23-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-03-2026

ਹੈਰੋਇਨ ਸਮੇਤ ਦੋ ਕਾਬੂ

ਅਜੀਤ ਡੈਸਕ 27-03-2026
ਫ਼ਰੀਦਕੋਟ, 26 ਮਾਰਚ (ਸਰਬਜੀਤ ਸਿੰਘ)-ਥਾਣਾ ਸਿਟੀ ਫ਼ਰੀਦਕੋਟ ਪੁਲਿਸ ਵਲੋਂ ਸ਼ਹਿਰ 'ਚ ਵੱਖ-ਵੱਖ ਥਾਵਾਂ ਤੋਂ ਨਸ਼ੀਲੇ ਪਾਊਡਰ ਸਮੇਤ 2 ਵਿਅਕਤੀਆਂ ਨੂੰ ਕਾਬੂ ਕਰਨ ਦਾ ਦਾਅਵਾ ਕੀਤਾ ਗਿਆ ਹੈ | ਪੁਲਿਸ ਵਲੋਂ ਕਥਿਤ ਦੋਸ਼ੀਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ | ਪ੍ਰਾਪਤ ਸੂਚਨਾ ਅਨੁਸਾਰ ਸਹਾਇਕ ਥਾਣੇਦਾਰ ਸੁਖਮੰਦਰ ਸਿੰਘ ਨੇ ਦੱਸਿਆ ਕਿ ਉਹ ਹੋਰ ਪੁਲਿਸ ਮੁਲਾਜ਼ਮਾਂ ਸਮੇਤ ਸ਼ੱਕੀ ਪੁਰਸ਼ਾਂ ਸੰਬੰਧੀ ਸਥਾਨਕ ਕੱਚੀ ਪਟੜੀ ਸੇਮ ਨਾਲਾ, ਨੇੜੇ ਰੇਲਵੇ ਕਰਾਸਿੰਗ ਮੌਜੂਦ ਸਨ ਤਾਂ ਯਾਦਵਿੰਦਰ ਸਿੰਘ ਲਾਡੀ ਪੁੱਤਰ ਮਹਿੰਦਰ ਸਿੰਘ ਵਾਸੀ ਫ਼ਰੀਦਕੋਟ ਨੂੰ ਸ਼ੱਕ ਆਧਾਰ 'ਤੇ ਕਾਬੂ ਕਰਕੇ ਉਸ ਦੀ ਜਾਬਤਾ ਅਨੁਸਾਰ ਤਲਾਸ਼ੀ ਲਈ ਤਾਂ ਉਸ ਪਾਸੋਂ ਕਥਿਤ ਤੌਰ 'ਤੇ 6 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ | ਇਸੇ ਤਰ੍ਹਾਂ ਹੀ ਸਹਾਇਕ ਥਾਣੇਦਾਰ ਹਾਕਮ ਸਿੰਘ ਸੀ. ਆਈ. ਏ. ਸਟਾਫ਼ ਫ਼ਰੀਦਕੋਟ ਵਲੋਂ ਨਹਿਰੂ ਸਟੇਡੀਅਮ ਨਜ਼ਦੀਕ ਹਰਮਨਦੀਪ ਸਿੰਘ ਉਰਫ਼ ਹੰਮੂ ਪੁੱਤਰ ਰੋਸ਼ਨ ਸਿੰਘ ਵਾਸੀ ਫ਼ਰੀਦਕੋਟ ਨੂੰ ਕਾਬੂ ਕਰਕੇ ਉਸ ਦੀ ਜਾਬਤਾ ਅਨੁਸਾਰ ਤਲਾਸ਼ੀ ਲਈ ਤਾਂ ਉਸ ਪਾਸੋਂ ਵੀ ਕਥਿਤ ਤੌਰ 'ਤੇ 50 ਗ੍ਰਾਮ ਹੈਰੋਇਨ ਸਮੇਤ ਪਾਰਦਸ਼ੀ ਲਿਫਾਫ਼ਾ, ਇਕ ਛੋਟਾ ਕੰਪਿਊਟਰ ਕੰਡਾ ਅਤੇ 70 ਰੁਪਏ ਡਰੱਗ ਮਨੀ ਬਰਾਮਦ ਕੀਤੀ ਗਈ | ਪੁਲਿਸ ਅਧਿਕਾਰੀ ਨੇ ਦੱਸਿਆ ਕਿ ਕਥਿਤ ਦੋਸ਼ੀਆਂ ਨੂੰ ਗਿ੍ਫ਼ਤਾਰ ਕਰਕੇ ਉਨ੍ਹਾਂ ਖ਼ਿਲਾਫ਼ ਥਾਣਾ ਸਿਟੀ ਫ਼ਰੀਦਕੋਟ ਵਿਖੇ ਐਨ.ਡੀ.ਪੀ.ਐਸ. ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ ਅਤੇ ਅਗਲੇਰੀ ਕਾਨੂੰਨੀ ਕਾਰਵਾਈ ਅਮਲ 'ਚ ਲਿਆਂਦੀ ਜਾ ਰਹੀ ਹੈ |
ਪਿਛਲੀ ਖ਼ਬਰ ਹੈਰੋਇਨ ਸਮੇਤ ਪੁਲਿਸ ਵਲੋਂ ਇਕ ਗਿ੍ਫ਼ਤਾਰ ਅਗਲੀ ਖ਼ਬਰ ਮਿ੍ਤਕ ਕਿਸਾਨ ਭਰਾਵਾਂ ਨੂੰ ਇਨਸਾਫ਼ ਦਿਵਾਉਣ ਲਈ ਸਪੀਕਰ ਸੰਧਵਾਂ ਦੇ ਘਰ ਮੂਹਰੇ ਧਰਨਾ 30 ਨੂੰ -ਕਿਸਾਨ ਆਗੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।