23-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-03-2026

ਪ੍ਰਵਾਸੀ ਭਾਰਤੀ ਦੀਪਕ ਅਰੋੜਾ ਲੁਧਿਆਣਾ ਦਾ ਪਿੰਡ ਸੇਖਾ ਕਲਾਂ ਪਹੁੰਚਣ 'ਤੇ ਸਵਾਗਤ <br/>

ਅਜੀਤ ਡੈਸਕ 27-03-2026
ਠੱਠੀ ਭਾਈ, 26 ਮਾਰਚ (ਜਗਰੂਪ ਸਿੰਘ ਮਠਾੜੂ)-ਪਿੰਡ ਸੇਖਾ ਕਲਾਂ ਪਹੁੰਚਣ 'ਤੇ ਪ੍ਰਵਾਸੀ ਭਾਰਤੀ ਦੀਪਕ ਅਰੋੜਾ (ਲੁਧਿਆਣਾ) ਦਾ ਮਾਤਾ ਗੁਜ਼ਰ ਕੌਰ ਪਾਰਕ ਕਮੇਟੀ ਦੇ ਆਗੂ ਤੇ ਸਮਾਜ ਸੇਵੀ ਸੁਖਦੇਵ ਸਿੰਘ ਸਿੱਧੂ, ਬਾਬਾ ਰੁੱਖੜ ਦਾਸ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਤੇਜਿੰਦਰ ਸਿੰਘ ਸਿੱਧੂ ਸਮੇਤ ਹੋਰ ਪਿੰਡ ਵਾਸੀਆਂ ਵਲੋਂ ਜ਼ੋਰਦਾਰ ਸਵਾਗਤ ਕੀਤਾ | ਇਸ ਮੌਕੇ ਉਨ੍ਹਾਂ ਨੂੰ ਸਿਰੋਪਾਓ ਤੇ ਸਨਮਾਨ ਚਿੰਨ੍ਹ ਭੇਟ ਕਰਕੇ ਨਿਵਾਜਿਆ ਗਿਆ | ਇਸ ਮੌਕੇ ਦੀਪਕ ਅਰੋੜਾ ਤੇ ਉਨ੍ਹਾਂ ਦੇ ਸਮੂਹ ਪਰਿਵਾਰ ਵਲੋਂ ਪਿੰਡ ਦੇ ਵਿਕਾਸ ਲਈ ਮਹੱਤਵਪੂਰਨ ਯੋਗਦਾਨ ਪਾਇਆ ਗਿਆ | ਉਨ੍ਹਾਂ ਨੇ ਪਿੰਡ ਸੇਖਾ ਕਲਾਂ ਦੇ ਜੰਮਪਲ ਪ੍ਰਸਿੱਧ ਸਮਾਜ ਸੇਵੀ ਸੁਖਵੀਰ ਸਿੰਘ ਸੁੱਖਾ ਕੈਨੇਡੀਅਨ ਦੇ ਯਤਨਾਂ ਸਦਕਾ ਤਿਆਰ ਹੋ ਰਹੇ ਮਾਤਾ ਗੁਜ਼ਰ ਕੌਰ ਪਾਰਕ ਲਈ 11,000 ਰੁਪਏ ਤੇ ਪਿੰਡ ਵਿਚ ਅਗਜਨੀ ਦੀਆਂ ਘਟਨਾਵਾਂ 'ਤੇ ਕਾਬੂ ਪਾਉਣ ਲਈ ਬਣਾਈ ਜਾ ਰਹੀ ਫਾਇਰ ਬਿ੍ਗੇਡ ਗੱਡੀ ਲਈ ਵੀ 11,000 ਰੁਪਏ ਗ੍ਰਾਮ ਪੰਚਾਇਤ ਨੂੰ ਦਾਨ ਵਜੋਂ ਭੇਟ ਕੀਤੇ | ਸਮਾਜ ਸੇਵੀ ਸੁਖਦੇਵ ਸਿੰਘ ਸਿੱਧੂ ਅਤੇ ਪਿੰਡ ਦੇ ਸਰਪੰਚ ਦਰਸ਼ਨ ਸਿੰਘ ਸੋਹੀ ਨੇ ਅਰੋੜਾ ਪਰਿਵਾਰ ਦਾ ਧੰਨਵਾਦ ਕੀਤਾ | ਇਸ ਦੌਰਾਨ ਬੋਲਦਿਆਂ ਦੀਪਕ ਅਰੋੜਾ ਨੇ ਕਿਹਾ ਕਿ ਉਹ ਪਿੰਡ ਸੇਖਾ ਕਲਾਂ ਨਾਲ ਹਮੇਸ਼ਾ ਜੁੜੇ ਰਹਿਣਾ ਚਾਹੁੰਦੇ ਹਨ ਤੇ ਅੱਗੇ ਵੀ ਪਿੰਡ ਦੇ ਵਿਕਾਸ ਲਈ ਯੋਗਦਾਨ ਦਿੰਦੇ ਰਹਿਣਗੇ | ਇਸ ਮੌਕੇ ਪਵਨ ਫ਼ਰੀਦਕੋਟ, ਬਲਜੀਤ ਸ਼ਰਮਾ, ਹਰਜੀਵਨ ਸਿੰਘ, ਗੁੱਗ ਸ਼ਰਮਾ, ਭਗਵਾਨ ਸਿੰਘ ਆਦਿ ਮੌਜੂਦ ਸਨ |

ਪਿਛਲੀ ਖ਼ਬਰ ਗਲੋਬਲ ਵਿਜ਼ਡਮ ਕਾਨਵੈਂਟ ਸਕੂਲ ਧਰਮਕੋਟ ਦਾ ਸਾਲਾਨਾ ਨਤੀਜਾ ਰਿਹਾ ਸ਼ਾਨਦਾਰ <br/> ਅਗਲੀ ਖ਼ਬਰ ਵੀਰ ਸਿੰਘ ਸਕੂਲ ਦੇ ਵਿਦਿਆਰਥੀਆਂ ਨੇ ਪੁਜ਼ੀਸ਼ਨਾਂ ਹਾਸਿਲ ਕੀਤੀਆਂ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।