23-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-03-2026

ਪੰਜਾਬ ਬਚਾਓ ਰੈਲੀ ਲਈ ਹਲਕਾ ਜੈਤੋ ਦੇ ਆਗੂਆਂ ਤੇ ਵਰਕਰਾਂ 'ਚ ਉਤਸ਼ਾਹ-ਸਰਕਲ ਪ੍ਰਧਾਨ

ਅਜੀਤ ਡੈਸਕ 27-03-2026
ਬਰਗਾੜੀ, 26 ਮਾਰਚ (ਸੁਖਰਾਜ ਸਿੰਘ ਗੋਂਦਾਰਾ)-ਸ਼੍ਰੋਮਣੀ ਅਕਾਲੀ ਦਲ (ਬ) ਵਲੋਂ 31 ਮਾਰਚ ਨੂੰ ਵਿਧਾਨ ਸਭਾ ਹਲਕਾ ਜੈਤੋ ਵਿਖੇ ਕੀਤੀ ਜਾਣ ਵਾਲੀ 'ਪੰਜਾਬ ਬਚਾਓ' ਰੈਲੀ ਜਿਸ ਨੂੰ ਸੰਬੋਧਨ ਕਰਨ ਲਈ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਪਹੁੰਚ ਰਹੇ ਹਨ | ਰੈਲੀ ਨੂੰ ਲੈ ਕੇ ਵਿਧਾਨ ਸਭਾ ਹਲਕਾ ਜੈਤੋ ਦੇ ਅਕਾਲੀ ਆਗੂਆਂ ਤੇ ਵਰਕਰਾਂ 'ਚ ਭਾਰੀ ਉਤਸ਼ਾਹ ਪਾਇਆਂ ਜਾ ਰਿਹਾ ਹੈ ਕਿਉਂਕਿ ਇਸ ਰੈਲੀ ਦੀ ਸਫ਼ਲਤਾ ਲਈ ਅਕਾਲੀ ਦਲ ਦੀ ਸੀਨੀਅਰ ਲੀਡਰਸ਼ਿਪ ਵਲੋਂ ਦਿਨ ਰਾਤ ਮਿਹਨਤ ਕੀਤੀ ਜਾ ਰਹੀ ਹੈ | ਇਸ ਕਰਕੇ ਇੱਕਠ ਪੱਖੋਂ ਇਹ ਰੈਲੀ ਵਿਰੋਧੀ ਪਾਰਟੀਆਂ ਮੂੰਹ ਬੰਦ ਕਰ ਦੇਵੇਗੀ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਦੇ ਸਰਕਲ ਬਰਗਾੜੀ ਦੇ ਪ੍ਰਧਾਨ ਤੇ ਸਾਬਕਾ ਚੇਅਰਮੈਨ ਅਮਰਪ੍ਰੀਤ ਸਿੰਘ ਪਾਲੀ ਢਿੱਲੋਂ ਕਸਬਾ ਬਰਗਾੜੀ ਵਿਖੇ ਗੱਲਬਾਤ ਕਰਦਿਆਂ ਕੀਤਾ | ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ (ਬ) ਦੇ ਪਤਨ ਦੀਆਂ ਗੱਲ ਕਰਨ ਵਾਲੇ ਲੋਕ ਸ਼੍ਰੋਮਣੀ ਅਕਾਲੀ ਦਲ (ਬ) ਬਾਦਲ ਵਲੋਂ ਵੱਖ-ਵੱਖ ਹਲਕਿਆਂ 'ਚ ਕੀਤੀਆਂ ਪੰਜਾਬ ਬਚਾਓ ਰੈਲੀਆਂ ਦੇ ਇੱਕਠ ਨੇ ਵਿਰੋਧੀ ਪਾਰਟੀਆਂ ਦੀ ਰਾਤਾਂ ਦੀ ਨੀਂਦ ਉਡਾ ਦਿੱਤੀ ਹੈ |
ਇਸ ਮੌਕੇ ਜਗਸੀਰ ਸਿੰਘ ਢਿੱਲੋਂ, ਸੁਖਪਾਲ ਸਿੰਘ ਢਿੱਲੋਂ, ਹਰਭਜਨ ਸਿੰਘ ਢਿੱਲੋਂ, ਇੰਦਰਗੁਰਪ੍ਰੀਤ ਸਿੰਘ ਲਾਲੀ ਢਿੱਲੋਂ, ਜਗਸੀਰ ਸਿੰਘ ਸਿਵੀਆਂ, ਮੱਖਣ ਸਿੰਘ ਢਿੱਲੋਂ ਪੰਚ, ਵੀਰ ਸਿੰਘ ਪੰਚ, ਮਲਕੀਤ ਸਿੰਘ ਪੰਚ, ਚਮਕੌਰ ਸਿੰਘ ਪੰਚ, ਕੁਲਵੰਤ ਸਿੰਘ ਢਿੱਲੋਂ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਅੰਡਰਬਿ੍ਜ ਕੋਲ ਟਰੈਫ਼ਿਕ ਦੀ ਸਮੱਸਿਆ ਸੰਬੰਧੀ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਵਲੋਂ ਜ਼ਾਇਜਾ ਅਗਲੀ ਖ਼ਬਰ ਸ੍ਰੀ ਇੱਛਾਪੂਰਨ ਸ਼ਿਆਮ ਮੰਦਰ 'ਚ ਸੱਤਵੇਂ ਨਵਰਾਤਰੇ ਦਾ ਪੂਜਨ ਧੂਮਧਾਮ ਨਾਲ ਹੋਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।