15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-03-2026

ਕਿਸਾਨਾਂ ਨੇ ਲੈਂਡ ਮਾਰਗੇਜ ਬੈਂਕ ਮੂਹਰੇ ਮੰਗਾਂ ਨੂੰ ਲੈ ਕੇ ਧਰਨਾ ਲਗਾਇਆ

ਅਜੀਤ ਡੈਸਕ 31-03-2026
ਫ਼ਰੀਦਕੋਟ, 30 ਮਾਰਚ (ਜਸਵੰਤ ਸਿੰਘ ਪੁਰਬਾ)-ਕਰੀਬ ਇਕ ਹਫ਼ਤਾ ਪਹਿਲਾਂ ਜ਼ਿਲ੍ਹਾ ਫ਼ਰੀਦਕੋਟ ਦੇ ਪਿੰਡ ਹਰੀ ਨੌ ਵਿਖੇ ਦੋ ਸਕੇ ਕਿਸਾਨ ਭਰਾਵਾਂ ਵਲੋਂ ਕਿਸਾਨੀ ਕਰਜ਼ੇ ਤੋਂ ਪ੍ਰੇਸ਼ਾਨ ਹੋ ਕੇ ਰੇਲਗੱਡੀ ਸਾਹਮਣੇ ਆ ਕੇ ਆਪਣੀ ਜਾਨ ਦੇ ਦਿੱਤੀ ਸੀ | ਇਸ ਤੋਂ ਬਾਅਦ ਲਗਾਤਾਰ ਕਿਸਾਨ ਜਥੇਬੰਦੀਆਂ ਵਲੋਂ ਉਨ੍ਹਾਂ ਦੇ ਪਰਿਵਾਰ ਨੂੰ ਸਮਰਥਨ ਦਿੱਤਾ ਜਾ ਰਿਹਾ ਸੀ ਅਤੇ ਪ੍ਰਸ਼ਾਸਨ ਤੋਂ ਮੰਗ ਕੀਤੀ ਜਾ ਰਹੀ ਸੀ ਕਿ ਦੋਨਾਂ ਮਿ੍ਤਕ ਕਿਸਾਨਾਂ ਦੀਆਂ ਪਤਨੀਆਂ ਨੂੰ ਯੋਗਤਾ ਅਨੁਸਾਰ ਨੌਕਰੀ ਦਿੱਤੀ ਜਾਵੇ ਅਤੇ ਉਨ੍ਹਾਂ ਦੇ ਬੱਚਿਆਂ ਦੀ ਪੜ੍ਹਾਈ ਦਾ ਬੰਦੋਬਸਤ ਸਰਕਾਰ ਕਰੇ | ਉਨ੍ਹਾਂ ਦੇ ਬਜ਼ੁਰਗ ਮਾਤਾ ਪਿਤਾ ਦੇ ਬਾਕੀ ਜੀਵਨ ਦਾ ਕੋਈ ਉਚਿਤ ਪ੍ਰਬੰਧ ਕੀਤਾ ਜਾਵੇ ਆਦਿ ਨੂੰ ਲੈ ਕੇ ਸਥਾਨਕ ਲੈਂਡਮਾਰਗੇਜ਼ ਬੈਂਕ ਮੂਹਰੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀਅਗਵਾਈ 'ਚ ਧਰਨਾ ਲਗਾਇਆ ਗਿਆ | ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੇ ਕਿਹਾ ਕਿ ਬੈਂਕਾਂ ਵਲੋਂ ਕਿਸਾਨਾਂ ਦੀ ਮਜਬੂਰੀ ਦਾ ਫ਼ਾਇਦਾ ਚੁੱਕਿਆ ਜਾਂਦਾ ਹੈ ਤੇ ਜਦੋਂ ਉਨ੍ਹਾਂ ਵਲੋਂ ਕਰਜ਼ੇ ਲਿਆ ਜਾਂਦਾ ਹੈ ਤਾਂ ਉਨ੍ਹਾਂ ਤੋਂ ਖਾਲੀ ਚੈੱਕਾਂ 'ਤੇ ਦਸਤਖਤ ਕਰਵਾਏ ਜਾਂਦੇ ਹਨ ਤੇ ਵੱਡੇ ਵਿਆਜ ਲਗਾ ਕੇ ਉਨ੍ਹਾਂ ਤੋਂ ਵੱਡੀਆਂ ਰਕਮਾਂ ਵਸੂਲੀਆਂ ਜਾਂਦੀਆਂ ਹਨ ਅਤੇ ਜੇਕਰ ਕਿਸਾਨ ਇਸ ਸਥਿਤੀ ਵਿਚ ਨਹੀਂ ਕਿ ਉਹ ਕਰਜ਼ਾ ਮੋੜ ਸਕੇ ਤਾਂ ਉਨ੍ਹਾਂ ਨੂੰ ਖਾਲੀ ਚੈੱਕ ਦਾ ਡਰ ਦਿਖਾ ਕੇ ਕੇਸ ਕਰਨ ਅਤੇ ਅਦਾਲਤਾਂ ਦੇ ਚੱਕਰ ਲਗਾਉਣ ਦਾ ਡਰ ਦਿਖਾਇਆ ਜਾਂਦਾ ਹੈ | ਅਜਿਹਾ ਹੀ ਪਿੰਡ ਹਰੀ ਨੌ ਦੇ ਕਿਸਾਨ ਭਰਾਵਾਂ ਨਾਲ ਹੋਇਆ | ਜਿੱਥੇ ਦੋ ਸਕੇ ਭਰਾਵਾਂ ਵਲੋਂ ਕਰਜ਼ੇ ਤੋਂ ਪ੍ਰੇਸ਼ਾਨ ਹੋ ਕੇ ਆਤਮ ਹੱਤਿਆ ਕਰ ਲਈ ਜੋ ਕਿ ਇਕ ਗੰਭੀਰ ਵਿਸ਼ਾ ਹੈ ਕਿਉਂਕਿ ਉਨ੍ਹਾਂ ਵਲੋਂ ਮਹਿਜ਼ 5 ਲੱਖ ਰੁਪਏ ਦਾ ਕਰਜ਼ ਬੈਂਕ ਤੋਂ ਲਿਆ ਗਿਆ ਸੀ ਪਰ ਵਾਪਸ ਕਰਨ ਸਮੇਂ ਉਨ੍ਹਾਂ ਨੂੰ 17 ਲੱਖ ਰੁਪਏ ਦੇ ਨੇੜੇ ਦੀ ਰਕਮ ਵਾਪਸ ਕਰਨ ਲਈ ਆਪਣੀ ਜ਼ਮੀਨ ਤੱਕ ਵੇਚਣੀ ਪਈ ਇਸ ਤੋਂ ਇਲਾਵਾ ਉਸ ਦੀ ਫ਼ਸਲ ਦਾ ਸਹੀ ਮੁੱਲ ਨਾ ਮਿਲਣ ਕਾਰਨ ਖੇਤੀ ਵਿਚ ਵੀ ਵੱਡਾ ਘਾਟਾ ਪਿਆ ਜਿਸ ਤੋਂ ਪ੍ਰੇਸ਼ਾਨ ਹੋ ਕੇ ਉਨ੍ਹਾਂ ਨੂੰ ਆਤਮ ਹੱਤਿਆ ਦਾ ਰਾਹ ਚੁਣਨਾ ਪਿਆ | ਉਨ੍ਹਾਂ ਮੰਗ ਕੀਤੀ ਗਈ ਬੈਂਕਾਂ ਵਲੋਂ ਕਿਸਾਨਾਂ 'ਤੇ ਕੀਤੇ ਜਾ ਰਹੇ ਨਾਜਾਇਜ਼ ਦਬਾਅ ਖਤਮ ਕੀਤੇ ਜਾਣ ਅਤੇ ਉਨ੍ਹਾਂ ਤੋਂ ਜੋ ਖਾਲੀ ਚੈੱਕ ਲੈ ਜਾਂਦੇ ਹਨ ਉਨ੍ਹਾਂ ਨੂੰ ਤੁਰੰਤ ਵਾਪਸ ਕੀਤਾ ਜਾਵੇ |
ਪਿਛਲੀ ਖ਼ਬਰ ਅੱਜ ਦੀ ਜੈਤੋ 'ਚ ਪੰਜਾਬ ਬਚਾਓ ਰੈਲੀ ਲਈ ਵਰਕਰਾਂ 'ਚ ਭਾਰੀ ਉਤਸ਼ਾਹ-ਮੈਂਗਲ ਸਿੰਘ ਬਰਾੜ ਅਗਲੀ ਖ਼ਬਰ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਰਿਲੇਅ ਦÏੜਾਂ ਕਰਵਾਈਆਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।