22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-04-2026

ਟਰੈਕਟਰ-ਟਰਾਲੀ ਨਾਲ ਐਕਟਿਵਾ ਟਕਰਾਉਣ 'ਤੇ ਭੈਣ ਭਰਾ ਦੀ ਮੌਤ

ਅਜੀਤ ਡੈਸਕ 01-04-2026
ਪੰਜਗਰਾੲੀਂ ਕਲਾਂ, 31 ਮਾਰਚ (ਸੁਖਮੰਦਰ ਸਿੰਘ ਬਰਾੜ)-ਅੱਜ ਤੜਕਸਾਰ ਪੰਜਗਰਾੲੀਂ ਕਲਾਂ ਤੋਂ ਥੋੜੀ ਦੂਰ ਮੋਗਾ-ਕੋਟਕਪੂਰਾ ਸੜਕ 'ਤੇ ਪੰਜਗਰਾੲੀਂ ਕਲਾਂ ਦੇ ਭੈਣ-ਭਰਾ ਦੀ ਐਕਟਿਵਾ ਸੜਕ ਦੇ ਕਿਨਾਰੇ 'ਤੇ ਖੜ੍ਹੇ ਟਰੈਕਟਰ-ਟਰਾਲੀ ਨਾਲ਼ ਟੱਕਰਾ ਜਾਣ ਨਾਲ ਮੌਤ ਹੋ ਜਾਣ ਦੀ ਦੁਖਦਾਈ ਖ਼ਬਰ ਮਿਲੀ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਬੋਹੜ ਸਿੰਘ ਪੁੱਤਰ ਗੁਲਜ਼ਾਰ ਸਿੰਘ ਆਪਣੀ ਐਕਵਿਟਾ (ਪੀ.ਬੀ.04 ਐਕਸ 0928) 'ਤੇ ਆਪਣੀ ਭੈਣ ਅਮਨਦੀਪ ਕੌਰ ਨਾਲ ਲਗਭਗ ਸਵੇਰੇ 5:30 ਵਜੇ ਕੋਟਕਪੂਰਾ ਨੂੰ ਜਾ ਰਿਹਾ ਸੀ | ਪਿੰਡ ਤੋਂ ਥੋੜੀ ਦੂਰ ਸੜਕ ਦੇ ਕਿਨਾਰੇ ਖੜ੍ਹੀ ਟਰਾਲੀ ਨਾਲ ਉਸਦੀ ਐਕਟਿਵਾ ਜਾ ਟਕਰਾਈ, ਜਿਸ ਨਾਲ ਬੋਹੜ ਸਿੰਘ ਦੀ ਮੌਕੇ 'ਤੇ ਹੀ ਮੌਤ ਹੋ ਗਈ ਜਦਕਿ ਉਸਦੀ ਭੈਣ ਅਮਰਜੀਤ ਕੌਰ ਪਤਨੀ ਰਣਧੀਰ ਸਿੰਘ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਈ | ਜਿਸਨੂੰ ਜ਼ਖ਼ਮੀ ਹਾਲਤ 'ਚ ਐਂਬੂਲੈਂਸ ਰਾਹੀਂ ਸਿਵਲ ਹਸਪਤਾਲ ਕੋਟਕਪੂਰਾ ਵਿਖੇ ਪਹੁੰਚਾਇਆ ਗਿਆ, ਜਿੱਥੇ ਉਸਦੀ ਨਾਜ਼ੁਕ ਹਾਲਤ ਨੂੰ ਦੇਖਦੇ ਹੋਏ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਫ਼ਰੀਦਕੋਟ ਵਿਖੇ ਲਿਜਾਇਆ ਗਿਆ | ਮੈਡੀਕਲ ਕਾਲਜ 'ਚ ਇਲਾਜ ਦੌਰਾਨ ਉਸਦੀ ਵੀ ਮੌਤ ਹੋ ਗਈ | ਜ਼ਿਕਰਯੋਗ ਹੈ ਕਿ ਬੋਹੜ ਸਿੰਘ ਤਿੰਨ ਭੈਣਾਂ ਦਾ ਇਕਲੌਤਾ ਭਰਾ ਸੀ ਤੇ ਉਸਦੇ ਪਿਤਾ ਦੀ ਕੁਝ ਸਮਾਂ ਪਹਿਲਾਂ ਮੌਤ ਹੋ ਚੁੱਕੀ ਹੈ | ਇਸ ਦੁਖਦਾਈ ਘਟਨਾ ਦੀ ਖ਼ਬਰ ਸੁਣਦਿਆਂ ਹੀ ਪਿੰਡ 'ਚ ਸੋਗ ਦੀ ਲਹਿਰ ਦੌੜ ਗਈ |
ਪਿਛਲੀ ਖ਼ਬਰ ਰਸੋਈ ਗੈਸ ਸਿਲੰਡਰ ਨਾ ਮਿਲਣ ਕਾਰਨ ਲੋਕਾਂ ਨੇ ਸਾਦਿਕ-ਗੁਰੂਹਰਸਹਾਏ ਸੜਕ ਕੀਤੀ ਜਾਮ ਅਗਲੀ ਖ਼ਬਰ ਕਿਸਾਨਾਂ ਦਾ ਲੈਂਡ ਮਾਰਗੇਜ ਬੈਂਕ ਦੇ ਬਾਹਰ ਧਰਨਾ ਦੂਜੇ ਦਿਨ ਵੀ ਰਿਹਾ ਜਾਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।