22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-04-2026

ਸੁਰਿੰਦਰ ਕੁਮਾਰ ਗਿਰਧਰ ਦਾ ਦਿਹਾਂਤ, ਸੇਜਲ ਅੱਖਾਂ ਨਾਲ ਅੰਤਿਮ ਵਿਦਾਇਗੀ-ਅੰਗੀਠਾ ਸੰਭਾਲਣ ਦੀ ਰਸਮ ਅੱਜ

ਅਜੀਤ ਡੈਸਕ 01-04-2026
ਸ੍ਰੀ ਮੁਕਤਸਰ ਸਾਹਿਬ, 31 ਮਾਰਚ (ਰਣਜੀਤ ਸਿੰਘ ਢਿੱਲੋਂ)-ਰਮਨ ਗਿਰਧਰ ਦੇ ਪਿਤਾ ਸੁਰਿੰਦਰ ਕੁਮਾਰ ਗਿਰਧਰ (ਦਸਮੇਸ਼ ਸਾਊਾਡ ਸਰਵਿਸ ਵਾਲੇ) ਸਦੀਂਵੀ ਵਿਛੋੜਾ ਦੇ ਗਏ ਹਨ | ਉਨ੍ਹਾਂ ਦਾ ਅੱਜ ਸਥਾਨਕ ਬਠਿੰਡਾ ਰੋਡ ਸਥਿਤ ਸ਼ਮਸ਼ਾਨਘਾਟ ਵਿਖੇ ਅੰਤਿਮ ਸੰਸਕਾਰ ਕੀਤਾ ਗਿਆ | ਮਿ੍ਤਕ ਦੀ ਚਿਖਾ ਨੂੰ ਅਗਨੀ ਸਪੁੱਤਰ ਵਲੋਂ ਦਿੱਤੀ ਗਈ | ਇਸ ਸਮੇਂ ਪਰਿਵਾਰਕ ਮੈਂਬਰਾਂ, ਰਿਸ਼ਤੇਦਾਰਾਂ ਤੇ ਸਕੇ ਸੰਬੰਧੀਆਂ ਵਲੋਂ ਉਨ੍ਹਾਂ ਨੂੰ ਸੇਜਲ ਅੱਖਾਂ ਨਾਲ ਅੰਤਿਮ ਵਿਦਾਇਗੀ ਦਿੱਤੀ ਗਈ | ਇਸ ਮੌਕੇ ਵੱਖ-ਵੱਖ ਕਾਰੋਬਾਰੀ, ਸ਼ਹਿਰੀ ਤੇ ਇਲਾਕਾ ਵਾਸੀ ਹਾਜ਼ਰ ਸਨ | ਉਨ੍ਹਾਂ ਦਾ ਅੰਗੀਠਾ ਸੰਭਾਲਣ ਦੀ ਰਸਮ ਇਕ ਅਪ੍ਰੈਲ ਨੂੰ ਸਵੇਰੇ 9 ਵਜੇ ਹੋਵੇਗੀ | ਇਸ ਮੌਕੇ ਵੱਖ-ਵੱਖ ਕਾਰੋਬਾਰੀਆਂ ਤੇ ਸ਼ਹਿਰੀਆਂ ਵਲੋਂ ਉਨ੍ਹਾਂ ਦੇ ਸਪੁੱਤਰ ਤੋਂ ਇਲਾਵਾ ਭਰਾਵਾਂ ਅਮਰਜੀਤ ਗਿਰਧਰ, ਦਵਿੰਦਰ ਡਿਪਟੀ ਗਿਰਧਰ ਤੇ ਭਾਣਜੇ ਰਵੀਪਾਲ ਪੱਤਰਕਾਰ 'ਅਜੀਤ' ਦੋਦਾ ਨਾਲ ਦੁੱਖ ਸਾਂਝਾ ਕੀਤਾ ਗਿਆ |
ਪਿਛਲੀ ਖ਼ਬਰ ਪਿੰਦਰਪਾਲ ਸਿੰਘ ਰਿੰਪਲ ਕਲਾਥ ਮਰਚੈਂਟ ਐਸੋਸੀਏਸ਼ਨ ਦੇ ਪ੍ਰਧਾਨ ਬਣੇ ਅਗਲੀ ਖ਼ਬਰ ਪੁਲਿਸ ਵਲੋਂ ਸੇਵਾ ਮੁਕਤ ਹੋਏ ਮੁਲਾਜ਼ਮਾਂ ਨੂੰ ਵਿਦਾਇਗੀ ਪਾਰਟੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।