12-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-03-2026

ਹੈਰੋਇਨ ਸਮੇਤ 2 ਕਾਬੂ

ਅਜੀਤ ਡੈਸਕ 28-03-2026
ਫ਼ਰੀਦਕੋਟ, 27 ਮਾਰਚ (ਸਰਬਜੀਤ ਸਿੰਘ)-ਥਾਣਾ ਸਿਟੀ ਫ਼ਰੀਦਕੋਟ ਪੁਲਿਸ ਵਲੋਂ ਨਸ਼ੀਲੇ ਪਾਊਡਰ ਸਮੇਤ ਦੋ ਵਿਅਕਤੀਆਂ ਨੂੰ ਕਾਬੂ ਕਰਨ ਦਾ ਦਾਅਵਾ ਕੀਤਾ ਗਿਆ ਹੈ | ਪੁਲਿਸ ਵਲੋਂ ਕਥਿਤ ਦੋਸ਼ੀਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ ਤੇ ਮਾਮਲੇ ਦੀ ਪੜਤਾਲ ਕੀਤੀ ਜਾ ਰਹੀ ਹੈ | ਪ੍ਰਾਪਤ ਸੂਚਨਾ ਅਨੁਸਾਰ ਥਾਣੇਦਾਰ ਰੁਪਿੰਦਰ ਸਿੰਘ ਨੇ ਦੱਸਿਆ ਕਿ ਉਹ ਹੋਰ ਪੁਲਿਸ ਮੁਲਾਜ਼ਮਾਂ ਸਮੇਤ ਸ਼ੱਕੀ ਪੁਰਸ਼ਾਂ ਸੰਬੰਧੀ ਸਥਾਨਕ ਦਾਣਾ ਮੰਡੀ ਵਿਖੇ ਮੌਜੂਦ ਸਨ ਤਾਂ ਮੁਕਲ ਖੁਰਾਣਾ ਉਰਫ਼ ਗੋਲੂ ਪੁੱਤਰ ਇੰਦਰਜੀਤ ਤੇ ਤਜਿੰਦਰ ਸਿੰਘ ਉਰਫ਼ ਲੱਕੀ ਪੁੱਤਰ ਮਹਿਤਾਬ ਸਿੰਘ ਵਾਸੀਆਨ ਫ਼ਰੀਦਕੋਟ ਨੂੰ ਸ਼ੱਕ ਆਧਾਰ 'ਤੇ ਕਾਬੂ ਕਰਕੇ ਉਨ੍ਹਾਂ ਦੀ ਜ਼ਾਬਤਾ ਅਨੁਸਾਰ ਤਲਾਸ਼ੀ ਲਈ ਤਾਂ ਉਨ੍ਹਾਂ ਪਾਸੋਂ ਕਥਿਤ ਤੌਰ 'ਤੇ 7 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ | ਪੁਲਿਸ ਅਧਿਕਾਰੀ ਨੇ ਦੱਸਿਆ ਕਿ ਕਥਿਤ ਦੋਸ਼ੀਆਂ ਨੂੰ ਗਿ੍ਫ਼ਤਾਰ ਕਰ ਕੇ ਉਨ੍ਹਾਂ ਖ਼ਿਲਾਫ਼ ਥਾਣਾ ਸਿਟੀ, ਫ਼ਰੀਦਕੋਟ ਵਿਖੇ ਐਨ.ਡੀ.ਪੀ.ਐਸ. ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ ਅਤੇ ਅਗਲੇਰੀ ਕਾਨੂੰਨੀ ਕਾਰਵਾਈ ਅਮਲ 'ਚ ਲਿਆਂਦੀ ਜਾ ਰਹੀ ਹੈ |
ਪਿਛਲੀ ਖ਼ਬਰ ਪੰਜਾਬ ਰਿਟਾਇਰਡ ਮਿਊਾਸੀਪਲ ਵਰਕਰਜ਼ ਯੂਨੀਅਨ ਜ਼ਿਲ੍ਹਾ ਮੋਗਾ ਦੀ ਮੀਟਿੰਗ ਅਗਲੀ ਖ਼ਬਰ ਪਿੰਡ ਭੰਗਚੜੀ ਵਿਖੇ ਤਿੰਨ ਰੋਜ਼ਾ ਫੁੱਟਬਾਲ ਟੂਰਨਾਮੈਂਟ ਸਮਾਪਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।