12-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-03-2026

ਪਿੰਡ ਚੜੇਵਾਨ ਵਿਖੇ ਕਲੱਬ ਨੇ ਸਫ਼ਾਈ ਮੁਹਿੰਮ ਚਲਾਈ

ਅਜੀਤ ਡੈਸਕ 28-03-2026
ਸ੍ਰੀ ਮੁਕਤਸਰ ਸਾਹਿਬ, 27 ਮਾਰਚ (ਰਣਜੀਤ ਸਿੰਘ ਢਿੱਲੋਂ)-ਮਹਾਨ ਕ੍ਰਾਂਤੀਕਾਰੀ ਸ਼ਹੀਦ ਸਰਦਾਰ ਭਗਤ ਸਿੰਘ, ਸੁਖਦੇਵ ਤੇ ਰਾਜਗੁਰੂ ਦੇ ਸ਼ਹੀਦੀ ਦਿਵਸ ਨੂੰ ਸਮਰਪਿਤ ਪ੍ਰੋਗਰਾਮ ਦੌਰਾਨ ਨੌਜਵਾਨਾਂ ਵਲੋਂ ਸੇਵਾ ਭਾਵਨਾ ਦੀ ਵਿਲੱਖਣ ਉਦਾਹਰਨ ਪੇਸ਼ ਕੀਤੀ | ਨੌਜਵਾਨ ਸਪੋਰਟਸ ਐਂਡ ਵੈੱਲਫ਼ੇਅਰ ਕਲੱਬ ਚੜੇਵਾਨ ਵਲੋਂ ਸਥਾਨਕ ਮੈਦਾਨ ਦੀ ਸਫ਼ਾਈ ਮੁਹਿੰਮ ਚਲਾਈ ਗਈ | ਇਸ ਮੌਕੇ ਕਲੱਬ ਦੇ ਮੈਂਬਰਾਂ ਨੇ ਇਕੱਠੇ ਹੋ ਕੇ ਮੈਦਾਨ ਵਿਚ ਪਈ ਗੰਦਗੀ ਨੂੰ ਸਾਫ਼ ਕੀਤਾ ਅਤੇ ਲੋਕਾਂ ਨੂੰ ਸਾਫ਼-ਸੁਥਰਾ ਵਾਤਾਵਰਨ ਬਣਾਈ ਰੱਖਣ ਲਈ ਜਾਗਰੂਕ ਕੀਤਾ | ਉਨ੍ਹਾਂ ਕਿਹਾ ਕਿ ਸ਼ਹੀਦਾਂ ਦੀ ਯਾਦ ਵਿਚ ਅਜਿਹੇ ਸੇਵਾ ਕਾਰਜ ਕਰਨਾ ਹੀ ਸੱਚੀ ਸ਼ਰਧਾਂਜਲੀ ਹੈ | ਕਲੱਬ ਮੈਂਬਰਾਂ ਨੇ ਇਹ ਵੀ ਅਪੀਲ ਕੀਤੀ ਕਿ ਹਰ ਨਾਗਰਿਕ ਆਪਣੇ ਆਲੇ-ਦੁਆਲੇ ਦੀ ਸਫ਼ਾਈ ਦਾ ਧਿਆਨ ਰੱਖੇ ਤਾਂ ਜੋ ਸਮਾਜ ਨੂੰ ਸਾਫ਼ ਤੇ ਸਿਹਤਮੰਦ ਬਣਾਇਆ ਜਾ ਸਕੇ |
ਇਸ ਮੌਕੇ ਕਲੱਬ ਪ੍ਰਧਾਨ ਗੁਰਕਪਾਲ ਸਿੰਘ ਲੱਕੀ, ਵੀਰ ਸਿੰਘ ਪੰਚ, ਸੁਰਿੰਦਰ ਸਿੰਘ ਸੋਨੂੰ, ਹਰਵਿੰਦਰ ਸਿੰਘ, ਸਤਨਾਮ ਸਿੰਘ, ਬਲਜਿੰਦਰ ਸਿੰਘ, ਗੁਰਭੇਜ ਸਿੰਘ, ਅਰਸ਼ਦੀਪ ਸਿੰਘ, ਡਾ. ਵੀਰ ਸਿੰਘ, ਹਰਪ੍ਰੀਤ ਸਿੰਘ, ਮਨਪਿੰਦਰ ਸਿੰਘ ਹਾਜ਼ਰ ਸਨ |
ਪਿਛਲੀ ਖ਼ਬਰ ਪਿੰਡ ਭੰਗਚੜੀ ਵਿਖੇ ਤਿੰਨ ਰੋਜ਼ਾ ਫੁੱਟਬਾਲ ਟੂਰਨਾਮੈਂਟ ਸਮਾਪਤ ਅਗਲੀ ਖ਼ਬਰ ਲਛਮਣ ਸਿੰਘ ਸਿੱਧੂ ਸਿੰਘਾਂਵਾਲਾ ਨਮਿਤ ਅੰਤਿਮ ਅਰਦਾਸ ਕੱਲ੍ਹ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।