14-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-03-2026

ਦਸਮੇਸ਼ ਗਲੋਬਲ ਸਕੂਲ ਦੀ ਜਸਨੂਰ ਕੌਰ ਸਿੱਧੂ ਨੇ ਰਾਸ਼ਟਰੀ ਤਗਮਾ ਜਿੱਤਿਆ

ਅਜੀਤ ਡੈਸਕ 31-03-2026
ਬਰਗਾੜੀ, 30 ਮਾਰਚ (ਲਖਵਿੰਦਰ ਸ਼ਰਮਾ)-ਦਸਮੇਸ਼ ਗਲੋਬਲ ਸਕੂਲ ਬਰਗਾੜੀ ਦੀ ਦਸਵੀਂ ਜਮਾਤ ਦੀ ਵਿਦਿਆਰਥਣ ਅਤੇ ਨੈਟਬਾਲ ਖਿਡਾਰਨ ਜਸਨੂਰ ਕੌਰ ਸਿੱਧੂ ਨੇ ਉੱਤਰ ਪ੍ਰਦੇਸ਼ ਮੁਜ਼ਫਰਨਗਰ ਜੌਲਾ ਵਿਖੇ 38ਵੀਂ ਜੂਨੀਅਰ ਨੈਸ਼ਨਲ ਨੈਟਬਾਲ ਚੈਂਪੀਅਨਸ਼ਿਪ ਵਿਚ ਭਾਗ ਲੈ ਕੇ ਦੂਸਰਾ ਸਥਾਨ ਹਾਸਿਲ ਕੀਤਾ ਅਤੇ ਨੈਸ਼ਨਲ ਪੱਧਰ 'ਤੇ ਸਿਲਵਰ ਮੈਡਲ ਜਿੱਤਿਆ | ਇਸ ਮੈਡਲ ਦੀ ਪ੍ਰਾਪਤੀ ਤੋਂ ਬਾਅਦ ਖਿਡਾਰਨ ਜਸਨੂਰ ਕੌਰ ਦਾ ਸਕੂਲ ਪਹੁੰਚਣ 'ਤੇ ਸ਼ਾਨਦਾਰ ਸਵਾਗਤ ਕੀਤਾ ਗਿਆ ਅਤੇ ਸਨਮਾਨਿਤ ਵੀ ਕੀਤਾ ਗਿਆ | ਸਕੂਲ ਡਾਇਰੈਕਟਰ ਜਸਬੀਰ ਸਿੰਘ ਸੰਧੂ, ਪਿ੍ੰਸੀਪਲ ਅਜੇ ਸ਼ਰਮਾ ਨੇ ਇਸ ਬੱਚੀ ਅਤੇ ਮਾਪਿਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਸ ਬੱਚੀ ਨੇ ਨੈਸ਼ਨਲ ਪੱਧਰ 'ਤੇ ਇਹ ਪ੍ਰਾਪਤੀ ਕਰਕੇ ਇਸ ਸਕੂਲ, ਇਲਾਕੇ ਅਤੇ ਆਪਣੇ ਮਾਪਿਆਂ ਦਾ ਨਾਂਅ ਰੌਸ਼ਨ ਕੀਤਾ ਹੈ | ਉਨ੍ਹਾਂ ਕਿਹਾ ਕਿ ਇਸ ਸਕੂਲ ਦੇ ਕੋਚ ਜਗਮੀਤ ਸਿੰਘ ਸਿੱਧੂ ਦੀ ਮਿਹਨਤ ਨਾਲ ਪਹਿਲਾਂ ਵੀ ਇਸ ਸਕੂਲ ਦੇ ਖਿਡਾਰੀਆਂ ਨੇ ਨੈਸ਼ਨਲ ਪੱਧਰ, ਪੰਜਾਬ ਪੱਧਰ, ਜ਼ਿਲ੍ਹਾ ਪੱਧਰ 'ਤੇ ਅਨੇਕਾਂ ਵਾਰ ਅਹਿਮ ਪ੍ਰਾਪਤੀਆਂ ਕਰਕੇ ਇਲਾਕੇ ਦਾ ਨਾਂਅ ਰੌਸ਼ਨ ਕੀਤਾ ਹੈ |
ਪਿਛਲੀ ਖ਼ਬਰ ਫੁੱਟਬਾਲ ਟੂਰਨਾਮੈਂਟ 'ਚ ਪਿੰਡ ਰੁਪਾਣਾ ਦੀ ਟੀਮ ਨੇ ਦੂਜਾ ਸਥਾਨ ਕੀਤਾ ਹਾਸਿਲ ਅਗਲੀ ਖ਼ਬਰ ਰਾਜਿੰਦਰ ਅਰੋੜਾ ਨੂੰ ਪਦ-ਉੱਨਤੀ ਦੇ ਕੇ ਸੀਨੀਅਰ ਫ਼ਾਰਮੇਸੀ ਅਫ਼ਸਰ ਬਣਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।