23-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-03-2026

ਹਲਕਾ ਜੈਤੋ 'ਚ 31 ਮਾਰਚ ਨੂੰ ਹੋਣ ਵਾਲੀ ਪੰਜਾਬ ਬਚਾਓ ਰੈਲੀ ਨੂੰ ਲੈ ਕੇ ਵਰਕਰਾਂ 'ਚ ਉਤਸ਼ਾਹ <br/>

ਅਜੀਤ ਡੈਸਕ 27-03-2026
ਬਾਜਾਖਾਨਾ, 26 ਮਾਰਚ (ਜਗਦੀਪ ਸਿੰਘ ਗਿੱਲ)-ਸ਼ੋ੍ਰਮਣੀ ਅਕਾਲੀ ਦਲ (ਬ) ਵਲੋਂ 31 ਮਾਰਚ ਨੂੰ ਵਿਧਾਨ ਸਭਾ ਹਲਕਾ ਜੈੋਤੋ (ਰਾਖਵਾਂ) ਵਿਖੇ ਕੀਤੀ ਜਾ ਰਹੀ ਪੰਜਾਬ ਬਚਾਓ ਰੈਲੀ ਨੂੰ ਲੈ ਕੇ ਹਲਕੇ ਦੇ ਵਰਕਰਾਂ 'ਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ | ਇਸ ਰੈਲੀ ਨੂੰ ਕਾਮਯਾਬ ਕਰਨ ਲਈ ਯੂਥ ਅਕਾਲੀ ਦਲ ਅਤੇ ਯੂਥ ਵਰਕਰਾਂ ਵਲੋਂ ਅਹਿਮ ਰੋਲ ਅਦਾ ਕੀਤਾ ਜਾਵੇਗਾ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਯੂਥ ਅਕਾਲੀ ਦਲ ਬਾਦਲ ਦੇ ਸੀਨੀਅਰ ਆਗੂ ਅਤੇ ਦਲ ਸਿੰਘ ਵਾਲਾ ਦੇ ਕਲੱਬ ਪ੍ਰਧਾਨ ਰਾਜਪ੍ਰੀਤ ਸਿੰਘ ਬਰਾੜ ਨੇ ਕਰਦਿਆਂ ਕਿਹਾ ਕਿ ਹਲਕੇ ਦੇ ਯੂਥ ਆਗੂਆਂ ਦੀਆਂ ਡਿਊਟੀਆਂ ਲਗਾ ਦਿੱਤੀਆਂ ਗਈਆਂ ਹਨ | ਉਨ੍ਹਾਂ ਹਲਕੇ ਦੇ ਯੂਥ ਆਗੂਆਂ ਨੂੰ ਅਪੀਲ ਕੀਤੀ ਕਿ ਵੱਧ ਤੋਂ ਵੱਧ ਰਿਕਾਰਡ ਤੋੜ ਇਕੱਠ ਕਰਕੇ ਦਿਖਾਉਣਾ ਹੈ | ਇਸ ਰੈਲੀ ਸੰਬਧੀ ਸ਼ੋ੍ਰਮਣੀ ਅਕਾਲੀ ਦਲ ਬਾਦਲ ਹਲਕਾ ਜੈਤੋ ਦੇ ਮੁੱਖ ਸੇਵਾਦਾਰ ਸੂਬਾ ਸਿੰਘ ਬਾਦਲ ਨੇ ਹਲਕਾ ਜੈਤੋ ਦੇ ਪਿੰਡਾਂ ਵਿਚ ਵਰਕਰ ਨਾਲ ਮੀਟਿੰਗਾਂ ਕਰਕੇ ਵੱਧ ਤੋਂ ਵੱਧ ਲੋਕਾਂ ਨੂੰ ਰੈਲੀ ਵਿਚ ਸ਼ਾਮਿਲ ਹੋਣ ਲਈ ਅਪੀਲ ਕੀਤੀ ਜਾ ਰਹੀ ਹੈ | ਇਸ ਮੌਕੇ ਸੁਖਦੇਵ ਸਿੰਘ ਬਰਾੜ, ਸਾਬਕਾ ਸਰਪੰਚ ਕਿਰਨਦੀਪ ਸਿੰਘ ਬਿੱਟੂ ਦਲ ਸਿੰਘ ਵਾਲਾ ਅਤੇ ਜਸਵੀਰ ਸਿੰਘ ਦਲ ਸਿੰਘ ਵਾਲਾ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਇੰਸਪੈਕਟਰ ਰਾਜ ਸਿੰਘ ਨੇ ਥਾਣਾ ਨਿਹਾਲ ਸਿੰਘ ਵਾਲਾ ਦਾ ਚਾਰਜ ਸੰਭਾਲਿਆ <br/> ਅਗਲੀ ਖ਼ਬਰ ਸੂਝਵਾਨ ਮਾਪਿਆਂ ਦੀ ਪਹਿਲੀ ਪਸੰਦ ਬਣਿਆ ਦਸਮੇਸ਼ ਪਬਲਿਕ ਸਕੂਲ ਬਿਲਾਸਪੁਰ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।