23-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-03-2026

ਪਿੰਡ ਚਹਿਲ ਵਿਖੇ ਪਾਈਪ ਲਾਈਨ ਦਾ ਸਪੀਕਰ ਸੰਧਵਾਂ ਵਲੋਂ ਉਦਘਾਟਨ

ਅਜੀਤ ਡੈਸਕ 27-03-2026
ਕੋਟਕਪੂਰਾ, 26 ਮਾਰਚ (ਮੋਹਰ ਸਿੰਘ ਗਿੱਲ)-ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਬਣਨ ਤੋਂ ਬਾਅਦ ਉਹ ਹਰ ਉਪਰਾਲਾ ਕੀਤਾ ਜਾ ਰਿਹਾ ਹੈ, ਜਿਸ ਨਾਲ ਕਿਸਾਨ, ਮਜ਼ਦੂਰ ਤੇ ਵਪਾਰੀ ਸਮੇਤ ਹਰ ਵਰਗ ਖੁਸ਼ਹਾਲ ਹੋਵੇ | ਇਹ ਪ੍ਰਗਟਾਵਾ ਸਪੀਕਰ ਪੰਜਾਬ ਵਿਧਾਨ ਸਭਾ ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਚਹਿਲ ਵਿਖੇ ਖੇਤਾਂ ਦੀ ਸਿੰਜਾਈ ਲਈ ਨਹਿਰੀ ਪਾਣੀ ਦੀ ਪਾਈਪ ਲਾਈਨ ਦਾ ਉਦਘਾਟਨ ਕਰਦੇ ਸਮੇਂ ਕੀਤਾ | ਉਨ੍ਹਾਂ ਦੱਸਿਆ ਕਿ ਇਸ ਪ੍ਰੋਜੈਕਟ 'ਤੇ 15.71 ਲੱਖ ਰੁਪਏ ਲਾਗਤ ਆਈ ਹੈ | ਇਨ੍ਹਾਂ ਪਾਈਪਾਂ ਦਾ ਨਾਲ ਲੱਗਦੇ ਪਿੰਡਾਂ ਦੀ ਜ਼ਮੀਨ ਅਤੇ ਕਿਸਾਨਾਂ ਨੂੰ ਵੀ ਕਾਫੀ ਫਾਇਦਾ ਮਿਲੇਗਾ | ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਦੀ ਸੁਚੱਜੀ ਅਗਵਾਈ ਹੇਠ ਕੋਟਕਪੂਰਾ ਹਲਕੇ ਦਾ ਲਗਾਤਾਰ ਵਿਕਾਸ ਕੀਤਾ ਜਾ ਰਿਹਾ ਹੈ | ਕੋਟਕਪੂਰਾ ਹਲਕੇ ਵਿਚ ਹੁਣ ਤੱਕ 9 ਕਰੋੜ ਰੁਪਏ ਦੀਆਂ ਸਿੰਜਾਈ ਲਈ ਪਾਈਪਾਂ ਪਾਈਆਂ ਗਈਆਂ ਹਨ | ਇਸ ਮੌਕੇ ਅਨਮੋਲ ਸਿੰਘ ਭੂਮੀ ਰੱਖਿਆ ਅਫ਼ਸਰ, ਰਾਜਵਿੰਦਰ ਕੌਰ ਐਸ.ਡੀ.ਓ, ਜਗਜੀਵਨ ਸਿੰਘ ਏ.ਐਸ.ਆਈ, ਮਨਪ੍ਰੀਤ ਧਾਲੀਵਾਲ, ਮਨਦੀਪ ਮੌਂਗਾ, ਜਸਪ੍ਰੀਤ ਸਿੰਘ ਚਾਹਲ, ਸਰਪੰਚ ਸੁਖਦੇਵ ਸਿੰਘ, ਜਗਸੀਰ ਸਿੰਘ ਚਾਹਲ, ਗੁਰਮੀਤ ਸਿੰਘ ਧੂੜਕੋਟ, ਰਾਜਪਾਲ ਢੁੱਡੀ, ਜਗਤਾਰ ਸਿੰਘ ਸਰਪੰਚ ਖਾਰਾ, ਗੋਲਡੀ ਬਰਾੜ ਬਲਾਕ ਸੰਮਤੀ ਮੈਂਬਰ, ਸੁਖਮੰਦਰ ਸਿੰਘ ਚਾਹਲ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਸੂਬੇਦਾਰ ਮਹਿੰਦਰ ਸਿੰਘ ਸੀਨੀਅਰ ਸੈਕੰਡਰੀ ਸਕੂਲ ਨੇ ਸਾਲਾਨਾ ਨਤੀਜਾ ਐਲਾਨਿਆ ਅਗਲੀ ਖ਼ਬਰ ਡਾ. ਪੁਨੀਤ ਕਾਜਲ ਨੇ ਸਿਵਲ ਹਸਪਤਾਲ ਵਿਖੇ ਐਸ.ਐਮ.ਓ. ਦਾ ਅਹੁਦਾ ਸੰਭਾਲਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।