23-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-03-2026

ਮਿ੍ਤਕ ਕਿਸਾਨ ਭਰਾਵਾਂ ਨੂੰ ਇਨਸਾਫ਼ ਦਿਵਾਉਣ ਲਈ ਸਪੀਕਰ ਸੰਧਵਾਂ ਦੇ ਘਰ ਮੂਹਰੇ ਧਰਨਾ 30 ਨੂੰ -ਕਿਸਾਨ ਆਗੂ

ਅਜੀਤ ਡੈਸਕ 27-03-2026
ਫ਼ਰੀਦਕੋਟ, 26 ਮਾਰਚ (ਜਸਵੰਤ ਸਿੰਘ ਪੁਰਬਾ)-ਬੀਤੇ ਦਿਨੀਂ ਫ਼ਰੀਦਕੋਟ ਜ਼ਿਲ੍ਹੇ ਦੇ ਪਿੰਡ ਹਰੀਨੌ ਦੇ ਰਹਿਣ ਵਾਲੇ ਦੋ ਕਿਸਾਨ ਭਰਾਵਾਂ ਵਲੋਂ ਕਰਜ਼ੇ ਤੋਂ ਪ੍ਰੇਸ਼ਾਨ ਹੋ ਕੇ ਰੇਲ ਗੱਡੀ ਅੱਗੇ ਛਾਲ ਮਾਰ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ ਸੀ | ਦੋਨਾਂ ਭਰਾਵਾਂ ਸਿਰ ਕਰਜ਼ਾ ਹੋਣ ਕਾਰਨ ਘਰ ਦੀ ਮਾਲੀ ਹਾਲਾਤ ਖਰਾਬ ਸੀ | ਜਿਸ ਤੋਂ ਪ੍ਰੇਸ਼ਾਨ ਹੋ ਕੇ ਉਨ੍ਹਾਂ ਵਲੋਂ ਇਹ ਦਰਦਨਾਕ ਕਦਮ ਚੁੱਕਿਆ ਗਿਆ ਸੀ | ਅੱਜ ਪਿੰਡ ਹਰੀਨੌ ਵਿਖੇ 7 ਕਿਸਾਨ ਜਥੇਬੰਦੀਆਂ ਨੇ ਮੀਟਿੰਗ ਕਰਕੇ ਫ਼ੈਸਲਾ ਲਿਆ ਕਿ 30 ਮਾਰਚ ਨੂੰ 3 ਘੰਟੇ ਲਈ ਸਪੀਕਰ ਕੁਲਤਾਰ ਸਿੰਘ ਸੰਧਵਾਂ ਦੇ ਘਰ ਬਾਹਰ ਧਰਨਾ ਲਗਾਇਆ ਜਾਵੇਗਾ | ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਵਲੋਂ 30 ਮਾਰਚ ਨੂੰ ਹੀ ਪੂਰੇ ਪੰਜਾਬ ਦੀਆਂ ਲੈਂਡ ਮਾਰਗਜ਼ ਬੈਂਕਾਂ ਦੇ ਬਾਹਰ ਪੰਜਾਬ ਸਰਕਾਰ ਦੇ ਪੁਤਲੇ ਫ਼ੂਕੇ ਜਾਣਗੇ | ਕਿਸਾਨ ਆਗੂ ਰਜਿੰਦਰ ਸਿੰਘ ਦੀਪ ਸਿੰਘ ਵਾਲਾ ਅਤੇ ਇੰਦਰਜੀਤ ਸਿੰਘ ਘਣੀਆਂ ਨੇੇ ਦੱਸਿਆ ਕਿ ਬਹੁਤ ਮੰਦਭਾਗੀ ਗੱਲ ਹੈ ਕਿ ਕਿਸਾਨਾਂ ਨੂੰ ਕਿਸਾਨੀ ਕਰਜ਼ੇ ਤੋਂ ਪ੍ਰੇਸ਼ਾਨ ਹੋ ਕੇ ਆਤਮ ਹੱਤਿਆਵਾਂ ਦਾ ਰਾਹ ਚੁਣਨਾ ਪੈ ਰਿਹਾ ਤੇ ਵੱਡੀ ਤਰਾਸਦੀ ਹੈ ਕਿ ਦੋਵਾਂ ਭਰਾਵਾਂ ਵਲੋਂ ਜੋ ਇਹ ਕਦਮ ਚੁੱਕਿਆ ਗਿਆ, ਉਸ ਤੋਂ ਪਤਾ ਲੱਗਦਾ ਹੈ ਕਿ ਦੋਨੋਂ ਅੰਦਰੋਂ ਕਿੰਨਾ ਕੁ ਟੁੱਟ ਚੁੱਕੇ ਹੋਣਗੇ |
ਉਨ੍ਹਾਂ ਕਿਹਾ ਕਿ ਦੋਨਾਂ ਭਰਾਵਾਂ ਵਲੋਂ ਲੈਂਡ ਮਾਰਗਜ਼ ਬੈਂਕ ਤੋਂ ਪੰਜ ਲੱਖ ਰੁਪਏ ਦਾ ਕਰਜ਼ਾ ਲਿਆ ਸੀ ਜੋ ਕਿ ਅੱਗੇ ਚੱਲ ਕੇ 17 ਲੱਖ ਤੋਂ ਵੀ ਜ਼ਿਆਦਾ ਦੀ ਰਕਮ ਉਨ੍ਹਾਂ ਨੂੰ ਵਾਪਸੀ ਕਰਨੀ ਪਈ ਤੇ ਇਸ ਤੋਂ ਇਲਾਵਾ ਇਸ ਕਰਜ਼ੇ ਨੂੰ ਉਤਾਰਨ ਲਈ ਉਨ੍ਹਾਂ ਨੂੰ ਆਪਣੀ ਥੋੜੀ ਬਹੁਤੀ ਜ਼ਮੀਨ ਵੀ ਵੇਚਣੀ ਪਈ | ਉਨ੍ਹਾਂ ਕਿਹਾ ਕਿ ਸਰਕਾਰ ਕਦੀ ਵੀ ਕਿਸਾਨੀ ਕਰਜ਼ੇ ਮੁਆਫ਼ ਕਰਨ ਲਈ ਗੰਭੀਰਤਾ ਨਹੀਂ ਦਿਖਾ ਰਹੀ, ਉਲਟਾ ਪੰਜਾਬ ਦੇ ਮੁੱਖ ਮੰਤਰੀ ਵਲੋਂ ਪੰਜਾਬ ਸਟੇਟ ਦੇ ਮੁਲਾਜ਼ਮਾਂ ਨੂੰ ਤਨਖਾਹ ਦੇਣ ਲਈ ਕਿਸਾਨਾਂ ਦੀ ਬੈਂਕ ਵਲੋਂ ਕੁਰਕ ਕੀਤੀ ਜ਼ਮੀਨ ਨੂੰ ਨਿਲਾਮ ਕਰਨ ਦਾ ਐਲਾਨ ਕੀਤਾ ਜਾ ਚੁੱਕਾ ਹੈ |
ਉਨ੍ਹਾਂ ਮੰਗ ਕੀਤੀ ਕਿ ਆਤਮ ਹੱਤਿਆ ਕਰਨ ਵਾਲੇ ਦੋਨਾਂ ਕਿਸਾਨ ਭਰਾਵਾਂ ਦੀਆਂ ਪਤਨੀਆਂ ਦੀ ਨੌਕਰੀ ਦਾ ਪ੍ਰਬੰਧ ਕੀਤਾ ਜਾਵੇ ਤੇ ਉਨ੍ਹਾਂ ਦੇ ਦੋਨੋਂ ਮਾਸੂਮ ਬੱਚੀਆਂ ਦੀ ਪੜ੍ਹਾਈ ਲਈ ਪ੍ਰਬੰਧ ਕੀਤਾ ਜਾਵੇ | ਉਨ੍ਹਾਂ ਕਿਹਾ ਕਿ ਜੇਕਰ ਪ੍ਰਸ਼ਾਸਨ ਉਨ੍ਹਾਂ ਦੀ ਮੰਗ ਵੱਲ ਗੌਰ ਨਹੀਂ ਕਰਦਾ ਤਾਂ ਉਹ ਸੰਘਰਸ਼ ਦਾ ਰਾਹ ਅਪਣਾਉਣ ਲਈ ਮਜਬੂਰ ਹੋਣਗੇ |
ਪਿਛਲੀ ਖ਼ਬਰ ਹੈਰੋਇਨ ਸਮੇਤ ਦੋ ਕਾਬੂ ਅਗਲੀ ਖ਼ਬਰ ਸਹੀ ਜੀਵਨਸ਼ੈਲੀ ਅਪਣਾ ਕੇ ਹੀ ਉੱਚ ਬਲੱਡ ਪ੍ਰੈਸ਼ਰ ਤੋਂ ਸੁਰੱਖਿਆ ਸੰਭਵ ਹੈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।