਥਾਣਿਆਂ ਅਤੇ ਪੁਲਿਸ ਦਫ਼ਤਰਾਂ ਨਾਲ ਸੰਬੰਧਿਤ ਲੋਕਾਂ ਦੀਆਂ ਚੱਲ ਰਹੀਆਂ ਸ਼ਿਕਾਇਤਾਂ, ਮਸਲੇ ਤੇ ਨਿੱਜੀ ਪ੍ਰੇਸ਼ਾਨੀਆਂ ਨੂੰ ਬਹੁਤ ਗੰਭੀਰਤਾ ਨਾਲ ਸੁਣਿਆ ਗਿਆ | ਸ਼ਿਕਾਇਤਕਰਤਾਵਾਂ ਨੂੰ ਕੈਂਪ ਸਥਾਨਾਂ 'ਤੇ ਸੱਦ ਕੇ ਉਨ੍ਹਾਂ ਨਾਲ ਸਿੱਧੀ ਗੱਲਬਾਤ ਕੀਤੀ ਗਈ, ਤਾਂ ਜੋ ਹਰ ਮਾਮਲੇ ਦੀ ਪੂਰੀ ਜਾਂਚ ਕਰਕੇ ਇਨਸਾਫ਼ਯੋਗ ਤੇ ਕਾਨੂੰਨ ਅਨੁਸਾਰ ਹੱਲ ਯਕੀਨੀ ਬਣਾਇਆ ਜਾ ਸਕੇ | ਕੈਂਪ ਦੌਰਾਨ ਵੱਡੀ ਗਿਣਤੀ ਵਿਚ ਆਮ ਨਾਗਰਿਕਾਂ ਵਲੋਂ ਆਪਣੀਆਂ ਦਰਖ਼ਾਸਤਾਂ ਪੇਸ਼ ਕੀਤੀਆਂ ਗਈਆਂ | ਕਈ ਸ਼ਿਕਾਇਤਾਂ ਦਾ ਮੌਕੇ 'ਤੇ ਹੀ ਤੁਰੰਤ ਨਿਪਟਾਰਾ ਕੀਤਾ ਗਿਆ, ਜਦਕਿ ਹੋਰ ਮਾਮਲਿਆਂ ਸੰਬੰਧੀ ਕਾਨੂੰਨੀ ਪ੍ਰਕਿਰਿਆ ਅਨੁਸਾਰ ਬਿਆਨ ਦਰਜ ਕਰਕੇ ਸੰਬੰਧਿਤ ਅਧਿਕਾਰੀਆਂ ਨੂੰ ਸਪੱਸ਼ਟ ਅਤੇ ਸਮਾਂਬੱਧ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਗਏ | ਇਸ ਸ਼ਿਕਾਇਤ ਨਿਵਾਰਨ ਕੈਂਪ ਦੀ ਸਮੂਹ ਕਾਰਵਾਈ ਹਰਕਮਲ ਕੌਰ ਐੱਸ.ਪੀ. (ਹੈੱਡ ਕੁਆਰਟਰ), ਬਚਨ ਸਿੰਘ ਡੀ.ਐੱਸ.ਪੀ. (ਸ੍ਰੀ ਮੁਕਤਸਰ ਸਾਹਿਬ), ਹਰਜੀਤ ਸਿੰਘ ਡੀ.ਐੱਸ.ਪੀ. (ਸੀ.ਏ.ਡਬਲਯੂ. ਐਂਡ ਸੀ), ਨਵੀਨਪਾਲ ਸਿੰਘ ਡੀ.ਐੱਸ.ਪੀ. (ਮਲੋਟ), ਅਰੁਨ ਮੁੰਡਨ ਡੀ.ਐੱਸ.ਪੀ. (ਗਿੱਦੜਬਾਹਾ) ਅਤੇ ਹਰਬੰਸ ਸਿੰਘ ਡੀ.ਐੱਸ.ਪੀ. (ਲੰਬੀ) ਦੀ ਦੇਖ-ਰੇਖ ਹੇਠ ਬਹੁਤ ਹੀ ਸੁਚਾਰੂ ਤੇ ਵਿਵਸਥਿਤ ਢੰਗ ਨਾਲ ਸੰਪੰਨ ਕੀਤੇ ਗਏ | ਇਸ ਮੌਕੇ ਐੱਸ.ਐੱਸ.ਪੀ. ਅਭਿਮੰਨਿਊ ਰਾਣਾ ਨੇ ਕਿਹਾ ਕਿ ਜ਼ਿਲ੍ਹਾ ਪੁਲਿਸ ਲੋਕਾਂ ਦੀਆਂ ਸਮੱਸਿਆਵਾਂ ਦਾ ਤੁਰੰਤ, ਪਾਰਦਰਸ਼ੀ ਤੇ ਨਿਰਪੱਖ ਹੱਲ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ | ਉਨ੍ਹਾਂ ਕਿਹਾ ਕਿ ਕਿਸੇ ਵੀ ਨਾਗਰਿਕ ਨੂੰ ਆਪਣੀ ਸ਼ਿਕਾਇਤ ਲਈ ਲੰਮੇ ਸਮੇਂ ਤੱਕ ਇੰਤਜ਼ਾਰ ਨਹੀਂ ਕਰਨਾ ਪਵੇਗਾ ਅਤੇ ਹਰ ਯੋਗ ਮਾਮਲੇ ਦਾ ਨਿਪਟਾਰਾ ਮੌਕੇ 'ਤੇ ਜਾਂ ਨਿਰਧਾਰਿਤ ਸਮੇਂ ਅੰਦਰ ਕੀਤਾ ਜਾਵੇਗਾ |
ਪਿਛਲੀ ਖ਼ਬਰ ਦਸਮੇਸ਼ ਕਾਲਜ ਬਾਦਲ ਵਿਖੇ ਜਾਗਰੂਕਤਾ ਲੈਕਚਰ ਕਰਵਾਇਆ ਅਗਲੀ ਖ਼ਬਰ ਕੇਂਦਰ ਸਰਕਾਰ ਦਾ ਬਜਟ ਹਰ ਪੱਖ ਤੋਂ ਸ਼ਲਾਘਾਯੋਗ- ਗੁਰਚਰਨ ਸਿੰਘ ਸੰਧੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।