14-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-03-2026

ਨਸ਼ੇ ਦੀਆਂ ਗੋਲੀਆਂ ਸਮੇਤ ਇਕ ਕਾਬੂ

ਅਜੀਤ ਡੈਸਕ 31-03-2026
ਫ਼ਰੀਦਕੋਟ, 30 ਮਾਰਚ (ਸਰਬਜੀਤ ਸਿੰਘ)-ਥਾਣਾ ਸਦਰ ਫ਼ਰੀਦਕੋਟ ਪੁਲਿਸ ਵਲੋਂ ਪਿੰਡ ਗੋਲੇਵਾਲਾ ਤੋਂ ਪਾਬੰਦੀਸ਼ੂਦਾ ਗੋਲੀਆਂ ਸਮੇਤ ਇਕ ਵਿਅਕਤੀ ਨੂੰ ਕਾਬੂ ਕਰਨ ਦਾ ਦਾਅਵਾ ਕੀਤਾ ਗਿਆ ਹੈ | ਪੁਲਿਸ ਵਲੋਂ ਕਥਿਤ ਦੋਸ਼ੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ | ਪ੍ਰਾਪਤ ਸੂਚਨਾ ਅਨੁਸਾਰ ਸਹਾਇਕ ਥਾਣੇਦਾਰ ਸੁਖਪਾਲ ਸਿੰਘ ਇੰਚਾਰਜ ਪੁਲਿਸ ਚੌਂਕੀ ਗੋਲੇਵਾਲਾ ਨੇ ਦੱਸਿਆ ਕਿ ਉਹ ਹੋਰ ਪੁਲਿਸ ਮੁਲਾਜ਼ਮਾਂ ਸਮੇਤ ਸ਼ੱਕੀ ਪੁਰਸ਼ਾਂ ਸੰਬੰਧੀ ਮੰਡੀ ਹਰਦਿਆਲੇਆਣਾ ਰੋਡ, ਗੋਲੇਵਾਲਾ ਮੌਜੂਦ ਸਨ ਤਾਂ ਗੋਲੇਵਾਲਾ ਤਰਫੋਂ ਪੈਦਲ ਆ ਰਹੇ ਲਖਵੀਰ ਸਿੰਘ ਪੁੱਤਰ ਅਵਤਾਰ ਸਿੰਘ ਵਾਸੀ ਭਾਗਥਲਾ ਨੂੰ ਸ਼ੱਕ ਦੇ ਆਧਾਰ 'ਤੇ ਰੋਕ ਕੇ ਉਸ ਦੀ ਜਾਬਤਾ ਅਨੁਸਾਰ ਤਲਾਸ਼ੀ ਲਈ ਉਸ ਪਾਸੋਂ 27 ਪਾਬੰਦੀਸ਼ੂਦਾ ਨਸ਼ੇ ਦੀਆਂ ਗੋਲੀਆਂ ਬਰਾਮਦ ਕੀਤੀਆਂ ਗਈਆਂ | ਪੁਲਿਸ ਅਧਿਕਾਰੀ ਨੇ ਦੱਸਿਆ ਕਿ ਕਥਿਤ ਦੋਸ਼ੀ ਖ਼ਿਲਾਫ਼ ਥਾਣਾ ਸਦਰ ਫ਼ਰੀਦਕੋਟ ਵਿਖੇ ਐਨ.ਡੀ.ਪੀ.ਐਸ. ਐਕਟ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਅਗਲੇਰੀ ਕਾਨੂੰਨੀ ਕਾਰਵਾਈ ਅਮਲ 'ਚ ਲਿਆਂਦੀ ਜਾ ਰਹੀ ਹੈ |
ਪਿਛਲੀ ਖ਼ਬਰ ਅੱਜ ਬੁੱਚੜਖਾਨੇ ਤੇ ਆਂਡੇ/ਮੀਟ ਦੀਆਂ ਦੁਕਾਨਾਂ ਬੰਦ ਰਹਿਣਗੀਆਂ ਅਗਲੀ ਖ਼ਬਰ ਹੈਰੋਇਨ ਤੇ ਡਰੱਗ ਮਨੀ ਸਮੇਤ ਦੋ ਕਾਬੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।