ਜੈਤੋ, 30 ਮਾਰਚ (ਗੁਰਮੀਤਪਾਲ ਰੋੜੀਕਪੂਰਾ)-ਸ਼ਿਵਾਲਿਕ ਪਬਲਿਕ ਸਕੂਲ ਵਿਚ ਸਾਲਾਨਾ ਮਾਪੇ-ਅਧਿਆਪਕ ਮੀਟਿੰਗ ਕਰਵਾਈ ਗਈ, ਨਰਸਰੀ ਤੋਂ ਲੈ ਕੇ ਅੱਠਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਦੇ ਨਤੀਜੇ ਐਲਾਨੇ ਗਏ | ਅਧਿਆਪਕਾਂ ਵਲੋਂ ਮਾਪਿਆਂ ਨੂੰ ਵਿਦਿਆਰਥੀਆਂ ਦੀ ਪ੍ਰਗਤੀ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ ਗਈ | ਇਸ ਮੌਕੇ ਮਾਪਿਆਂ ਨੇ ਸਕੂਲ ਦੀ ਪ੍ਰਸੰਸਾ ਕਰਦੇ ਹੋਏ ਕਿਹਾ ਕਿ ਬੱਚਿਆਂ ਵਿਚ ਪੜ੍ਹਾਈ ਅਤੇ ਅਨੁਸ਼ਾਸਨ ਦੋਵਾਂ ਵਿਚ ਸੁਧਾਰ ਵੇਖਣ ਨੂੰ ਮਿਲਿਆ ਹੈ | ਸਕੂਲ ਦੇ ਪਿ੍ੰਸੀਪਲ ਗੁਰਪ੍ਰੀਤ ਕੌਰ ਬਰਾੜ ਨੇ ਕਿਹਾ ਕਿ ਸਕੂਲ ਦਾ ਮੁੱਖ ਉਦੇਸ਼ ਵਿਦਿਆਰਥੀਆਂ ਦਾ ਸਰਵਪੱਖੀ ਵਿਕਾਸ ਕਰਨਾ ਹੈ | ਸਕੂਲ ਦੇ ਚੇਅਰਮੈਨ ਗੁਰਵਿੰਦਰ ਸਿੰਘ ਬਰਾੜ ਨੇ ਵਿਦਿਆਰਥੀਆਂ ਨੂੰ ਵਧਾਈ ਦਿੰਦੇ ਹੋਏ ਉਨ੍ਹਾਂ ਨੂੰ ਹੋਰ ਮਿਹਨਤ ਕਰਨ ਲਈ ਪ੍ਰੇਰਿਤ ਕੀਤਾ ਗਿਆ | ਸੁਖਵੀਰ ਕੌਰ ਨੇ ਵੀ ਵਿਦਿਆਰਥੀਆਂ ਦੀ ਹੌਸਲਾ ਅਫ਼ਜਾਈ ਕਰਦਿਆਂ ਕਿਹਾ ਕਿ ਲਗਾਤਾਰ ਮਿਹਨਤ ਕਰਨ ਨਾਲ ਹਰ ਵਿਦਿਆਰਥੀ ਸਫ਼ਲਤਾ ਹਾਸਿਲ ਕਰ ਸਕਦਾ ਹੈ | ਉਨ੍ਹਾਂ ਨੇ ਮਾਪਿਆਂ ਨੂੰ ਅਪੀਲ ਕੀਤੀ ਕਿ ਘਰ ਵਿਚ ਵੀ ਵਿਦਿਆਰਥੀਆਂ ਦੀ ਪੜ੍ਹਾਈ ਵਿਚ ਸਹਿਯੋਗ ਦੇਣਾ ਚਾਹੀਦਾ ਹੈ | ਅੰਤ ਵਿਚ ਹੋਣਹਾਰ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਗਈ ਅਤੇ ਵਿਦਿਆਰਥੀਆਂ ਨੂੰ ਨਵੇਂ ਸੈਸ਼ਨ ਲਈ ਪ੍ਰੇਰਿਤ ਕੀਤਾ ਗਿਆ |