ਫ਼ਰੀਦਕੋਟ, 26 ਮਾਰਚ (ਸਰਬਜੀਤ ਸਿੰਘ)-ਇਥੋਂ ਦੀ ਮਾਡਰਨ ਕੇਂਦਰੀ ਜੇਲ੍ਹ ਦੀਆਂ ਬੈਰਕਾਂ ਦੀ ਜੇਲ੍ਹ ਅਧਿਕਾਰੀਆਂ ਵਲੋਂ ਜੇਲ੍ਹ ਕਰਮਚਾਰੀਆਂ ਦੀ ਸਹਾਇਤਾ ਨਾਲ ਕੀਤੀ ਗਈ ਅਚਾਨਕ ਤਲਾਸ਼ੀ ਦੌਰਾਨ 6 ਮੋਬਾਈਲ ਫੋਨ ਬਰਾਮਦ ਕੀਤੇ ਗਏ ਹਨ | ਸਿਟੀ ਪੁਲਿਸ ਵਲੋਂ ਜੇਲ੍ਹ ਅਧਿਕਾਰੀ ਦੀ ਸ਼ਿਕਾਇਤ ਦੇ ਆਧਾਰ 'ਤੇ 6 ਹਵਾਲਾਤੀਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ ਤੇ ਮਾਮਲੇ ਦੀ ਪੜਤਾਲ ਕੀਤੀ ਜਾ ਰਹੀ ਹੈ | ਪ੍ਰਾਪਤ ਸੂਚਨਾ ਅਨੁਸਾਰ ਗੁਰਚਰਨ ਸਿੰਘ ਸਹਾਇਕ ਸੁਪਰਡੈਂਟ ਕੇਂਦਰੀ ਜੇਲ੍ਹ ਫ਼ਰੀਦਕੋਟ ਵਲੋਂ ਪੁਲਿਸ ਨੂੰ ਲਿਖਤੀ ਸ਼ਿਕਾਇਤ ਦਿੱਤੀ ਗਈ ਹੈ ਕਿ ਜੇਲ੍ਹ ਦੀਆਂ ਬੈਰਕਾਂ ਦੀ ਅਚਾਨਕ ਤਲਾਸ਼ੀ ਲਈ ਗਈ ਤਾਂ ਦੌਰਾਨੇ ਤਲਾਸ਼ੀ 6 ਮੋਬਾਈਲ ਫੋਨ ਬਰਾਮਦ ਕੀਤੇ ਗਏ | ਜੋ ਕਿ ਜੇਲ੍ਹ ਨਿਯਮਾਂ ਦੀ ਉਲੰਘਣਾ ਦਾ ਮਾਮਲਾ ਹੈ | ਸਹਾਇਕ ਥਾਣੇਦਾਰ ਗੁਰਪਾਲ ਸਿੰਘ ਨੇ ਦੱਸਿਆ ਕਿ ਜੇਲ੍ਹ ਅਧਿਕਾਰੀ ਦੀ ਸ਼ਿਕਾਇਤ ਦੇ ਆਧਾਰ 'ਤੇ ਹਵਾਲਾਤੀ ਹਵਾਲਾਤੀ ਗਗਨਦੀਪ ਸਿੰਘ ਪੁੱਤਰ ਜਸਵਿੰਦਰ ਸਿੰਘ, ਹਵਾਲਾਤੀ ਅਨਮੋਲ ਕੁਮਾਰ ਪੁੱਤਰ ਜਸਵਿੰਦਰ ਸਿੰਘ, ਹਵਾਲਾਤੀ ਰਾਜ ਸਿੰਘ ਪੁੱਤਰ ਬਲਦੇਵ ਸਿੰਘ, ਹਵਾਲਾਤੀ ਧਰਮਪਾਲ ਪੁੱਤਰ ਪਿਆਰੇ ਲਾਲ, ਹਵਾਲਾਤੀ ਗਗਨਦੀਪ ਸਿੰਘ ਪੁੱਤਰ ਨਿਰਮਲ ਸਿੰਘ ਤੇ ਅਮਿਤ ਉਰਫ਼ ਛੋਟੂ ਪੁੱਤਰ ਆਜ਼ਾਦ ਸਿੰਘ ਖ਼ਿਲਾਫ਼ ਜੇਲ੍ਹ ਐਕਟ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ |