14-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-03-2026

ਗੁਰੂ ਨਾਨਕ ਕਾਲਜ ਵਿਖੇ ਬੀ.ਏ. ਦਾ ਨਤੀਜਾ ਸ਼ਾਨਦਾਰ ਰਿਹਾ

ਅਜੀਤ ਡੈਸਕ 28-03-2026
ਸ੍ਰੀ ਮੁਕਤਸਰ ਸਾਹਿਬ, 27 ਮਾਰਚ (ਰਣਜੀਤ ਸਿੰਘ ਢਿੱਲੋਂ)-ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਲੋਂ ਨਵੰਬਰ/ਦਸੰਬਰ 2025 ਦੀਆਂ ਲਈਆਂ ਗਈਆਂ ਸਮੈਸਟਰ ਪ੍ਰੀਖਿਆਵਾਂ 'ਚੋਂ ਗੁਰੂ ਨਾਨਕ ਕਾਲਜ ਸ੍ਰੀ ਮੁਕਤਸਰ ਸਾਹਿਬ ਦੇ ਬੀ.ਏ ਭਾਗ ਤੀਜਾ ਸਮੈਸਟਰ ਪੰਜਵਾਂ ਦੇ ਵਿਦਿਆਰਥੀਆਂ ਨੇ ਚੰਗੇ ਅੰਕ ਪ੍ਰਾਪਤ ਕਰਕੇ ਕਾਲਜ ਤੇ ਮਾਪਿਆਂ ਦਾ ਨਾਂਅ ਰੌਸ਼ਨ ਕੀਤਾ ਹੈ | ਇਸ ਨਤੀਜੇ 'ਚੋਂ ਵੰਸ਼ ਕੁਮਾਰ ਸਪੁੱਤਰ ਅਮਿਤ ਕੁਮਾਰ ਨੇ 84.5 ਪ੍ਰਤੀਸ਼ਤ ਅੰਕਾਂ ਨਾਲ ਕਾਲਜ 'ਚੋਂ ਪਹਿਲਾ, ਥਾਮਸਨ ਸਪੁੱਤਰੀ ਪ੍ਰੇਮ ਕੁਮਾਰ ਨੇ 83.28 ਪ੍ਰਤੀਸ਼ਤ ਅੰਕਾਂ ਨਾਲ ਦੂਜਾ, ਦੀਪ ਕੌਰ ਸਪੁੱਤਰੀ ਗੁਰਮੀਤ ਸਿੰਘ ਨੇ 81.25 ਪ੍ਰਤੀਸ਼ਤ ਅੰਕਾਂ ਨਾਲ ਤੀਜਾ ਸਥਾਨ ਹਾਸਿਲ ਕੀਤਾ ਹੈ | ਕਾਲਜ ਦੀ ਸਥਾਨਕੀ ਪ੍ਰਬੰਧਕੀ ਕਮੇਟੀ ਦੇ ਵਧੀਕ ਸਕੱਤਰ ਮਨਜੀਤ ਸਿੰਘ ਬਰਕੰਦੀ ਨੇ ਪਹਿਲੇ ਤਿੰਨ ਸਥਾਨ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ, ਸੰਬੰਧਿਤ ਅਧਿਆਪਕ ਤੇ ਉਨ੍ਹਾਂ ਦੇ ਮਾਪਿਆਂ ਨੂੰ ਵਧਾਈ ਦਿੱਤੀ | ਪਿ੍ੰਸੀਪਲ ਪ੍ਰੋ. ਸਰਬਜੀਤ ਕੌਰ ਨੇ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਮਿਹਨਤ ਕਰਨ ਵਾਲੇ ਵਿਦਿਆਰਥੀਆਂ ਦਾ ਭਵਿੱਖ ਹਮੇਸ਼ਾ ਉਜਵਲ ਹੀ ਹੁੰਦਾ ਹੈ |
ਪਿਛਲੀ ਖ਼ਬਰ ਅੰਨਪੂਰਨਾ ਕਾਲੀ ਮਾਤਾ ਮੰਦਰ ਦੋਦਾ ਵਿਖੇ ਵਿਸ਼ਾਲ ਭੰਡਾਰਾ ਕਰਵਾਇਆ ਅਗਲੀ ਖ਼ਬਰ ਰਾਮਨੌਮੀ ਮੌਕੇ ਹਵਨ ਯੱਗ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।