15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-03-2026

ਭਾਕਿਯੂ ਏਕਤਾ (ਸਿੱਧੂਪੁਰ) ਵਲੋਂ ਲੈਂਡਮਾਰਟਗੇਜ ਬੈਂਕ ਅੱਗੇ ਧਰਨਾ

ਅਜੀਤ ਡੈਸਕ 31-03-2026
ਮਲੋਟ, 30 ਮਾਰਚ (ਅਜਮੇਰ ਸਿੰਘ ਬਰਾੜ)-ਭਾਰਤੀ ਕਿਸਾਨ ਯੂਨੀਅਨ ਏਕਤਾ (ਸਿੱਧੂਪੁਰ) ਵਲੋਂ ਅੱਜ ਪ੍ਰਾਇਮਰੀ ਸਹਿਕਾਰੀ ਖੇਤੀਬਾੜੀ ਵਿਕਾਸ ਬੈਂਕ ਲੈਂਡਮਾਰਟਗੇਜ ਬੈਂਕ ਜੀ.ਟੀ. ਰੋਡ ਮਲੋਟ ਅੱਗੇ ਦੋ ਘੰਟਿਆਂ ਦਾ ਧਰਨਾ ਦਿੱਤਾ ਗਿਆ | ਇਸ ਮੌਕੇ ਮੰਗ ਕੀਤੀ ਗਈ ਕਿ ਪੰਜਾਬ ਸਰਕਾਰ ਪਿੰਡ ਹਰੀ ਨੌਂ ਦੇ ਦੋ ਕਿਸਾਨ ਜੋ ਕਥਿਤ ਤੌਰ 'ਤੇ ਬੈਂਕ ਵਲੋਂ ਪ੍ਰੇਸ਼ਾਨ ਕਰਨ 'ਤੇ ਖ਼ੁਦਕਸ਼ੀ ਕਰਨ ਕਰ ਗਏ, ਦੇ ਪਰਿਵਾਰ ਨੂੰ ਇਨਸਾਫ਼ ਦਿਵਾਇਆ ਜਾਵੇ | ਜ਼ਿਲ੍ਹਾ ਪ੍ਰਧਾਨ ਬਲਜੀਤ ਸਿੰਘ ਬੋਦੀਵਾਲਾ ਖੜਕ ਸਿੰਘ ਤੇ ਹੋਰ ਆਗੂਆਂ ਨੇ ਕਿਹਾ ਕਿ ਲੈਂਡਮਾਰਕ ਦੇ ਮੈਨੇਜਰ ਵਲੋਂ ਕੀਤੀ ਜ਼ਲੀਲਤਾ ਕਾਰਨ ਕਿਸਾਨਾਂ ਨੂੰ ਖ਼ੁਦਕਸ਼ੀ ਕਰਨ ਲਈ ਮਜ਼ਬੂਰ ਕਰ ਦਿੱਤਾ | ਉਨ੍ਹਾਂ ਦੋਸ਼ ਲਗਾਇਆ ਕਿ ਬੈਂਕ ਵਲੋਂ ਕਿਸਾਨਾਂ ਨੂੰ ਜ਼ਲੀਲ ਕਰਨ ਦੇ ਨਵੇਂ ਨਵੇਂ ਪੈਂਤਰੇ ਘੜੇ ਜਾ ਰਹੇ ਹਨ | ਉਨ੍ਹਾਂ ਕਿਹਾ ਕਿ ਹੁਣ ਬੈਂਕ ਵਲੋਂ 20 ਏਕੜ ਤੋਂ ਵੱਧ ਜ਼ਮੀਨਾਂ ਵਾਲਿਆਂ ਦੇ ਕਰਜ਼ੇ ਵਸੂਲਣ ਲਈ ਉਨ੍ਹਾਂ ਦੇ ਘਰਾਂ ਅੱਗੇ ਸੱਥ ਵਿਚ ਵੱਡੇ ਪੋਸਟਰ ਲਏ ਜਾਣ ਬਾਰੇ ਆਖਿਆ ਜਾ ਰਿਹਾ ਹੈ | ਜੇਕਰ ਫ਼ਿਰ ਵੀ ਇਹ ਕਿਸਾਨ ਕਰਜ਼ਾ ਨਹੀਂ ਮੋੜ ਸਕਦੇ ਤਾਂ ਉਨ੍ਹਾਂ ਦੀ ਜ਼ਮੀਨ ਤੇ ਘਰਾਂ ਦੀ ਕੁਰਕੀ ਨਿਲਾਮੀ ਕਰਕੇ ਕਰਜ਼ਾ ਲਿਆ ਜਾਵੇਗਾ ਉਨ੍ਹਾਂ ਕਿਹਾ ਕਿ ਅਜਿਹੇ ਨੋਟੀਫ਼ਿਕੇਸ਼ਨ ਰੱਦ ਕਰਵਾਉਣ ਲਈ ਭਾਰਤੀ ਕਿਸਾਨ ਯੂਨੀਅਨ ਏਕਤਾ (ਸਿੱਧੂਪੁਰ) ਅਤੇ ਸੰਯੁਕਤ ਕਿਸਾਨ ਮੋਰਚਾ ਆਪਣਾ ਸੰਘਰਸ਼ ਜਾਰੀ ਰੱਖੇਗਾ | ਜ਼ਿਲ੍ਹਾ ਪ੍ਰਧਾਨ ਨੇ ਕਿਹਾ ਕਿ ਜਦੋਂ ਤੱਕ ਪਿੰਡ ਹਰੀ ਨੌਂ ਦੇ ਮਿ੍ਤਕ ਕਿਸਾਨਾਂ ਦੇ ਪਰਿਵਾਰਾਂ ਨੂੰ ਇਨਸਾਫ਼ ਨਹੀਂ ਮਿਲਦਾ, ਉਨ੍ਹਾਂ ਦਾ ਸੰਘਰਸ਼ ਜਾਰੀ ਰਹੇਗਾ | ਉਨ੍ਹਾਂ ਇਹ ਵੀ ਕਿਹਾ ਕਿ ਉਹ ਆਮ ਆਦਮੀ ਪਾਰਟੀ ਦੇ ਆਗੂਆਂ ਦਾ ਪਿੰਡਾਂ ਵਿਚ ਘਿਰਾਓ ਵੀ ਕਰ ਸਕਦੇ ਹਨ |
ਪਿਛਲੀ ਖ਼ਬਰ ਸ੍ਰੀ ਦਰਬਾਰ ਸਾਹਿਬ ਦੇ ਸਾਬਕਾ ਹਜ਼ੂਰੀ ਰਾਗੀ ਭਾਈ ਬਲਵੀਰ ਸਿੰਘ ਨਹੀਂ ਰਹੇ ਅਗਲੀ ਖ਼ਬਰ ਸਾਬਕਾ ਵਾਈਸ ਪਿ੍ੰਸੀਪਲ ਦੇਵਰਾਜ ਕਾਲੀਆ 'ਲਾਈਫ ਅਚੀਵਮੈਂਟ' ਐਵਾਰਡ ਨਾਲ ਹੋਏ ਸਨਮਾਨਿਤ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।