ਫ਼ਰੀਦਕੋਟ, 26 ਮਾਰਚ (ਜਸਵੰਤ ਸਿੰਘ ਪੁਰਬਾ)-ਸਿਵਲ ਹਸਪਤਾਲ ਫ਼ਰੀਦਕੋਟ ਵਿਖੇ ਡਾ. ਪੁਨੀਤ ਕਾਜਲ ਨੇ ਬਤੌਰ ਸੀਨੀਅਰ ਮੈਡੀਕਲ ਅਫ਼ਸਰ (ਐਸ.ਐਮ.ਓ.) ਆਪਣਾ ਅਹੁਦਾ ਸੰਭਾਲ ਲਿਆ ਹੈ | ਡਾ. ਪੁਨੀਤ ਕਾਜਲ ਨੇ ਆਪਣੇ ਪੇਸ਼ੇਵਰ ਸਫ਼ਰ ਦੀ ਸ਼ੁਰੂਆਤ ਸਾਲ 2009 ਵਿਚ ਸੀ.ਐਚ.ਸੀ. ਜੈਤੋ ਤੋਂ ਮੈਡੀਕਲ ਅਫ਼ਸਰ ਵਜੋਂ ਕੀਤੀ ਸੀ, ਉਨ੍ਹਾਂ 2011 ਤੋਂ 2015 ਤੱਕ ਸੀ.ਐਚ.ਸੀ. ਜੰਡ ਸਾਹਿਬ ਵਿਖੇ ਵੀ ਸੇਵਾਵਾਂ ਨਿਭਾਈਆਂ | ਸਾਲ 2016 ਤੋਂ 2019 ਤੱਕ ਉਚੇਰੀ ਸਿੱਖਿਆ (ਪੀ.ਜੀ.) ਮੁਕੰਮਲ ਕਰਨ ਉਪਰੰਤ ਉਨ੍ਹਾਂ ਨੇ 25 ਜੂਨ 2019 ਨੂੰ ਐਸ.ਡੀ.ਐਚ. ਕੋਟਕਪੂਰਾ ਵਿਖੇ ਜੁਆਇੰਨ ਕੀਤਾ | ਹੁਣ ਤਰੱਕੀ ਹੋਣ ਉਪਰੰਤ 19 ਮਾਰਚ 2026 ਨੂੰ ਸਿਵਲ ਹਸਪਤਾਲ ਫ਼ਰੀਦਕੋਟ ਵਿਖੇ ਬਤੌਰ ਐਸ.ਐਮ.ਓ. ਆਪਣੀਆਂ ਸੇਵਾਵਾਂ ਸ਼ੁਰੂ ਕੀਤੀਆਂ | ਅਹੁਦਾ ਸੰਭਾਲਦਿਆਂ ਡਾ. ਪੁਨੀਤ ਕਾਜਲ ਨੇ ਹਸਪਤਾਲ ਦੇ ਸਮੂਹ ਸਟਾਫ਼ ਨੂੰ ਸਖ਼ਤ ਦਿਸ਼ਾ-ਨਿਰਦੇਸ਼ ਜਾਰੀ ਕਰਦਿਆਂ ਕਿਹਾ ਕਿ ਹਸਪਤਾਲ ਵਿਚ ਆਉਣ ਵਾਲੇ ਹਰ ਮਰੀਜ਼ ਨੂੰ ਬਿਨ੍ਹਾਂ ਕਿਸੇ ਦੇਰੀ ਤੇ ਮੁਸ਼ਕਿਲ ਦੇ ਬਿਹਤਰ ਸਿਹਤ ਸਹੂਲਤਾਂ ਮਿਲਣੀਆਂ ਚੀਹੀਦੀਆਂ ਹਨ | ਇਸ ਮੌਕੇ ਸਿਵਲ ਸਰਜਨ ਡਾ. ਪਰਵਜੀਤ ਸਿੰਘ ਗੁਲਾਟੀ, ਡਿਪਟੀ ਮੈਡੀਕਲ ਕਮਿਸ਼ਨਰ ਡਾ. ਵਿਸ਼ਵਦੀਪ ਗੋਇਲ, ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਡਾ. ਵਿਵੇਕ ਰਾਜੋਰਾ ਤੇ ਜ਼ਿਲ੍ਹਾ ਟੀਕਾਕਰਨ ਅਫਸਰ ਡਾ. ਹੁਸਨ ਪਾਲ ਸਿੱਧੂ ਨੇ ਡਾ. ਪੁਨੀਤ ਕਾਜਲ ਦਾ ਸਵਾਗਤ ਕਰਦਿਆਂ ਉਨ੍ਹਾਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ | ਡਿਪਟੀ ਮਾਸ ਮੀਡੀਆ ਅਫ਼ਸਰ ਸੁਧੀਰ ਕੁਮਾਰ, ਲਖਵਿੰਦਰ ਕੈਂਥ, ਡਾ. ਪ੍ਰਭਦੀਪ ਸਿੰਘ ਚਾਵਲਾ ਅਤੇ ਸੀਨੀਅਰ ਫਾਰਮੇਸੀ ਅਫ਼ਸਰ ਸੁਨੀਲ ਸਿੰਗਲਾ ਨੇ ਵੀ ਨਵੇਂ ਐਸ. ਐਮ. ਓ. ਦਾ ਨਿੱਘਾ ਸਵਾਗਤ ਕੀਤਾ |