22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-04-2026

ਡੈਮੋਕ੍ਰੈਟਿਕ ਟੀਚਰਜ਼ ਫ਼ਰੰਟ ਦੀ ਮੀਟਿੰਗ

ਅਜੀਤ ਡੈਸਕ 01-04-2026
ਫ਼ਰੀਦਕੋਟ, 31 ਮਾਰਚ (ਸਰਬਜੀਤ ਸਿੰਘ)-ਡੈਮੋਕ੍ਰੇਟਿਕ ਟੀਚਰਜ਼ ਫ਼ਰੰਟ ਪੰਜਾਬ ਦੀ ਜ਼ਿਲ੍ਹਾ ਇਕਾਈ ਦੀ ਅਹਿਮ ਮੀਟਿੰਗ ਜ਼ਿਲ੍ਹਾ ਪ੍ਰਧਾਨ ਸੁਖਵਿੰਦਰ ਸਿੰਘ ਸੁੱਖੀ ਦੀ ਪ੍ਰਧਾਨਗੀ ਹੇਠ ਹੋਈ | ਜ਼ਿਲ੍ਹਾ ਪ੍ਰਧਾਨ ਸੁਖਵਿੰਦਰ ਸਿੰਘ ਸੁੱਖੀ ਤੇ ਜਨਰਲ ਸਕੱਤਰ ਗਗਨ ਪਾਹਵਾ ਨੇ ਦੱਸਿਆ ਕਿ ਸੂਬਾ ਕਮੇਟੀ ਦੀ ਹੋਈ ਆਨਲਾਈਨ ਮੀਟਿੰਗ 'ਚ ਜ਼ਬਰੀ ਥੋਪੇ ਟੀ. ਈ. ਟੀ. ਦੇ ਮਸਲੇ 'ਤੇ ਪੰਜਾਬ ਸਰਕਾਰ ਦੇ ਰਵੱਈਏ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਗਈ | ਆਗੂਆਂ ਨੇ ਕਿਹਾ ਕਿ ਚੱਲਦੇ ਸੰਘਰਸ਼ 'ਚ ਸਿੱਖਿਆ ਮੰਤਰੀ ਪੰਜਾਬ ਸਰਕਾਰ ਵਲੋਂ ਜਥੇਬੰਦੀਆਂ ਨਾਲ ਮੀਟਿੰਗਾਂ 'ਚ ਵਾਅਦੇ ਕੀਤੇ ਸਨ ਕਿ ਟੀ.ਈ.ਟੀ. ਦੇ ਫ਼ੈਸਲੇ ਖਿਲਾਫ਼ ਸੁਪਰੀਮ ਕੋਰਟ ਵਿਚ ਰਿਵਿਊ ਪਟੀਸ਼ਨ ਪਾਈ ਜਾਵੇਗੀ, ਵਿਧਾਨ ਸਭਾ ਵਿਚ ਅਧਿਆਪਕਾਂ ਦੇ ਹੱਕ ਵਿਚ ਬਿੱਲ ਪਾਸ ਕੀਤਾ ਜਾਵੇਗਾ ਪਰ ਇਸਦੇ ਉਲਟ ਸਿੱਖਿਆ ਵਿਭਾਗ ਵਲੋਂ ਅਧਿਆਪਕਾਂ ਦੀ ਸੁਰੱਖਿਆ ਕਰਦੇ 2017 ਦੇ ਨੋਟੀਫਿਕੇਸਨ ਨੂੰ ਰੱਦ ਕਰਨਾ ਅਤੇ ਹਾਈਕੋਰਟ ਵਿਚ ਡਾਇਰੈਕਟਰ ਸਿੱਖਿਆ ਵਿਭਾਗ ਦੁਆਰਾ ਟੀ.ਈ.ਟੀ. ਪਾਸ ਤੋਂ ਬਿਨਾਂ ਪ੍ਰਮੋਸ਼ਨਾਂ ਨਾ ਕਰਨ ਦੇ ਦਿੱਤੇ ਹਲਫਨਾਮੇ ਤੋਂ ਜ਼ਾਹਿਰ ਹੋ ਗਿਆ ਹੈ ਕਿ ਸਰਕਾਰ ਤੇ ਸਿੱਖਿਆ ਵਿਭਾਗ ਅਧਿਆਪਕਾਂ ਨਾਲ ਵਾਅਦਾ ਖ਼ਿਲਾਫ਼ੀ ਕਰ ਰਿਹਾ ਹੈ | ਹੁਣ ਅਧਿਆਪਕਾਂ ਉਪਰ ਜ਼ਬਰੀ ਥੋਪੇ ਜਾ ਰਹੇ ਵਿਭਾਗੀ ਟੀ.ਈ.ਟੀ ਦੇ ਟੈਸਟ ਨੂੰ ਲੈ ਕੇ ਡੈਮੋਕ੍ਰੇਟਿਕ ਟੀਚਰਜ਼ ਫ਼ਰੰਟ ਵਲੋਂ ਤਿੱਖਾ ਸੰਘਰਸ਼ ਅੱਗੇ ਵੀ ਜਾਰੀ ਰੱਖਣ ਦਾ ਫ਼ੈਸਲਾ ਲਿਆ ਹੈ | ਜਥੇਬੰਦੀ ਦੇ ਸੀਨੀਅਰ ਮੀਤ ਪ੍ਰਧਾਨ ਹਰਜਸਦੀਪ ਸਿੰਘ, ਮੀਤ ਪ੍ਰਧਾਨ ਗੁਰਪ੍ਰੀਤ ਸਿੰਘ ਰੰਧਾਵਾ, ਵਿੱਤ ਸਕੱਤਰ ਪ੍ਰਦੀਪ ਸਿੰਘ ਨੇ ਦੱਸਿਆ ਕਿ ਅਧਿਆਪਕਾਂ ਦੀਆਂ 14 ਜਥੇਬੰਦੀਆਂ ਵਲੋਂ ਵਿਭਾਗੀ ਟੀ.ਈ.ਟੀ. ਦੇ ਖਿਲਾਫ 6 ਅਤੇ 7 ਅਪ੍ਰੈਲ ਨੂੰ ਜ਼ਿਲ੍ਹਾ ਪੱਧਰ 'ਤੇ ਸਰਕਾਰ ਦੀ ਅਰਥੀ ਫੂਕੇ ਜਾਣ ਦੇ ਪ੍ਰੋਗਰਾਮ ਵਿਚ ਡੀ.ਟੀ.ਐਫ਼. ਫ਼ਰੀਦਕੋਟ ਵਲੋਂ ਭਰਵੀਂ ਸ਼ਮੂਲੀਅਤ ਕੀਤੀ ਜਾਵੇਗੀ |
ਉਨ੍ਹਾਂ ਕਿਹਾ ਕਿ 14 ਅਧਿਆਪਕ ਜਥੇਬੰਦੀਆਂ ਦੇ ਸਹਿਯੋਗ ਨਾਲ ਸੰਘਰਸ਼ ਨੂੰ ਅੱਗੇ ਵਧਾਉਂਦੇ ਹੋਏ 6-7 ਅਪ੍ਰੈਲ ਦੇ ਜ਼ਿਲ੍ਹਾ ਪੱਧਰੀ ਪ੍ਰੋਗਰਾਮ ਤੋਂ ਬਾਅਦ ਸੂਬਾ ਪੱਧਰੀ ਐਕਸ਼ਨ ਵਾਸਤੇ ਭਰਾਤਰੀ ਜਥੇਬੰਦੀਆਂ ਨਾਲ ਵਿਚਾਰ ਕਰਕੇ ਸੂਬਾ ਪੱਧਰੀ ਪ੍ਰੋਗਰਾਮ ਦਿੱਤਾ ਜਾਵੇਗਾ ਅਤੇ ਜੇਕਰ ਇਸ ਬੇਲੋੜੇ ਅਤੇ ਜ਼ਬਰੀ ਥੋਪੇ ਟੀ. ਈ. ਟੀ. ਇਮਤਿਹਾਨ ਕਾਰਨ ਕਿਸੇ ਵੀ ਅਧਿਆਪਕ ਦੀ ਨੌਕਰੀ ਜਾਂ ਪ੍ਰੋਮੋਸ਼ਨ ਉੱਪਰ ਕੋਈ ਖਤਰਾ ਆਉਂਦਾ ਹੈ ਤਾਂ ਜਥੇਬੰਦੀ ਉਸ ਅਧਿਆਪਕ ਦੀ ਜੀਅ-ਜਾਨ ਨਾਲ ਮੱਦਦ ਕਰੇਗੀ | ਉਨ੍ਹਾਂ ਅਧਿਆਪਕਾਂ ਨੂੰ ਵਿਸ਼ਵਾਸ ਦਿਵਾਇਆ ਕਿ ਕਿਸੇ ਵੀ ਅਧਿਆਪਕ ਦੀ ਨੌਕਰੀ ਨਹੀਂ ਜਾਣ ਦਿੱਤੀ ਜਾਵੇਗੀ | ਇਸ ਮੌਕੇ ਜ਼ਿਲ੍ਹਾ ਕਮੇਟੀ ਮੈਂਬਰ ਅਜਾਇਬ ਸਿੰਘ, ਕੁਲਦੀਪ ਸਿੰਘ ਘਣੀਆ, ਕੁਲਵਿੰਦਰ ਸਿੰਘ ਬਰਾੜ, ਸਵਰਨਪਾਲ ਸਿੰਘ, ਗੁਰਸੇਵਕ ਸਿੰਘ, ਜਸਪ੍ਰੀਤ ਸਿੰਘ, ਦਿਲਬਾਗ ਸਿੰਘ ਬਰਾੜ, ਲਵਕਰਨ ਸਿੰਘ ਅਤੇ ਹੋਰ ਅਧਿਆਪਕ ਹਾਜ਼ਰ ਸਨ |
ਪਿਛਲੀ ਖ਼ਬਰ ਹੈਰੋਇਨ ਸਮੇਤ ਪੁਲਿਸ ਵਲੋਂ ਗਿ੍ਫ਼ਤਾਰ ਅਗਲੀ ਖ਼ਬਰ 'ਆਪ' ਸਰਕਾਰ ਦੀਆਂ ਗਲਤ ਨੀਤੀਆਂ ਤੋਂ ਪੰਜਾਬ ਦਾ ਹਰ ਵਰਗ ਨਿਰਾਸ਼- ਸੁਖਬੀਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।