19-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-03-2026

ਅਨੰਦ ਈਸ਼ਵਰ ਦਰਬਾਰ ਠਾਠ ਬੱਧਨੀ ਕਲਾਂ ਵਿਖੇ ਬਾਬਾ ਗੁਰਬਖ਼ਸ਼ ਸਿੰਘ ਨੇ ਸਰਬੱਤ ਦੇ ਭਲੇ ਲਈ ਕੀਤੀ ਅਰਦਾਸ <br/>

ਅਜੀਤ ਡੈਸਕ 30-03-2026
ਬੱਧਨੀ ਕਲਾਂ, 29 ਮਾਰਚ (ਸੰਜੀਵ ਕੋਛੜ)-ਹਰ ਸਾਲ ਦੀ ਤਰ੍ਹਾਂ ਨਗਰ ਨਿਵਾਸੀਆਂ, ਨਗਰ ਪੰਚਾਇਤ ਤੇ ਇਲਾਕੇ ਭਰ ਦੀਆਂ ਸੰਗਤਾਂ ਦੇ ਸਹਿਯੋਗ ਸਦਕਾ ਅਨੰਦ ਈਸ਼ਵਰ ਦਰਬਾਰ ਠਾਠ ਦੇ ਮੁਖੀ ਬੱਧਨੀ ਕਲਾਂ ਵਾਲੇ ਬਾਬਾ ਜ਼ੋਰਾ ਸਿੰਘ ਵਲੋਂ ਬਾਬਾ ਈਸ਼ਰ ਸਿੰਘ ਜੀ ਦੇ ਅਵਤਾਰ ਦਿਹਾੜੇ ਨੂੰ ਸਮਰਪਿਤ ਕਸਬਾ ਬੱਧਨੀ ਕਲਾਂ ਵਿਖੇ ਸਜਾਏ ਜਾ ਰਹੇ ਧਾਰਮਿਕ ਦੀਵਾਨਾਂ 'ਚ ਹਰ ਰੋਜ਼ ਜਿੱਥੇ ਵੱਡੀ ਗਿਣਤੀ 'ਚ ਸੰਗਤਾਂ ਨਤਮਸਤਕ ਹੋਣ ਲਈ ਪਹੁੰਚ ਰਹੀਆਂ ਹਨ, ਉੱਥੇ ਹੀ ਅੱਜ ਦਿਨ ਦੇ ਸਮੇਂ ਅਨੰਦ ਈਸ਼ਵਰ ਦਰਬਾਰ ਠਾਠ ਬੱਧਨੀ ਕਲਾਂ ਵਿਖੇ ਕਰਵਾਏ ਧਾਰਮਿਕ ਸਮਾਗਮ ਤੇ ਸਜਾਏ ਗਏ ਦੀਵਾਨ ਦੌਰਾਨ ਪਹੁੰਚੀਆਂ ਸੰਗਤਾਂ ਨੂੰ ਪ੍ਰਵਚਨ ਕਰਦਿਆਂ ਬਾਬਾ ਜ਼ੋਰਾ ਸਿੰਘ ਨੇ ਗੁਰੂਆਂ ਵਲੋਂ ਦਰਸਾਏ ਮਾਰਗਾਂ 'ਤੇ ਚੱਲਣ, ਆਪਣੇ ਬੱਚਿਆਂ ਨੂੰ ਸਿੱਖੀ ਤੇ ਧਰਮ ਨਾਲ ਜੋੜਨ ਤੋਂ ਇਲਾਵਾ ਸਭ ਧਰਮਾਂ ਦਾ ਸਤਿਕਾਰ ਕਰਨ ਤੇ ਗੁਰੂਆਂ ਦੇ ਦਿਹਾੜੇ ਮਨਾਉਣ ਲਈ ਪ੍ਰੇਰਿਤ ਕੀਤਾ | ਬਾਬਾ ਗੁਰਬਖ਼ਸ਼ ਸਿੰਘ ਨੇ ਸਰਬੱਤ ਦੇ ਭਲੇ ਲਈ ਅਰਦਾਸ ਕਰਨ ਉਪਰੰਤ ਕਥਾ ਕੀਰਤਨ ਰਾਹੀਂ ਸੰਗਤਾਂ ਨੂੰ ਗੁਰੂ ਘਰ ਨਾਲ ਜੋੜਿਆ | ਇਸ ਸਬੰਧ 'ਚ ਪ੍ਰਕਾਸ਼ ਕੀਤੇ ਗਏ 17 ਸ੍ਰੀ ਅਖੰਡ ਪਾਠਾਂ ਦੇ ਭੋਗ ਪਾਉਣ ਉਪਰੰਤ ਹੋਰਨਾਂ ਠਾਠਾਂ ਤੋਂ ਪਹੁੰਚੇ ਮੁਖੀਆਂ, ਕਥਾ ਵਾਚਕਾਂ, ਸੰਤਾਂ ਮਹਾਂਪੁਰਸ਼ਾਂ ਨੇ ਜਿੱਥੇ ਕੀਰਤਨ ਸਰਵਨ ਕਰਵਾਇਆ, ਉੱਥੇ ਹੀ ਬੱਧਨੀ ਕਲਾਂ ਵਾਲੇ ਬਾਬਾ ਜ਼ੋਰਾ ਸਿੰਘ ਵਲੋਂ ਸਿੱਖੀ ਦੇ ਪ੍ਰਚਾਰ ਤੇ ਪਾਸਾਰ ਲਈ ਕੀਤੇ ਜਾ ਰਹੇ ਉੱਦਮ ਦੀ ਸ਼ਲਾਘਾ ਕੀਤੀ | ਸਟੇਜ ਦੀ ਭੂਮਿਕਾ ਭਾਈ ਸਤਪਾਲ ਸਿੰਘ ਨੇ ਬਾਖ਼ੂਬੀ ਨਿਭਾਉਂਦਿਆਂ ਠਾਠ ਵਲੋਂ ਕਰਵਾਏ ਜਾਂਦੇ ਧਾਰਮਿਕ ਕੰਮਾਂ 'ਤੇ ਵਿਸਥਾਰ ਸਹਿਤ ਚਾਨਣਾ ਪਾਇਆ ਤੇ ਦੀਵਾਨਾਂ 'ਚ ਹਾਜ਼ਰੀ ਲਗਵਾਉਣ ਪਹੁੰਚੀਆਂ ਸੰਗਤਾਂ ਨੂੰ ਭਾਗਾਂ ਵਾਲੇ ਦੱਸਦਿਆਂ ਧੰਨਵਾਦ ਕੀਤਾ | ਇਸ ਮੌਕੇ ਬਾਬਾ ਜਗਤਾਰ ਸਿੰਘ, ਜਗਜੀਤ ਸਿੰਘ ਜੱਜੀ ਮੁੱਖ ਸੇਵਾਦਾਰ ਦਿੱਲੀ ਠਾਠ, ਗੁਰਸੇਵਕ ਸਿੰਘ ਉੱਭੀ ਲੁਧਿਆਣਾ, ਭਾਈ ਜਰਨੈਲ ਸਿੰਘ, ਗੁਰਦੀਪ ਸਿੰਘ ਗੋਨੀਂ, ਚਰਨ ਸਿੰਘ ਸਲੋਪੱਤੀ, ਹਰਬੰਸ ਸਿੰਘ ਬੱਧਨੀ, ਅਮਰਜੀਤ ਸਿੰਘ ਮੂਕਰ, ਸਤਨਾਮ ਸਿੰਘ, ਅਮਰਦੀਪ ਸਿੰਘ, ਰਣਜੀਤ ਸਿੰਘ, ਸਤਿੰਦਰਪਾਲ ਸਿੰਘ ਮੋਗਾ, ਜਸਵਿੰਦਰ ਸਿੰਘ ਖ਼ਾਲਸਾ, ਗੁਰਪ੍ਰੀਤ ਸਿੰਘ, ਭਾਈ ਸਤਪਾਲ ਸਿੰਘ, ਦਰਸ਼ਨ ਸਿੰਘ ਮੋਗਾ, ਗੁਰਜੀਤ ਸਿੰਘ ਕਾਲਾ, ਸਵਾ ਲੱਖ ਸਿੰਘ, ਇਕੱਤਰ ਸਿੰਘ, ਲਖਵੀਰ ਸਿੰਘ ਰੱਤੀ ਰੋੜੀ,ਦੀਪ ਲੁਧਿਆਣਾ, ਸੁਰਜੀਤ ਸਿੰਘ ਰੋਡੇ, ਕ੍ਰਿਸ਼ਨ ਗੋਪਾਲ ਕੋਛੜ, ਧਰਮਪਾਲ ਗੋਇਲ, ਭੋਲਾ ਗੋਇਲ ਆਦਿ ਸੰਗਤਾਂ ਹਾਜ਼ਰ ਸਨ |

ਪਿਛਲੀ ਖ਼ਬਰ ਯੂ. ਕੇ. ਇੰਟਰਨੈਸ਼ਨਲ ਸਕੂਲ 'ਚ ਨਵੇਂ ਸੈਸ਼ਨ 2026-2027 ਦੀ ਸ਼ੁਰੂਆਤ ਅਗਲੀ ਖ਼ਬਰ ਹਾਈ ਸਕੂਲ ਕੋਟ ਈਸੇ ਖਾਂ ਵਿਖੇ ਇੰਟਰ ਐਕਟਿਵ ਫਲੈਟ ਪੈਨਲਾਂ ਦਾ ਉਦਘਾਟਨ ਸਮਾਗਮ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।