14-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-03-2026

ਫੁੱਟਬਾਲ ਟੂਰਨਾਮੈਂਟ 'ਚ ਪਿੰਡ ਰੁਪਾਣਾ ਦੀ ਟੀਮ ਨੇ ਦੂਜਾ ਸਥਾਨ ਕੀਤਾ ਹਾਸਿਲ

ਅਜੀਤ ਡੈਸਕ 31-03-2026
ਰੁਪਾਣਾ, 30 ਮਾਰਚ (ਜਗਜੀਤ ਸਿੰਘ)-ਪਿੰਡ ਚਿੱਬੜਾਂਵਾਲੀ ਦੇ ਗੁਰੂ ਰਾਮਦਾਸ ਸਪੋਰਟਸ ਕਲੱਬ ਵਲੋਂ ਗ੍ਰਾਮ ਪੰਚਾਇਤ, ਐੱਨ.ਆਰ.ਆਈਜ਼. ਤੇ ਨਗਰ ਦੇ ਸਹਿਯੋਗ ਨਾਲ ਚਾਰ ਰੋਜ਼ਾ ਫੁੱਟਬਾਲ ਟੂਰਨਾਮੈਂਟ ਕਰਵਾਇਆ ਗਿਆ, ਜਿਸ ਦਾ ਉਦਘਾਟਨ ਕ੍ਰਮਵਾਰ ਗ੍ਰਾਮ ਪੰਚਾਇਤ, ਦਾਨੀ ਵੀਰਾਂ ਅਤੇ ਮੁਹਤਬਰਾਂ ਵਲੋਂ ਕੀਤਾ ਗਿਆ | ਟੂਰਨਾਮੈਂਟ ਵਿਚ ਇਲਾਕੇ ਦੀਆਂ 32 ਟੀਮਾਂ ਨੇ ਭਾਗ ਲਿਆ | ਇਸ ਦੌਰਾਨ ਫਾਈਨਲ ਮੁਕਾਬਲਾ ਪਿੰਡ ਰੁਪਾਣਾ ਤੇ ਖੂੰਨਣ ਕਲਾਂ ਦੀ ਟੀਮ ਵਿਚਕਾਰ ਹੋਇਆ, ਜਿਸ ਵਿਚ ਖੂੰਨਣ ਕਲਾਂ ਦੀ ਟੀਮ ਨੇ ਪਹਿਲਾ ਸਥਾਨ ਹਾਸਿਲ ਕਰਕੇ 51,000 ਤੇ ਕੱਪ ਜਿੱਤਿਆ | ਜਦਕਿ ਪਿੰਡ ਰੁਪਾਣਾ ਦੀ ਟੀਮ ਨੇ ਦੂਜਾ ਸਥਾਨ ਹਾਸਿਲ ਕਰਕੇ 31,000 ਤੇ ਸਨਮਾਨ ਚਿੰਨ੍ਹ ਪ੍ਰਾਪਤ ਕੀਤਾ | ਟੂਰਨਾਮੈਂਟ ਦਾ ਬੈਸਟ ਪਲੇਅਰ ਅੰਗਤ ਰੁਪਾਣਾ ਅਤੇ ਖੂੰਨਣ ਕਲਾਂ ਦਾ ਗੋਲਕੀਪਰ ਚੁਣਿਆ ਗਿਆ | ਕਲੱਬ ਵਲੋਂ ਤੀਜੇ ਤੇ ਚੌਥੇ ਸਥਾਨ ਤੱਕ ਰਹਿਣ ਵਾਲੀਆਂ ਟੀਮਾਂ ਨੂੰ ਵੀ ਰਾਸ਼ੀ ਤੇ ਸਨਮਾਨ ਚਿੰਨ੍ਹ ਦਿੱਤੇ ਗਏ | ਇਸ ਤੋਂ ਇਲਾਵਾ ਚੰਗੀ ਖੇਡ ਦਾ ਪ੍ਰਦਰਸ਼ਨ ਕਰਨ ਵਾਲੇ ਪਿੰਡ ਦੇ ਖਿਡਾਰੀਆਂ, ਸੇਵਾਦਾਰਾਂ, ਦਾਨੀ ਵੀਰਾਂ ਤੇ ਗ੍ਰਾਮ ਪੰਚਾਇਤ ਨੂੰ ਸਨਮਾਨ ਚਿੰਨ੍ਹ ਦੇ ਸਨਮਾਨਿਤ ਕੀਤਾ ਗਿਆ | ਇਸ ਟੂਰਨਾਮੈਂਟ ਵਿਚ ਕਈ ਹੋਰ ਵੀ ਮੁਕਾਬਲੇ ਕਰਵਾਏ ਗਏ |
ਪਿਛਲੀ ਖ਼ਬਰ ਸ੍ਰੀ ਚੈਤੰਨਿਆ ਟੈਕਨੋ ਸਕੂਲ ਵਿਖੇ ਗ੍ਰੈਜੂਏਸ਼ਨ ਸਮਾਰੋਹ ਕਰਵਾਇਆ ਅਗਲੀ ਖ਼ਬਰ ਦਸਮੇਸ਼ ਗਲੋਬਲ ਸਕੂਲ ਦੀ ਜਸਨੂਰ ਕੌਰ ਸਿੱਧੂ ਨੇ ਰਾਸ਼ਟਰੀ ਤਗਮਾ ਜਿੱਤਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।