22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-04-2026

ਸਰਕਾਰੀ ਪ੍ਰਾਇਮਰੀ ਸਕੂਲ ਸੈਦੇਕੇ ਵਿਖੇ ਸਾਲਾਨਾ ਸੱਭਿਆਚਾਰਕ ਸਮਾਗਮ

ਅਜੀਤ ਡੈਸਕ 01-04-2026
ਸਾਦਿਕ, 31 ਮਾਰਚ (ਆਰ. ਐਸ. ਧੁੰਨਾ)-ਸਰਕਾਰੀ ਪ੍ਰਾਇਮਰੀ ਸਕੂਲ ਸੈਦੇਕੇ ਵਿਖੇ ਸਾਲਾਨਾ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ | ਸਮਾਗਮ 'ਚ ਜਸਵਿੰਦਰ ਸਿੰਘ ਸੈਂਟਰ ਹੈੱਡ ਟੀਚਰ ਤੇ ਸੁਖਵਿੰਦਰ ਸਿੰਘ ਸੁੱਖੀ ਜ਼ਿਲ੍ਹਾ ਪ੍ਰਧਾਨ ਡੀ.ਟੀ.ਐਫ਼ ਵਿਸ਼ੇਸ਼ ਤੌਰ 'ਤੇ ਸ਼ਾਮਿਲ ਹੋਏ | ਇਸ ਮੌਕੇ ਬੱਚਿਆਂ ਨੇ ਸਵਾਗਤੀ ਗੀਤ, ਡਾਂਸ, ਗਰੁੱਪ ਡਾਂਸ, ਕਵਿਤਾ, ਗਿੱਧੇ ਤੇ ਭੰਗੜੇ ਦੀ ਖੂਬਸੂਰਤ ਪੇਸ਼ਕਾਰੀ ਕਰਕੇ ਆਪਣੀ ਕਲਾਂ ਦੇ ਜੌਹਰ ਦਿਖਾਏ ਤੇ ਖੂਬ ਰੰਗ ਬੰਨਿ੍ਹਆ | ਸਕੂਲ ਮੁਖੀ ਡਾ. ਅਵਤਾਰ ਦੀਪ ਤੇ ਆਏ ਹੋਏ ਮਹਿਮਾਨਾਂ ਵਲੋਂ ਪ੍ਰੀਖਿਆਵਾਂ 'ਚੋਂ ਅੱਵਲ ਰਹਿਣ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ | ਸੈਂਟਰ ਹੈੱਡ ਟੀਚਰ ਜਸਵਿੰਦਰ ਸਿੰਘ ਤੇ ਸੁਖਵਿੰਦਰ ਸਿੰਘ ਸੁੱਖੀ ਨੇ ਬੱਚਿਆਂ ਨੂੰ ਵਧਾਈ ਦਿੱਤੀ ਅਤੇ ਹੋਰ ਮਿਹਨਤ ਕਰਨ ਲਈ ਪ੍ਰੇਰਿਤ ਕੀਤਾ | ਇਸ ਮੌਕੇ ਪ੍ਰਤਾਪ ਸਿੰਘ ਕਮੇਟੀ ਚੇਅਰਮੈਨ, ਪਿ੍ਅੰਕਾ ਰਾਣੀ, ਪਰਵੀਨਾ, ਪਿ੍ਆ ਰਾਣੀ, ਲੱਖਾ ਸਿੰਘ, ਪਰਮਪ੍ਰੀਤ ਸਿੰਘ, ਕੁਲਦੀਪ ਸਿੰਘ, ਕਿ੍ਸ਼ਨਾ ਰਾਣੀ, ਮਨਪ੍ਰੀਤ ਕੌਰ, ਮੇਜਰ ਸਿੰਘ, ਜਗਜੀਤ ਸਿੰਘ, ਸੁਖਮੰਦਰ ਸਿੰਘ, ਸੁਲੱਖਣ ਸਿੰਘ, ਮਨਜੀਤ ਸਿੰਘ, ਗੁਰਦੀਪ ਸਿੰਘ, ਰੁਲਦੂ ਸਿੰਘ, ਪਰਮਜੀਤ ਕੌਰ, ਜਸਵੀਰ ਕੌਰ, ਗੁਰਮੀਤ ਕੌਰ, ਰੁਪਿੰਦਰ ਕੌਰ, ਬਿੰਦਰਪਾਲ ਕੌਰ, ਜਸਪਾਲ ਕੌਰ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਪਿ੍ੰਸੀਪਲ ਸੁਰੇਸ਼ ਅਰੋੜਾ ਨੈਸ਼ਨਲ ਯੂਥ ਕਲੱਬ ਦੇ ਪ੍ਰਧਾਨ ਬਣੇ ਅਗਲੀ ਖ਼ਬਰ ਵਿਧਾਇਕ ਸੇਖੋਂ ਵਲੋਂ ਧਰਮਸ਼ਾਲਾ ਤੇ ਇੰਟਰਲਾਕ ਟਾਈਲ ਨਾਲ ਬਣੀ ਗਲੀ ਦਾ ਉਦਘਾਟਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।