12-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-03-2026

ਪਿੰਡ ਭੰਗਚੜੀ ਵਿਖੇ ਤਿੰਨ ਰੋਜ਼ਾ ਫੁੱਟਬਾਲ ਟੂਰਨਾਮੈਂਟ ਸਮਾਪਤ

ਅਜੀਤ ਡੈਸਕ 28-03-2026
ਰੁਪਾਣਾ, 27 ਮਾਰਚ (ਜਗਜੀਤ ਸਿੰਘ)-ਪਿੰਡ ਭੰਗਚੜੀ ਦੇ ਫੁੱਟਬਾਲ ਖਿਡਾਰੀਆਂ ਵਲੋਂ ਗ੍ਰਾਮ ਪੰਚਾਇਤ, ਐੱਨ.ਆਰ.ਆਈਜ਼. ਅਤੇ ਨਗਰ ਦੇ ਸਹਿਯੋਗ ਨਾਲ ਸੰਤ ਬਾਬਾ ਸੁੰਦਰ ਦਾਸ ਜੀ ਅਤੇ ਸੰਤ ਬਾਬਾ ਮਹਿੰਦਰ ਦਾਸ ਜੀ ਦੀ ਯਾਦ ਨੂੰ ਸਮਰਪਿਤ ਤਿੰਨ ਰੋਜਾ ਫੁੱਟਬਾਲ ਟੂਰਨਾਮੈਂਟ ਕਰਵਾਇਆ ਗਿਆ, ਜਿਸ ਦਾ ਉਦਘਾਟਨ ਕ੍ਰਮਵਾਰ ਗ੍ਰਾਮ ਪੰਚਾਇਤ, ਦਾਨੀ ਵੀਰਾਂ ਅਤੇ ਮੁਹਤਬਰ ਵਿਅਕਤੀਆਂ ਵਲੋਂ ਕੀਤਾ ਗਿਆ | ਇਸ ਟੂਰਨਾਮੈਂਟ ਵਿਚ ਇਲਾਕੇ ਦੀਆਂ 32 ਟੀਮਾਂ ਨੇ ਭਾਗ ਲਿਆ | ਇਨ੍ਹਾਂ ਟੀਮਾਂ ਵਿਚ ਫਾਈਨਲ ਮੁਕਾਬਲਾ ਉਦੇਕਰਨ ਤੇ ਝੰਡੂਕੇ ਦੀ ਟੀਮ ਵਿਚਕਾਰ ਹੋਇਆ, ਜਿਸ ਵਿਚ ਝੰਡੂਕੇ ਦੀ ਟੀਮ ਨੇ ਪਹਿਲਾ ਸਥਾਨ ਹਾਸਿਲ ਕਰਕੇ 51 ਹਜ਼ਾਰ ਤੇ ਕੱਪ ਜਿੱਤਿਆ ਅਤੇ ਉਦੇਕਰਨ ਦੀ ਟੀਮ ਨੇ 31 ਹਾਜ਼ਰ ਤੇ ਸਨਮਾਨ ਚਿੰਨ੍ਹ ਪ੍ਰਾਪਤ ਕੀਤਾ | ਟੂਰਨਾਮੈਂਟ ਵਿਚ ਬੈਸਟ ਖਿਡਾਰੀਆਂ ਨੂੰ ਸਾਈਕਲ ਦਿੱਤੇ ਗਏ | ਇਸ ਤੋਂ ਇਲਾਵਾ ਤੀਜੇ ਤੇ ਚੌਥੇ ਸਥਾਨ ਤੱਕ ਰਹਿਣ ਵਾਲੀਆਂ ਟੀਮਾਂ ਨੂੰ ਨਗਦ ਰਾਸ਼ੀ ਤੇ ਸਨਮਾਨ ਚਿੰਨ੍ਹ ਦਿੱਤੇ ਗਏ | ਇਸ ਤੋਂ ਇਲਾਵਾ ਚੰਗੀ ਖੇਡ ਦਾ ਪ੍ਰਦਰਸ਼ਨ ਕਰਨ ਵਾਲੇ ਪਿੰਡ ਦੇ ਖਿਡਾਰੀਆਂ, ਸੇਵਾਦਾਰਾਂ, ਦਾਨੀ ਵੀਰਾਂ ਤੇ ਗ੍ਰਾਮ ਪੰਚਾਇਤ ਨੂੰ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ | ਇਸ ਟੂਰਨਾਮੈਂਟ ਵਿਚ ਕਈ ਹੋਰ ਮੁਕਾਬਲੇ ਵੀ ਕਰਵਾਏ ਗਏ |
ਪਿਛਲੀ ਖ਼ਬਰ ਹੈਰੋਇਨ ਸਮੇਤ 2 ਕਾਬੂ ਅਗਲੀ ਖ਼ਬਰ ਪਿੰਡ ਚੜੇਵਾਨ ਵਿਖੇ ਕਲੱਬ ਨੇ ਸਫ਼ਾਈ ਮੁਹਿੰਮ ਚਲਾਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।