22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-02-2026

11ਵੀਂ ਜਮਾਤ ਦੇ ਵਿਦਿਆਰਥੀਆਂ ਨੇ ਆਪਣੇ ਸੀਨੀਅਰਾਂ ਨੂੰ ਵਿਦਾਇਗੀ ਸੱਦਾ ਪੱਤਰ ਦਿੱਤਾ <br/>

ਅਜੀਤ ਡੈਸਕ 04-02-2026
ਮੋਗਾ, 3 ਫਰਵਰੀ (ਸੁਰਿੰਦਰਪਾਲ ਸਿੰਘ)-ਦ ਲਰਨਿੰਗ ਫ਼ੀਲਡਜ਼ ਏ ਗਲੋਬਲ ਸਕੂਲ (ਟੀ.ਐਲ.ਐਫ.) 'ਚ ਅੱਜ ਇਕ ਭਾਵਨਾਤਮਕ ਅਤੇ ਯਾਦਗਾਰੀ ਪਲ ਦੇਖਣ ਨੂੰ ਮਿਲਿਆ, ਜਦੋਂ 12ਵੀਂ ਜਮਾਤ ਦੇ ਵਿਦਿਆਰਥੀਆਂ ਨੇ ਆਪਣਾ ਆਖ਼ਰੀ ਕੰਮਕਾਜੀ ਦਿਨ ਮਨਾਇਆ | ਇਸ ਮੌਕੇ 'ਤੇ, 11ਵੀਂ ਜਮਾਤ ਦੇ ਵਿਦਿਆਰਥੀਆਂ ਨੇ ਆਪਣੇ ਸੀਨੀਅਰਾਂ ਨੂੰ ਪਿਆਰ ਨਾਲ ਵਿਦਾਇਗੀ ਸੱਦਾ ਪੱਤਰ ਭੇਟ ਕੀਤੇ | ਇਹ ਵਿਦਾਇਗੀ ਸਮਾਰੋਹ 7 ਫਰਵਰੀ ਨੂੰ ਹੋਵੇਗਾ | ਸਮਾਰੋਹ ਖ਼ੁਸ਼ੀ, ਸ਼ੁਕਰਗੁਜ਼ਾਰੀ ਅਤੇ ਯਾਦਾਂ ਨਾਲ ਭਰਿਆ ਹੋਇਆ ਸੀ | ਇਸ ਮੌਕੇ 'ਤੇ 11ਵੀਂ ਜਮਾਤ ਦੇ ਵਿਦਿਆਰਥੀਆਂ ਨੇ ਆਪਣੇ ਸੀਨੀਅਰਾਂ ਨੂੰ ਵਿਦਾਇਗੀ ਪ੍ਰੋਗਰਾਮ ਵਿਚ ਨਿੱਜੀ ਤੌਰ 'ਤੇ ਸੱਦਾ ਦਿੱਤਾ | 12ਵੀਂ ਜਮਾਤ ਦੇ ਵਿਦਿਆਰਥੀਆਂ ਨੇ ਆਪਣੇ ਸਕੂਲੀ ਜੀਵਨ ਦੇ ਆਪਣੀਆਂ ਭਾਵਨਾਵਾਂ ਅਤੇ ਯਾਦਗਾਰੀ ਪਲ ਸਾਂਝੇ ਕੀਤੇ | ਇਸ ਮੌਕੇ ਸਕੂਲ ਮੈਨੇਜਮੈਂਟ ਕਮੇਟੀ ਦੇ ਚੇਅਰਮੈਨ, ਇੰਜੀਨੀਅਰ ਪ੍ਰਵੀਨ ਗਰਗ, ਚੇਅਰਮੈਨ ਜਨੇਸ਼ ਗਰਗ ਅਤੇ ਡਾਇਰੈਕਟਰ ਡਾ. ਮੁਸਕਾਨ ਗਰਗ ਵੀ ਮੌਜੂਦ ਸਨ | ਉਨ੍ਹਾਂ ਨੇ ਵਿਦਿਆਰਥੀਆਂ ਨੂੰ ਪ੍ਰੇਰਿਤ ਕੀਤਾ ਅਤੇ ਉਨ੍ਹਾਂ ਦੇ ਭਵਿੱਖ ਲਈ ਸ਼ੁੱਭਕਾਮਨਾਵਾਂ ਦਿੱਤੀਆਂ |

ਪਿਛਲੀ ਖ਼ਬਰ ਗੋਪਾਲ ਗਊਸ਼ਾਲਾ ਵਿਖੇ ਗਊ ਸੇਵਾ ਦੇ ਨਾਲ-ਨਾਲ ਨਵੇਂ ਮੈਂਬਰਾਂ ਨੂੰ ਸ਼ਾਮਿਲ ਕੀਤਾ ਜਾਵੇਗਾ- ਚੇਅਰਮੈਨ ਗਰਗ ਅਗਲੀ ਖ਼ਬਰ ਕੈਂਬਰਿਜ ਇੰਟਰਨੈਸ਼ਨਲ ਸਕੂਲ ਦੇ ਪੈ੍ਰਜ਼ੀਡੈਂਟ ਕੁਲਦੀਪ ਸਿੰਘ ਸਹਿਗਲ ਦੀ ਨੂੰਹ ਅਤੇ ਪੋਤੇ ਦਾ ਵਿਦੇਸ਼ ਤੋਂ ਆਉਣ ਉਪਰੰਤ ਸ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।