ਜੈਤੋ, 26 ਮਾਰਚ (ਗੁਰਚਰਨ ਸਿੰਘ ਗਾਬੜੀਆ)-ਸਿਲਵਰ ਓਕਸ ਸਕੂਲ ਸੇਵੇਵਾਲਾ ਵਿਖੇ ਨਰਸਰੀ ਤੋਂ ਅੱਠਵੀਂ ਜਮਾਤ ਤੱਕ ਦੇ ਬੱਚਿਆਂ ਲਈ ਸਾਲਾਨਾ ਮਾਪੇ-ਅਧਿਆਪਕ ਮੀਟਿੰਗ ਕਰਵਾਈ ਗਈ | ਮਾਤਾ-ਪਿਤਾ-ਅਧਿਆਪਕ ਮੀਟਿੰਗ ਵਿਚ ਪਿ੍ੰਸੀਪਲ ਤੇ ਅਧਿਆਪਕਾਂ ਵਲੋਂ ਮਾਪਿਆਂ ਨੂੰ ਬੱਚਿਆਂ ਦੀ ਵਧੀਆ ਕਾਰਗੁਜ਼ਾਰੀ ਲਈ ਤੇ ਅਗਲੀ ਜਮਾਤ ਵਿਚ ਪ੍ਰਵੇਸ਼ ਕਰਨ 'ਤੇ ਵਧਾਈ ਦਿੱਤੀ | ਇਸ ਮਿਲਣੀ 'ਚ ਮਾਪਿਆਂ ਵਲੋਂ ਬੱਚਿਆਂ ਦਾ ਵਧੀਆ ਨਤੀਜਾ ਆਉਣ 'ਤੇ ਅਧਿਆਪਕਾਂ ਦਾ ਤਹਿ-ਦਿਲੋਂ ਧੰਨਵਾਦ ਕੀਤਾ | ਮਾਤਾ-ਪਿਤਾ-ਅਧਿਆਪਕ ਮੀਟਿੰਗ ਸੁਚਾਰੂ ਢੰਗ ਨਾਲ ਹੋਈ | ਹਰ ਮਾਤਾ-ਪਿਤਾ ਨੇ ਅਧਿਆਪਕਾਂ ਵਲੋਂ ਕੀਤੇ ਗਏ ਵਿਦਿਆਰਥੀ ਪੱਖੀ ਸੁਧਾਰਾਂ ਦੀ ਸ਼ਲਾਘਾ ਕੀਤੀ | ਅਧਿਆਪਕਾਂ ਵਲੋਂ ਆਪਣੀ-ਆਪਣੀ ਜਮਾਤ ਦੇ ਵਿਦਿਆਰਥੀਆਂ ਨੂੰ ਪਿਆਰ ਦੇ ਪ੍ਰਤੀਕ ਵਜੋਂ ਉਪਹਾਰ ਦੇ ਕੇ ਉਤਸ਼ਾਹਿਤ ਕੀਤਾ ਗਿਆ | ਸਕੂਲ ਦੀ ਪਿ੍ੰਸੀਪਲ ਪਿ੍ਅੰਕਾ ਮਹਿਤਾ ਨੇ ਸਮੂਹ ਮਾਪਿਆਂ ਨੂੰ ਬੱਚਿਆਂ ਦੀ ਸਫਲਤਾ ਲਈ ਵਧਾਈ ਦਿੱਤੀ |