19-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-03-2026

8ਵੀਂ ਜਮਾਤ 'ਚੋਂ 92 ਫ਼ੀਸਦੀ ਅੰਕ ਲੈਣ ਵਾਲੇ ਦੀਪਇੰਦਰ ਨੂੰ ਸਕੂਲ ਦੇ ਐਮ. ਡੀ. ਨੇ ਕੀਤਾ ਸਨਮਾਨਿਤ

ਅਜੀਤ ਡੈਸਕ 30-03-2026
ਲੰਬੀ, 29 ਮਾਰਚ (ਮੇਵਾ ਸਿੰਘ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ ਨਤੀਜੇ ਅਨੁਸਾਰ ਕਿੰਡਸ ਕਿੰਗਡਮ ਸਕੂਲ ਸਿੰਘੇਵਾਲਾ ਦਾ ਅੱਠਵੀਂ ਜਮਾਤ ਦਾ ਨਤੀਜਾ ਸ਼ਾਨਦਾਰ ਰਿਹਾ | ਇਸ ਮੌਕੇ ਸਕੂਲ ਦੇ ਐਮ.ਡੀ. ਕੇ.ਕੇ. ਵਰਮਾ ਤੇ ਮੀਨਾਕਸ਼ੀ ਖੁੰਗਰ ਵਲੋਂ ਸਕੂਲ ਦਾ ਸ਼ਾਨਦਾਰ ਨਤੀਜਾ ਆਉਣ 'ਤੇ ਵਿਦਿਆਰਥੀਆਂ ਤੇ ਉਨ੍ਹਾਂ ਦੇ ਮਾਪਿਆਂ ਨੂੰ ਵਧਾਈ ਦਿੱਤੀ | ਇਸ ਮੌਕੇ ਸਕੂਲ ਦੇ ਵਿਦਿਆਰਥੀ ਦੀਪਇੰਦਰ ਸਿੰਘ ਪੱੁਤਰ ਰੁਪਿੰਦਰ ਸਿੰਘ (ਸ਼ਨੀ) ਵਾਸੀ ਲੁਹਾਰਾ ਨੇ ਅੱਠਵੀਂ ਕਲਾਸ ਵਿਚੋਂ 92 ਪ੍ਰਤੀਸ਼ਤ ਅੰਕ ਲੈਕੇ ਸਕੂਲ 'ਚੋਂ ਦੂਸਰਾ ਸਥਾਨ ਪ੍ਰਾਪਤ ਕੀਤਾ | ਇਸ ਮੌਕੇ ਦੀਪਇੰਦਰ ਸਿੰਘ ਨੂੰ ਸਕੂਲ ਦੇ ਐਮ.ਡੀ. ਤੇ ਸਮੂਹ ਸਟਾਫ ਵਲੋਂ ਸਨਮਾਨਿਤ ਕਰਦਿਆਂ ਉਸ ਦੇ ਮਾਪਿਆਂ ਨੂੰ ਵੀ ਵਧਾਈ ਦਿੱਤੀ | ਇਸ ਮੌਕੇ ਵਿਦਿਆਰਥੀ ਦੇ ਪਰਿਵਾਰਕ ਮੈਂਬਰ ਗੁਰਪਾਲ ਕੌਰ ਸਾਬਕਾ ਸੁਪਰਵਾਈਜ਼ਰ, ਗੁਰਮਨਪੀ੍ਰਤ ਕੌਰ, ਗੁਰਪ੍ਰੀਤ ਸਿੰਘ, ਰੁਪਿੰਦਰ ਸਿੰਘ, ਸਿਮਰਜੀਤ ਕੌਰ ਵੀ ਮੌਜੂਦ ਸਨ |
ਪਿਛਲੀ ਖ਼ਬਰ ਸ੍ਰੀ ਗੁਰੂ ਹਰਿਕਿ੍ਸ਼ਨ ਪਬਲਿਕ ਸਕੂਲ ਗੋਲੇਵਾਲਾ ਦਾ ਸਾਲਾਨਾ ਨਤੀਜਾ ਰਿਹਾ ਸ਼ਾਨਦਾਰ ਅਗਲੀ ਖ਼ਬਰ ਭਾਜਪਾ ਆਗੂਆਂ ਵਲੋਂ ਬੂਥ ਇੰਚਾਰਜਾਂ ਨਾਲ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।