22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-04-2026

ਹੈਰੋਇਨ ਸਮੇਤ ਪੁਲਿਸ ਵਲੋਂ ਗਿ੍ਫ਼ਤਾਰ

ਅਜੀਤ ਡੈਸਕ 01-04-2026
ਕੋਟਕਪੂਰਾ, 31 ਮਾਰਚ (ਮੋਹਰ ਸਿੰਘ ਗਿੱਲ)-ਸਹਾਇਕ ਥਾਣੇਦਾਰ ਬਲਵਿੰਦਰ ਸਿੰਘ ਸਮੇਤ ਪੁਲਿਸ ਪਾਰਟੀ ਦੇ ਸ਼ੱਕੀ ਪੁਰਸ਼ਾਂ ਦੇ ਸਬੰਧ 'ਚ ਵਾੜਾਦਰਾਕਾ ਤੋਂ ਲਿੰਕ ਰੋਡ ਪਿੰਡ ਦੁਆਰੇਆਣਾ ਨੂੰ ਜਾ ਰਹੇ ਸਨ ਤਾਂ ਰਸਤੇ 'ਚ ਪੈਂਦੇ ਪੁਲ਼ ਸੇਮ ਨਾਲਾ ਬਾਹੱਦ ਪਿੰਡ ਵਾੜਾਦਰਾਕਾ ਪੱਕੀ ਥੜੀ ਉੱਪਰ ਬੈਠਾ ਹੋਇਆ ਇਕ ਮੋਨਾ ਨੌਜਵਾਨ ਕੋਈ ਚੀਜ ਸੁੰਘ ਰਿਹਾ ਸੀ | ਪੁਲਿਸ ਪਾਰਟੀ ਦੀ ਗੱਡੀ ਨੂੰ ਦੇਖ ਕੇ ਉਕਤ ਮੋਨਾ ਨੌਜਵਾਨ ਘਬਰਾ ਕੇ ਖੜਾ ਹੋ ਕੇ ਮੋਮੀ ਲਿਫ਼ਾਫ਼ਾ ਮੁੱਠੀ ਵਿਚ ਲੈ ਕੇ ਖਿਸਕਣ ਲੱਗਾ ਤਾਂ ਉਕਤ ਪੁਲਿਸ ਪਾਰਟੀ ਨੇ ਉਸ ਨੂੰ ਕਾਬੂ ਕਰਕੇ ਉਸ ਦਾ ਨਾਮ ਪਤਾ ਪੁੱਛਿਆ | ਜਿਸ ਨੇ ਆਪਣਾ ਨਾਮ ਗੁਰਲਾਲ ਸਿੰਘ ਵਾਸੀ ਪਿੰਡ ਖਾਰਾ ਤਹਿਸੀਲ ਕੋਟਕਪੂਰਾ, ਜ਼ਿਲ੍ਹਾ ਫ਼ਰੀਦਕੋਟ ਦੱਸਿਆ | ਤਲਾਸ਼ੀ ਦੌਰਾਨ ਉਸ ਕੋਲੋਂ 6.29 ਗ੍ਰਾਮ ਹੈਰੋਇਨ ਬਰਾਮਦ ਹੋਈ | ਇਸ ਸਬੰਧ 'ਚ ਪੁਲਿਸ ਨੇ ਉਕਤ ਮੁਲਜ਼ਮ ਨੂੰ ਗਿ੍ਫ਼ਤਾਰ ਕਰਕੇ ਉਸ ਵਿਰੁੱਧ ਥਾਣਾ ਸਦਰ ਕੋਟਕਪੂਰਾ ਵਿਖੇ ਮਾਮਲਾ ਦਰਜ ਕੀਤਾ ਹੈ |
ਪਿਛਲੀ ਖ਼ਬਰ ਕਿਸਾਨਾਂ ਦਾ ਲੈਂਡ ਮਾਰਗੇਜ ਬੈਂਕ ਦੇ ਬਾਹਰ ਧਰਨਾ ਦੂਜੇ ਦਿਨ ਵੀ ਰਿਹਾ ਜਾਰੀ ਅਗਲੀ ਖ਼ਬਰ ਡੈਮੋਕ੍ਰੈਟਿਕ ਟੀਚਰਜ਼ ਫ਼ਰੰਟ ਦੀ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।