ਮਲੋਟ, 31 ਮਾਰਚ (ਪਾਟਿਲ)-ਹੈਂਡਬਾਲ ਕੋਚਿੰਗ ਸੈਂਟਰ ਮਲੋਟ ਦੀ ਜੂਨੀਅਰ ਹੈਂਡਬਾਲ ਟੀਮ ਨੇ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਲੋਂ ਪੰਜਾਬ ਰਾਜ ਖੇਡਾਂ 'ਚ ਭਾਗ ਲੈਂਦਿਆਂ ਸੂਬੇ 'ਚੋਂ ਤੀਜਾ ਸਥਾਨ ਹਾਸਿਲ ਕੀਤਾ | ਇਸ ਮੌਕੇ ਖਿਡਾਰੀਆਂ ਦੇ ਕੋਚ ਕੰਵਲਜੀਤ ਸਿੰਘ, ਡੀ.ਐੱਸ.ਓ. ਅਨਿੰਦਰਵੀਰ ਕੌਰ ਬਰਾੜ, ਜ਼ਿਲ੍ਹਾ ਹੈਂਡਬਾਲ ਐਸੋਸੀਏਸ਼ਨ ਦੇ ਪ੍ਰਧਾਨ ਜੋਗਿੰਦਰ ਸਿੰਘ ਰੱਥੜੀਆਂ, ਸਕੱਤਰ ਬਲਕਾਰ ਸਿੰਘ ਡੀ.ਪੀ.ਈ. ਤੇ ਸਮੂਹ ਸੀਨੀਅਰ ਖਿਡਾਰੀਆਂ ਨੇ ਇਸ ਮਾਣਮੱਤੀ ਪ੍ਰਾਪਤੀ 'ਤੇ ਖਿਡਾਰੀਆਂ ਤੇ ਉਨ੍ਹਾਂ ਦੇ ਮਾਪਿਆਂ ਨੂੰ ਵਧਾਈ ਦਿੱਤੀ |