16-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-03-2026

ਸਰਕਾਰੀ ਪ੍ਰਾਇਮਰੀ ਸਕੂਲ ਰਾਊਵਾਲਾ ਦੇ ਵਿਦਿਆਰਥੀਆਂ ਨੇ ਨਵੋਦਿਆ ਪ੍ਰਵੇਸ਼ ਪ੍ਰੀਖਿਆ ਪਾਸ ਕੀਤੀ

ਅਜੀਤ ਡੈਸਕ 30-03-2026
ਬਾਜਾਖਾਨਾ, 29 ਮਾਰਚ (ਜਗਦੀਪ ਸਿੰਘ ਗਿੱਲ)-ਸਰਕਾਰੀ ਪ੍ਰਾਇਮਰੀ ਸਕੂਲ ਰਾਊਵਾਲਾ ਦੇ ਵਿਦਿਆਰਥੀਆਂ ਨੇ ਨਵੋਦਿਆ ਪ੍ਰਵੇਸ਼ ਪ੍ਰੀਖਿਆ 2026 'ਚ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਵੱਡੀ ਕਾਮਯਾਬੀ ਹਾਸਿਲ ਕੀਤੀ ਹੈ | ਸਕੂਲ ਦੀ ਮੁੱਖ ਅਧਿਆਪਕਾ ਵੀਰਪਾਲ ਕÏਰ ਨੇ ਦੱਸਿਆ ਕਿ ਸਕੂਲ ਦੇ ਹੋਣਹਾਰ ਵਿਦਿਆਰਥੀਆਂ ਅਕਾਸ਼ਜੀਤ ਕÏਰ ਪੁੱਤਰੀ ਸੁਰਜੀਤ ਸਿੰਘ, ਨਮਨਦੀਪ ਸਿੰਘ ਪੁੱਤਰ ਜਸਵਿੰਦਰ ਸਿੰਘ, ਗੁਰਨੂਰ ਕÏਰ ਪੁੱਤਰੀ ਰਾਜਪਾਲ ਸਿੰਘ, ਅੰਜਲੀ ਪੁੱਤਰੀ ਰਾਮ ਬਿਲਾਸ ਨੇ ਇਹ ਉਪਲਬਧੀ ਹਾਸਿਲ ਕਰਕੇ ਆਪਣੇ ਮਾਪਿਆਂ ਤੇ ਅਧਿਆਪਕਾਂ ਦੇ ਤੇ ਸਕੂਲ ਦਾ ਨਾਂਅ ਰੌਸ਼ਨ ਕੀਤਾ ਹੈ | ਇਸ ਖੁਸ਼ੀ ਮÏਕੇ ਸਕੂਲ ਸਟਾਫ਼, ਸਕੂਲ ਮੈਨੇਜਮੈਂਟ ਕਮੇਟੀ, ਪਿੰਡ ਦੇ ਸਰਪੰਚ ਬਾਬੂ ਸਿੰਘ ਅਤੇ ਸਮੂਹ ਗਰਾਮ ਪੰਚਾਇਤ ਨੇ ਖੁਸ਼ੀ ਦਾ ਪ੍ਰਗਟਾਵਾ ਕੀਤਾ¢ ਸੈਂਟਰ ਸਕੂਲ ਮੁਖੀ ਰੀਤੂ ਬਾਲਾ ਨੇ ਸਾਰੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ | ਇਸ ਮÏਕੇ ਬਲਾਕ ਸਿੱਖਿਆ ਅਫਸਰ ਸੁਸ਼ੀਲ ਕੁਮਾਰ ਆਹੂਜਾ ਨੇ ਸਮੂਹ ਸਟਾਫ, ਵਿਦਿਆਰਥੀਆਂ ਤੇ ਮਾਪਿਆਂ ਨੂੰ ਵਧਾਈ ਦਿੱਤੀ |
ਪਿਛਲੀ ਖ਼ਬਰ ਕੋਟਸੁਖੀਆ ਦੇ ਸਰਕਾਰੀ ਸਕੂਲ 'ਚ ਪੁਜ਼ੀਸ਼ਨਾਂ ਹਾਸਿਲ ਕਰਨ ਵਾਲੇ ਵਿਦਿਆਰਥੀਆਂ ਦਾ ਸਨਮਾਨ ਅਗਲੀ ਖ਼ਬਰ ਛੱਤੀਸਗੜ੍ਹ ਗੁਰਦੁਆਰਾ ਕਮੇਟੀਆਂ ਤੇ ਸਿੰਘ ਸਭਾਵਾਂ ਵਲੋਂ ਸੰਤ ਬਾਬਾ ਸੁੱਖਾ ਸਿੰਘ ਦਾ ਸਨਮਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।