17-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-03-2026

ਚੋਰੀ ਦੇ ਮੋਟਰਸਾਈਕਲ ਸਮੇਤ 2 ਕਾਬੂ

ਅਜੀਤ ਡੈਸਕ 28-03-2026
ਫ਼ਰੀਦਕੋਟ, 27 ਮਾਰਚ (ਸਰਬਜੀਤ ਸਿੰਘ)-ਥਾਣਾ ਸਿਟੀ ਫ਼ਰੀਦਕੋਟ ਪੁਲਿਸ ਵਲੋਂ ਗੁਪਤ ਸੂਚਨਾ ਦੇ ਆਧਾਰ 'ਤੇ ਮਚਾਕੀ ਮੱਲ ਸਿੰਘ ਰੋਡ ਤੋੋਂ ਨਾਕੇ ਦੌਰਾਨ 2 ਵਿਅਕਤੀਆਂ ਨੂੰ ਚੋਰੀ ਦੇ ਮੋਟਰਸਾਈਕਲ ਸਮੇਤ ਗਿ੍ਫ਼ਤਾਰ ਕਰਨ ਦਾ ਦਾਅਵਾ ਕੀਤਾ ਗਿਆ ਹੈ | ਪੁਲਿਸ ਵਲੋਂ ਦੋਵੇਂ ਕਥਿਤ ਦੋਸ਼ੀਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ ਤੇ ਮਾਮਲੇ ਦੀ ਪੜਤਾਲ ਕੀਤੀ ਜਾ ਰਹੀ ਹੈ | ਪ੍ਰਾਪਤ ਸੂਚਨਾ ਅਨੁਸਾਰ ਸਹਾਇਕ ਥਾਣੇਦਾਰ ਗੁਰਪਾਲ ਸਿੰਘ ਨੇ ਦੱਸਿਆ ਕਿ ਉਹ ਹੋਰ ਪੁਲਿਸ ਮੁਲਾਜ਼ਮਾਂ ਸਮੇਤ ਪੁਲ ਨਹਿਰ, ਮਚਾਕੀ ਮੱਲ ਸਿੰਘ ਰੋਡ, ਫ਼ਰੀਦਕੋਟ ਮੌਜੂਦ ਸਨ ਤਾਂ ਮੁਖ਼ਬਰ ਵਲੋਂ ਸੂਚਨਾ ਦਿੱਤੀ ਗਈ ਕਿ ਕੁਲਵਿੰਦਰ ਸਿੰਘ ਉਰਫ਼ ਬੱਚੀ ਪੁੱਤਰ ਹਰਜਿੰਦਰ ਸਿੰਘ ਵਾਸੀ ਕੋਟਕਪੂਰਾ ਤੇ ਰਮਨਦੀਪ ਸਿੰਘ ਰਮਨ ਪੁੱਤਰ ਬੀਰਾ ਸਿੰਘ ਵਾਸੀ ਸ੍ਰੀ ਮੁਕਤਸਰ ਸਾਹਿਬ ਕਥਿਤ ਤੌਰ 'ਤੇ ਮੋਟਰਸਾਈਕਲ ਚੋਰੀ ਕਰਕੇ ਅੱਗੇ ਵੇਚਣ ਦੇ ਆਦੀ ਹਨ ਤੇ ਅੱਜ ਵੀ ਇਕ ਮੋਟਰਸਾਈਕਲ ਚੋਰੀ ਕਰਕੇ ਅੱਗੇ ਵੇਚਣ ਦੀ ਤਾਕ ਵਿਚ ਸ਼ਹਿਰ ਵਿਚ ਫਿਰ ਰਹੇ ਹਨ | ਉਨ੍ਹਾਂ ਕਿਹਾ ਕਿ ਇਤਲਾਹ ਠੋਸ ਹੋਣ 'ਤੇ ਉਕਤ ਕਥਿਤ ਦੋਸ਼ੀਆਂ ਨੂੰ ਕਾਬੂ ਕਰਕੇ ਉਨ੍ਹਾਂ ਪਾਸੋਂ ਇਕ ਮੋਟਰਸਾਈਕਲ ਨੰਬਰੀ ਪੀ.ਬੀ. 04, ਓ ਜੈੱਡ, 6014 ਬਰਾਮਦ ਕੀਤਾ ਗਿਆ | ਉਨ੍ਹਾਂ ਦੱਸਿਆ ਕਿ ਕਥਿਤ ਦੋਸ਼ੀਆਂ ਖ਼ਿਲਾਫ਼ ਥਾਣਾ ਸਿਟੀ ਫ਼ਰੀਦਕੋਟ ਵਿਖੇ ਮਾਮਲਾ ਦਰਜ ਕਰ ਲਿਆ ਗਿਆ ਹੈ ਤੇ ਉਨ੍ਹਾਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ ਅਤੇ ਹੋਰ ਵੀ ਵਾਹਨਾਂ ਦੇ ਚੋਰੀ ਸੰਬੰਧੀ ਜਾਣਕਾਰੀ ਮਿਲ ਸਕਦੀ ਹੈ |
ਪਿਛਲੀ ਖ਼ਬਰ ਬਾਬਾ ਫ਼ਰੀਦ ਪਬਲਿਕ ਸਕੂਲ ਦਾ ਸਾਲਾਨਾ ਨਤੀਜਾ ਸ਼ਾਨਦਾਰ ਰਿਹਾ ਅਗਲੀ ਖ਼ਬਰ ਜ਼ਿਲ੍ਹੇ 'ਚ ਪੈਟਰੋਲ/ਡੀਜ਼ਲ ਦੀ ਕੋਈ ਕਮੀ ਨਹੀਂ, ਅਫਵਾਹਾਂ ਤੋਂ ਬਚਣ ਦੀ ਅਪੀਲ - ਡਿਪਟੀ ਕਮਿਸ਼ਨਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।