22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-04-2026

ਵਿਧਾਇਕ ਸੇਖੋਂ ਵਲੋਂ ਧਰਮਸ਼ਾਲਾ ਤੇ ਇੰਟਰਲਾਕ ਟਾਈਲ ਨਾਲ ਬਣੀ ਗਲੀ ਦਾ ਉਦਘਾਟਨ

ਅਜੀਤ ਡੈਸਕ 01-04-2026
ਸਾਦਿਕ, 31 ਮਾਰਚ (ਆਰ. ਐਸ. ਧੁੰਨਾ)-ਸਾਦਿਕ ਵਿਖੇ ਐਸ.ਸੀ ਭਾਈਚਾਰੇ ਲਈ ਕਰੀਬ 12 ਲੱਖ ਰੁਪਏ ਦੀ ਲਾਗਤ ਨਾਲ ਬਣੀ ਧਰਮਸ਼ਾਲਾ ਤੇ ਪਿੰਡ ਦੀ ਸੱਥ ਨੇੜੇ ਬਣੀ ਇੰਟਰਲਾਕ ਟਾਈਲ ਨਾਲ ਬਣੀ ਗਲੀ ਦਾ ਉਦਘਾਟਨ ਵਿਧਾਇਕ ਗੁਰਦਿੱਤ ਸਿੰਘ ਸੇਖੋਂ ਨੇ ਕੀਤਾ | ਵਿਧਾਇਕ ਸੇਖੋਂ ਨੇ ਕਿਹਾ ਕਿ ਪਿੰਡਾਂ ਦੇ ਵਿਕਾਸ ਲਈ ਪੰਜਾਬ ਸਰਕਾਰ ਵਲੋਂ ਕਰੋੜਾਂ ਦੇ ਫ਼ੰਡ ਜਾਰੀ ਕੀਤੇ ਜਾ ਰਹੇ ਹਨ ਤੇ ਇਹ ਪਹਿਲੀ ਸਰਕਾਰ ਹੈ ਜਿਸਨੇ ਵਿਕਾਸ ਕਾਰਜਾਂ ਦੇ ਨੀਂਹ ਪੱਥਰ ਵੀ ਆਪ ਰੱਖੇ ਤੇ ਉਦਘਾਟਨ ਵੀ ਆਪ ਕੀਤੇ ਨਹੀਂ ਤਾਂ ਪਿਛਲੀਆਂ ਸਰਕਾਰਾਂ ਵਲੋਂ ਸਿਰਫ਼ ਨੀਂਹ ਪੱਥਰ ਹੀ ਰੱਖੇ ਗਏ ਹਨ | ਇਸ ਮੌਕੇ ਸ੍ਰੀ ਮੁਕਤਸਰ ਸਾਹਿਬ ਤੋਂ ਫ਼ਿਰੋਜ਼ਪੁਰ ਨੂੰ ਜਾਣ ਵਾਲੀ ਬਣ ਰਹੀ ਸੜਕ ਤੇ ਅਧੂਰੇ ਪਏ ਪੁਲਾਂ ਦੇ ਕਾਰਨਾਂ ਸਬੰਧੀ ਪੁੱਛੇ ਜਾਣ 'ਤੇ ਉਨ੍ਹਾਂ ਕਿਹਾ ਕਿ ਪੁਲਾਂ 'ਤੇ ਸਿਰਫ਼ ਲੁੱਕ ਪਾਉਣ ਵਾਲੀ ਰਹਿੰਦੀ ਹੈ ਜੋ ਮੌਸਮ ਅਨੂਕੁਲ ਨਾ ਹੋਣ ਕਾਰਨ ਰੁਕੀ ਹੋਈ ਸੀ ਪਰ ਹੁਣ ਗਰਮੀ ਦਾ ਮੌਸਮ ਸ਼ੁਰੂ ਹੋ ਚੁੱਕਾ ਹੈ ਤੇ ਜਲਦ ਹੀ ਪੁੱਲਾਂ 'ਤੇ ਲੁਕ ਪਾਉਣ ਦਾ ਕੰਮ ਸ਼ੁਰੂ ਕਰ ਦਿੱਤਾ ਜਾਵੇਗਾ | ਇਸ ਮੌਕੇ ਸਰਬਜੀਤ ਸਿੰਘ ਬਰਾੜ ਚੇਅਰਮੈਨ ਬਲਾਕ ਸੰਮਤੀ ਫ਼ਰੀਦਕੋਟ, ਮਾਸਟਰ ਅਮਰਜੀਤ ਸਿੰਘ, ਸਰਪੰਚ ਦੀਸ਼ਾ ਸਿੰਘ ਸਾਦਿਕ, ਪ੍ਰਗਟ ਸਿੰਘ ਸਾਦਿਕ, ਸੁਖਵੰਤ ਸਿੰਘ ਪੰਚ, ਸੁਖਮੰਦਰ ਸਿੰਘ ਪੰਚ, ਰਾਣੀ ਕੌਰ ਪੰਚ, ਸਰਬਜੀਤ ਸਿੰਘ, ਨਿਰਮਲ ਸਿੰਘ ਸਾਦਿਕ, ਰਵਦੀਪ ਸਿੰਘ ਘੋਨੀਵਾਲਾ, ਤਰਸੇਮ ਕੁਮਾਰ, ਕੁਲਦੀਪ ਸਿੰਘ, ਗੁਰਵਿੰਦਰ ਸਿੰਘ ਢਿੱਲੋਂ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਸਰਕਾਰੀ ਪ੍ਰਾਇਮਰੀ ਸਕੂਲ ਸੈਦੇਕੇ ਵਿਖੇ ਸਾਲਾਨਾ ਸੱਭਿਆਚਾਰਕ ਸਮਾਗਮ ਅਗਲੀ ਖ਼ਬਰ ਸਮਾਜ ਸੇਵੀ ਮਨਿੰਦਰ ਸਿੰਘ ਮਿੰਕੂ ਮੱਕੜ ਦਾ ਵਿਸ਼ੇਸ਼ ਸਨਮਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।