ਮਲੋਟ, 26 ਮਾਰਚ (ਅਜਮੇਰ ਸਿੰਘ ਬਰਾੜ)-ਰਿਪਬਲਿਕਨ ਪਾਰਟੀ ਆਫ਼ ਇੰਡੀਆਂ ਵਲੋਂ ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ, ਰਾਜਗੁਰੂ ਤੇ ਸੁਖਦੇਵ ਦੇ ਸ਼ਹੀਦੀ ਦਿਹਾੜੇ ਦੇ ਸੰਬੰਧ 'ਚ ਉਨ੍ਹਾਂ ਦੀਆਂ ਦੇਸ਼ ਲਈ ਕੀਤੀਆਂ ਕੁਰਬਾਨੀਆਂ ਤੇ ਸ਼ਹਾਦਤ ਨੂੰ ਨਮਨ ਕਰਦੇ ਹੋਏ ਸ਼ਰਧਾ ਦੇ ਫੁੱਲ ਭੇਟ ਕੀਤੇ ਗਏ | ਪੰਜਾਬ ਪ੍ਰਧਾਨ ਕੁਲਵੰਤ ਸਿੰਘ ਭਾਈਕੇਰਾ ਨੇ ਕਿਹਾ ਕਿ ਸਾਡੇ ਦੇਸ਼ ਦੀ ਅਜ਼ਾਦੀ 'ਚ ਇਨ੍ਹਾਂ ਸ਼ਹੀਦਾਂ ਦੀ ਸ਼ਹਾਦਤ ਦਾ ਮਹੱਤਵਪੂਰਨ ਯੋਗਦਾਨ ਹੈ | ਸੂਬਾ ਪ੍ਰਧਾਨ ਨੇ ਕਿਹਾ ਕਿ ਅੱਜ ਦੀ ਨੌਜਵਾਨੀ ਨੂੰ ਨਸ਼ਿਆਂ ਤੋਂ ਦੂਰ ਰਹਿਣਾ ਚਾਹੀਦਾ ਹੈ ਤੇ ਸ਼ਹੀਦ ਭਗਤ ਸਿੰਘ ਦੇ ਵਿਚਾਰਾਂ ਨੂੰ ਪੜ੍ਹਨਾ ਚਾਹੀਦਾ ਹੈ ਤੇ ਆਪਣੇ ਜੀਵਨ 'ਚ ਉਨ੍ਹਾਂ ਨੂੰ ਅਪਣਾਉਣਾ ਵੀ ਚਾਹੀਦਾ ਹੈ | ਇਸ ਮੌਕੇ ਯੂਥ ਵਿੰਗ ਦੇ ਪੰਜਾਬ ਪ੍ਰਧਾਨ ਸਾਜਨ ਸਿਡਾਨਾ, ਵਪਾਰ ਮੰਡਲ ਪ੍ਰਧਾਨ ਬਖਤੌਰ ਸਿੰਘ, ਦਫ਼ਤਰ ਇੰਚਾਰਜ ਰਵਿੰਦਰ ਜਜੋਰਿਆ, ਆਟੋ ਰਿਕਸ਼ਾ ਯੂਨੀਅਨ ਪ੍ਰਧਾਨ ਸੰਨੀ, ਵਾਰਡ ਇੰਚਾਰਜ ਆਸ਼ੂ ਗਿੱਲ, ਵਾਰਡ ਇੰਚਾਰਜ ਲਾਲ ਚੰਦ, ਸਲਾਹਕਾਰ ਦਵਿੰਦਰ ਸਿੰਘ ਲੰਬੀ ਅਤੇ ਅਮਨ ਚੁੱਘ ਆਦਿ ਨੇ ਵੀ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ |