12-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-03-2026

ਕੇਂਦਰ ਸਰਕਾਰ ਨੇ ਤੇਲ ਦੀਆਂ ਕੀਮਤਾਂ 'ਤੇ ਐਕਸਾਈਜ਼ ਡਿਊਟੀ ਘਟਾ ਕੇ ਸ਼ਲਾਘਾਯੋਗ ਕਦਮ ਚੁੱਕਿਆ- ਅਰੋੜਾ

ਅਜੀਤ ਡੈਸਕ 28-03-2026
ਸਾਦਿਕ, 27 ਮਾਰਚ (ਆਰ. ਐਸ. ਧੁੰਨਾ)-ਭਾਰਤੀ ਜਨਤਾ ਪਾਰਟੀ ਜ਼ਿਲ੍ਹਾ ਫ਼ਰੀਦਕੋਟ ਦੇ ਮੀਤ ਪ੍ਰਧਾਨ ਨਵੀਨ ਅਰੋੜਾ ਨੇ ਕਿਹਾ ਕਿ ਕੇਂਦਰ ਸਰਕਾਰ ਊਰਜਾ, ਸਪਲਾਈ ਚੇਨ ਤੇ ਜ਼ਰੂਰੀ ਵਸਤਾਂ 'ਤੇ ਰੀਅਲ ਟਾਈਮ (ਰੋਜ਼ਾਨਾ) ਨਜ਼ਰ ਰੱਖ ਰਹੀ ਹੈ ਤਾਂ ਜੋ ਕਿਸੇ ਨੂੰ ਕੋਈ ਦਿੱਕਤ ਨਾ ਆਵੇ | ਉਨ੍ਹਾਂ ਕੇਂਦਰ ਸਰਕਾਰ ਦਾ ਧੰਨਵਾਦ ਕਰਦਿਆਂ ਕਿਹਾ ਕਿ ਜੰਗ ਕਾਰਨ ਪੈਦਾ ਹੋਏ ਊਰਜਾ ਸੰਕਟ ਤੇ ਕੱਚੇ ਤੇਲ ਦੀਆਂ ਵਧਦੀਆਂ ਕੀਮਤਾਂ ਨੂੰ ਰੋਕਣ ਲਈ ਮੋਦੀ ਸਰਕਾਰ ਨੇ ਇਤਿਹਾਸਕ ਕਦਮ ਚੁੱਕ ਕੇ ਪੈਟਰੋਲ 'ਤੇ ਐਕਸਾਈਜ਼ ਡਿਊਟੀ 13 ਰੁਪਏ ਪ੍ਰਤੀ ਲੀਟਰ ਤੋਂ ਘਟਾ ਕੇ 3 ਰੁਪਏ ਕਰ ਦਿੱਤੀ ਹੈ ਤੇ ਡੀਜ਼ਲ 'ਤੇ ਡਿਊਟੀ 10 ਰੁਪਏ ਤੋਂ ਘਟਾ ਕੇ ਸਿਫ਼ਰ (ਜ਼ੀਰੋ) ਕਰ ਦਿੱਤੀ ਹੈ ਜਿਸ ਨਾਲ ਲੋਕਾਂ ਨੂੰ ਭਾਰੀ ਰਾਹਤ ਮਿਲੇਗੀ | ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਲੌਕਡਾਉਨ ਵਰਗੀਆਂ ਅਫ਼ਵਾਹਾਂ ਤੋਂ ਸੁਚੇਤ ਰਹਿਣ ਕਿਉਂਕਿ ਹਜੇ ਤੱਕ ਇਸ ਤਰ੍ਹਾਂ ਦੀ ਕੋਈ ਸਥਿਤੀ ਨਹੀਂ ਬਣੀ ਹੈ |
ਪਿਛਲੀ ਖ਼ਬਰ ਆਪ ਆਗੂਆਂ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਵਾਲੀ ਬੱਸ ਰਵਾਨਾ <br/> ਅਗਲੀ ਖ਼ਬਰ ਕਰਮ ਸਿੰਘ ਧਾਲੀਵਾਲ ਨੂੰ ਸੇਜਲ ਅੱਖਾਂ ਨਾਲ ਅੰਤਿਮ ਵਿਦਾਇਗੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।