22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-04-2026

ਸਿਹਤ ਤੇ ਸਿੱਖਿਆ ਸੰਬੰਧੀ ਕਰਵਾਏ ਸੈਮੀਨਾਰ

ਅਜੀਤ ਡੈਸਕ 01-04-2026
ਬਾਜਾਖਾਨਾ, 31 ਮਾਰਚ (ਜਗਦੀਪ ਸਿੰਘ ਗਿੱਲ)-ਨੇੜਲੇ ਪਿੰਡ ਝੱਖੜਵਾਲਾ ਦੇ ਗੁਰਦੁਆਰਾ ਸਾਹਿਬ ਵਿਖੇ ਸਿਹਤ ਅਤੇ ਸਿੱਖਿਆ ਸਬੰਧੀ ਕਰਵਾਏ ਗਏ ਸੈਮੀਨਾਰ 'ਚ ਬਾਬਾ ਫ਼ਰੀਦ ਗੁਰੂਕੁਲ ਗਰੁੱਪ ਆਫ਼ ਕਾਲਜਿਜ ਕੋਟਕਪੂਰਾ ਦੀ ਮੈਨੇਜਮੈਂਟ ਕਮੇਟੀ ਦੇ ਚੇਅਰਮੈਨ ਡਾ. ਮਨਜੀਤ ਸਿੰਘ ਢਿੱਲੋਂਾ ਨੇ ਕਿਹਾ ਕਿ ਉਨ੍ਹਾਂ ਦੀ ਪਿਛਲੇ ਲੰਬੇ ਸਮੇਂ ਤੋਂ ਦਿਲੀ ਇੱਛਾ ਰਹੀ ਹੈ ਕਿ ਪੰਜਾਬੀ ਨੌਜਵਾਨ ਮੁੰਡੇ-ਕੁੜੀਆਂ ਨੂੰ ਆਈ.ਏ.ਐਸ. ਤੇ ਆਈ.ਪੀ.ਐਸ. ਦੀ ਕੋਚਿੰਗ ਦੇ ਕੇ ਜੇਕਰ ਉਨ੍ਹਾਂ ਨੂੰ ਸਮਰੱਥ ਬਣਾਇਆ ਜਾਵੇ ਤਾਂ ਪੰਜਾਬ ਦੀ ਕਾਇਆ ਕਲਪ ਹੋ ਸਕਦੀ ਹੈ ਕਿਉਂਕਿ ਪਹਿਲਾਂ ਦੇਸ਼ ਭਰ ਦੇ ਵੱਖ-ਵੱਖ ਰਾਜਾਂ ਵਿਚ ਪੰਜਾਬੀ ਨੌਜਵਾਨ ਆਈ.ਏ.ਐਸ. ਤੇ ਆਈ.ਪੀ.ਐਸ. ਦੀਆਂ ਕੁਰਸੀਆਂ 'ਤੇ ਬਿਰਾਜਮਾਨ ਹੁੰਦੇ ਸਨ ਪਰ ਅੱਜ ਪੰਜਾਬ ਵਿਚ ਦੂਜੇ ਰਾਜਾਂ ਦੇ ਆਈ.ਏ.ਐਸ. ਅਤੇ ਆਈ.ਪੀ.ਐਸ. ਆਦਿ ਅਧਿਕਾਰੀਆਂ ਦੀ ਬਹੁਤਾਤ ਹੈ | ਆਈ.ਏ.ਐਸ. ਤੇ ਆਈ.ਪੀ.ਐਸ. ਦੇ ਨਾਲ-ਨਾਲ ਡਾਕਟਰ, ਡਿਫੈਂਸ ਅਫਸਰ, ਆਰਕੀਟੈਕਟ, ਨਾਟਾ, ਕਲੈਟ/ਜੱਜ ਟੇ੍ਰਨਿੰਗ ਸਮੇਤ ਹੋਰ ਬਹੁਤ ਸਾਰੇ ਅਜਿਹੇ ਕੋਰਸ ਕਰਵਾਉਣ ਦੀ ਯੋਜਨਾ ਬਣਾਈ ਜਾ ਰਹੀ ਹੈ | ਬਾਬਾ ਫ਼ਰੀਦ ਗੁਰੂਕੁਲ ਗਰੁੱਪ ਆਫ ਕਾਲਜਿਜ ਵਾਲਾ ਕੰਪਲੈਕਸ ਲਗਭਗ 7 ਏਕੜ ਵਿਚ ਬਣਿਆ ਹੋਇਆ ਹੈ, ਜਿੱਥੇ ਉਕਤ ਕੋਰਸ ਆਰਾਮ ਨਾਲ ਕਰਵਾਏ ਜਾ ਸਕਦੇ ਹਨ ¢ ਵਿਜਡਮ ਕੋਟਾ ਕਲਾਸਾਂ ਦੇ ਡਾਇਰੈਕਟਰ ਵਿਨੋਦ ਵਰਮਾ ਤੇ ਗੁੱਡ ਮÏਰਨਿੰਗ ਕਲੱਬ ਦੇ ਸੰਸਥਾਪਕ ਗੁਰਿੰਦਰ ਸਿੰਘ ਮਹਿੰਦੀਰੱਤਾ ਨੇ ਹੈਰਾਨੀ ਪ੍ਰਗਟਾਈ ਕਿ ਅਕਸਰ ਲੋਕ ਬੱਚਿਆਂ ਨੂੰ ਦਸਵੀਂ ਤੋਂ ਬਾਅਦ ਕਿਸੇ ਨਿੱਜੀ ਸਕੂਲ ਵਿਚ ਡੰਮੀ ਦਾਖ਼ਲਾ ਕਰਵਾ ਕੇ ਨੀਟ ਤੇ ਜੇ.ਈ.ਈ. ਵਰਗੀਆਂ ਮੁਕਾਬਲੇ ਦੀਆਂ ਪ੍ਰੀਖਿਆਵਾਂ ਦੀ ਤਿਆਰੀ ਲਈ ਵੱਡੇ ਸ਼ਹਿਰਾਂ ਵਿਚ ਭੇਜ ਦਿੰਦੇ ਹਨ, ਜਿਸ ਨਾਲ ਉਨ੍ਹਾਂ ਦੀ ਪ੍ਰੰਪਰਿਕ ਪੜ੍ਹਾਈ ਅਧੂਰੀ ਰਹਿ ਜਾਣ ਕਾਰਨ ਉਨ੍ਹਾਂ ਨੂੰ ਵਿਸ਼ੇ ਦਾ ਪੂਰਨ ਗਿਆਨ ਨਹੀਂ ਮਿਲਦਾ¢ ਉਨ੍ਹਾਂ ਦਾਅਵਾ ਕੀਤਾ ਕਿ ਗਰੀਬ ਤੇ ਲੋੜਵੰਦ ਵਿਦਿਆਰਥੀਆਂ ਨੂੰ ਸਕਾਲਰਸ਼ਿੱਪ ਵੀ ਦਿੱਤੀ ਜਾਵੇਗੀ ¢ ਇਸ ਮÏਕੇ ਡਾ. ਗੁਰਮੇਲ ਸਿੰਘ ਚਾਹਲ, ਸੇਵਾ ਮੁਕਤ ਮੁੱਖ ਅਧਿਆਪਕ ਜਸਵੰਤ ਸਿੰਘ ਸੰਧੂ, ਸੁਖਬੀਰ ਸਿੰਘ ਬਰਾੜ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਪਿੰਡ ਸੰਗਰਾਹੂਰ ਇਕਾਈ ਦੀ ਚੋਣ ਅਗਲੀ ਖ਼ਬਰ ਬਾਬਾ ਫ਼ਰੀਦ ਪਬਲਿਕ ਹਾਈ ਸਕੂਲ ਦੇ ਪੁਜ਼ੀਸ਼ਨ ਲੈਣ ਵਾਲੇ ਵਿਦਿਆਰਥੀ ਸਨਮਾਨਿਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।