ਸ੍ਰੀ ਮੁਕਤਸਰ ਸਾਹਿਬ, 30 ਮਾਰਚ (ਰਣਜੀਤ ਸਿੰਘ ਢਿੱਲੋਂ)-ਪਿੰਡ ਥਾਂਦੇਵਾਲਾ ਦੇ ਸਰਕਾਰੀ ਪ੍ਰਾਇਮਰੀ ਸਕੂਲ ਥਾਂਦੇਵਾਲਾ ਬਰਾਂਚ ਦਾ ਸਾਰੀਆਂ ਜਮਾਤਾਂ ਦਾ ਨਤੀਜਾ ਸੌ ਪ੍ਰਤੀਸ਼ਤ ਰਿਹਾ ਹੈ | ਪੰਜਵੀਂ ਬੋਰਡ ਵਿਚ ਪ੍ਰਭਜੋਤ ਸਿੰਘ 500 ਵਿਚੋਂ 493 ਅੰਕ ਲੈ ਕੇ ਪਹਿਲੇ, ਨਵਦੀਪ ਕੌਰ 491 ਅੰਕ ਲੈ ਕੇ ਦੂਜੇ, ਤਕਦੀਰ ਸਿੰਘ 489 ਅੰਕ ਲੈ ਕੇ ਤੀਜੇ ਸਥਾਨ 'ਤੇ ਰਹੇ | ਇਸ ਮੌਕੇ ਇਨਾਮ ਵੰਡ ਸਮਾਰੋਹ ਕਰਵਾਇਆ ਗਿਆ, ਜਿਸ ਵਿਚ ਪਿੰਡ ਦੇ ਸਰਪੰਚ ਬਲਵਿੰਦਰ ਸਿੰਘ ਬਿੰਦਾ ਬਤੌਰ ਮੁੱਖ ਮਹਿਮਾਨ ਪੁੱਜੇ, ਜਦਕਿ ਸਕੂਲ ਮੈਨੇਜਮੈਂਟ ਕਮੇਟੀ ਚੇਅਰਮੈਨ ਤਰਸਵਿੰਦਰ ਸਿੰਘ ਬਤੌਰ ਵਿਸ਼ੇਸ਼ ਮਹਿਮਾਨ ਪੁੱਜੇ | ਸਰਪੰਚ ਬਲਵਿੰਦਰ ਬਿੰਦਾ ਨੇ ਕਿਹਾ ਕਿ ਪੰਜਾਬ ਸਰਕਾਰ ਸਿੱਖਿਆ ਦੇ ਖੇਤਰ ਵਿਚ ਪੰਜਾਬ ਨੂੰ ਮੋਹਰੀ ਬਣਾਉਣ ਲਈ ਤਤਪਰ ਹੈ | ਉਨ੍ਹਾਂ ਸਕੂਲ ਵਿਚ ਠੰਢੇ ਪਾਣੀ ਦਾ ਵਾਟਰ ਕੂਲਰ ਲਗਾਉਣ ਦਾ ਐਲਾਨ ਵੀ ਕੀਤਾ | ਸਕੂਲ ਮੁਖੀ ਨਵਦੀਪ ਸਿੰਘ ਸੁੱਖੀ ਨੇ ਦੱਸਿਆ ਕਿ ਹਰੇਕ ਜਮਾਤ ਵਿਚ ਤਿੰਨ ਸਥਾਨਾਂ ਵਾਲੇ ਵਿਦਿਆਰਥੀਆਂ, ਵੱਧ ਹਾਜ਼ਰੀ ਵਾਲੇ ਵਿਦਿਆਰਥੀਆਂ ਦਾ ਵੀ ਸਨਮਾਨ ਕੀਤਾ ਗਿਆ | ਸਨਮਾਨ ਸਮਾਰੋਹ ਮੌਕੇ ਮੈਂਬਰ ਗੁਰਦੀਪ ਸਿੰਘ, ਨਛੱਤਰ ਸਿੰਘ ਖ਼ਾਲਸਾ, ਰਜਿੰਦਰ ਰਾਜਾ, ਹਰਪਿੰਦਰ ਸਿੰਘ, ਬਲਵਿੰਦਰ ਸਿੰਘ, ਸੁਖਪ੍ਰੀਤ ਸਿੰਘ, ਜਸਪਾਲ ਸਿੰਘ, ਮਨਪ੍ਰੀਤ ਸਿੰਘ ਪੀ.ਏ. ਹਾਜ਼ਰ ਹੋਏ | ਸਕੂਲ ਸਟਾਫ਼ ਜਸਵਿੰਦਰ ਸਿੰਘ, ਗੁਰਪ੍ਰੀਤ ਸਿੰਘ, ਸ਼ਕੁੰਤਲਾ ਦੇਵੀ, ਸਰਬਜੀਤ ਕੌਰ, ਸਤਿੰਦਰ ਕੌਰ ਨੇ ਸਮਾਗਮ ਲਈ ਪੂਰਨ ਸਹਿਯੋਗ ਦਿੱਤਾ | ਇਸ ਮੌਕੇ ਸਕੂਲ ਮੈਨੇਜਮੈਂਟ ਕਮੇਟੀ ਦੀ ਉਪ ਚੇਅਰਪਰਸਨ ਅਮਨਦੀਪ ਕੌਰ ਗਿੱਲ, ਨਿਸ਼ਾ, ਕਮਲਦੀਪ ਕੌਰ, ਪਵਨਦੀਪ ਕੌਰ, ਨੇਹਾ, ਮਨਪ੍ਰੀਤ ਕੌਰ, ਰਜਨਦੀਪ ਕੌਰ ਵੀ ਮੌਜੂਦ ਸਨ |