ਸ੍ਰੀ ਮੁਕਤਸਰ ਸਾਹਿਬ, 30 ਮਾਰਚ (ਰਣਜੀਤ ਸਿੰਘ ਢਿੱਲੋਂ)-ਸ੍ਰੀ ਚੈਤੰਨਿਆ ਟੈਕਨੋ ਸਕੂਲ ਸ੍ਰੀ ਮੁਕਤਸਰ ਸਾਹਿਬ ਵਲੋਂ ਅੱਜ ਗ੍ਰੈਜੂਏਸ਼ਨ ਸਮਾਰੋਹ ਕਰਵਾਇਆ ਗਿਆ | ਇਹ ਸਮਾਰੋਹ ਵਿਦਿਆਰਥੀਆਂ ਦੀ ਸਿੱਖਿਅਕ ਯੋਗਤਾ ਦਾ ਇਕ ਮਹੱਤਵਪੂਰਨ ਮੋੜ ਸੀ, ਜਿੱਥੇ ਉਹ ਆਪਣੇ ਭਵਿੱਖ ਵੱਲ ਨਵੇਂ ਕਦਮ ਚੁੱਕਣ ਲਈ ਤਿਆਰ ਹੋਏ | ਸਮਾਰੋਹ ਦੌਰਾਨ ਗ੍ਰੈਜੂਏਟ ਹੋਣ ਵਾਲੇ ਵਿਦਿਆਰਥੀ ਅਕਸ਼ਿਤ, ਮੋਕਸ਼ਿਤ, ਯੇਸ਼ਿਕਾ, ਮਨਰੀਤ, ਨਿਰਵਾਨਇੰਦਰ ਤੇ ਕਿਆਨ ਨੂੰ ਉਨ੍ਹਾਂ ਦੀ ਮਿਹਨਤ, ਲਗਨ ਤੇ ਉਪਲੱਬਧੀਆਂ ਲਈ ਸਨਮਾਨਿਤ ਕੀਤਾ ਗਿਆ | ਪਿ੍ੰਸੀਪਲ ਤੇ ਅਧਿਆਪਕਾਂ ਵਲੋਂ ਸਾਰੇ ਵਿਦਿਆਰਥੀਆਂ ਨੂੰ ਉਨ੍ਹਾਂ ਦੇ ਚੰਗੇ ਭਵਿੱਖ ਲਈ ਸ਼ੁੱਭਕਾਮਨਾਵਾਂ ਦਿੱਤੀਆਂ ਗਈਆਂ | ਸਮਾਰੋਹ ਵਿਚ ਪਿ੍ੰਸੀਪਲ ਨਿਸ਼ਾ ਟੱਕਰ ਤੇ ਅਧਿਆਪਕਾਂ ਵਲੋਂ ਪ੍ਰੇਰਣਾਦਾਇਕ ਸੰਦੇਸ਼ ਦਿੱਤੇ ਗਏ ਅਤੇ ਮਾਪਿਆਂ ਲਈ ਵੀ ਇਹ ਮਾਣ ਦਾ ਪਲ ਸਨ | ਸਕੂਲ ਪ੍ਰਬੰਧਕਾਂ ਨੇ ਕਿਹਾ ਕਿ ਉਹ ਵਿਦਿਆਰਥੀਆਂ ਦੇ ਸਰਬਪੱਖੀ ਵਿਕਾਸ ਲਈ ਸਦਾ ਪ੍ਰਤੀਬੱਧ ਰਹਿਣਗੇ ਅਤੇ ਉਨ੍ਹਾਂ ਨੂੰ ਭਵਿੱਖ ਦੇ ਸਫ਼ਲ ਨਾਗਰਿਕ ਬਣਾਉਣ ਲਈ ਯਤਨਸ਼ੀਲ ਰਹਿਣਗੇ |