22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-04-2026

ਐੱਮ.ਐੱਮ.ਡੀ. ਡੀ.ਏ.ਵੀ. ਕਾਲਜੀਏਟ ਸੀਨੀਅਰ ਸੈਕੰਡਰੀ ਸਕੂਲ ਦਾ ਨਤੀਜਾ ਸ਼ਾਨਦਾਰ ਰਿਹਾ

ਅਜੀਤ ਡੈਸਕ 01-04-2026
ਗਿੱਦੜਬਾਹਾ, 31 ਮਾਰਚ (ਪਰਮਜੀਤ ਸਿੰਘ ਥੇੜ੍ਹੀ)-ਐੱਮ.ਐੱਮ.ਡੀ. ਡੀ.ਏ.ਵੀ. ਕਾਲਜੀਏਟ ਸੀਨੀਅਰ ਸੈਕੰਡਰੀ ਸਕੂਲ ਗਿੱਦੜਵਾਹਾ ਵਿਖੇ 11ਵੀਂ ਜਮਾਤ ਦੇ ਵਿਦਿਆਰਥੀਆਂ ਦਾ ਨਤੀਜਾ ਸ਼ਾਨਦਾਰ ਰਿਹਾ | ਜਾਣਕਾਰੀ ਦਿੰਦੇ ਹੋਏ ਪਿ੍ੰ. ਰਾਜੇਸ਼ ਮਹਾਜਨ ਨੇ ਦੱਸਿਆ ਕਿ ਕਾਲਜੀਏਟ ਸਕੂਲ ਵਲੋਂ ਐਲਾਨੇ ਨਤੀਜਿਆਂ 'ਚੋਂ ਸ਼ਗਨਪ੍ਰੀਤ ਕੌਰ (423/500) ਨੇ ਪਹਿਲਾ, ਵੰਸ਼ ਜੈਨ ਨੇ (390/500) ਦੂਜਾ ਤੇ ਪ੍ਰੀਜੀ ਤੇ ਦੁਸ਼ਿਅੰਤ (383/500) ਨੇ ਤੀਜਾ ਸਥਾਨ ਹਾਸਿਲ ਕੀਤਾ | ਪਿ੍ੰ. ਰਾਜੇਸ਼ ਮਹਾਜਨ ਤੇ ਸਮੂਹ ਸਟਾਫ਼ ਨੇ ਪ੍ਰੀਖਿਆ ਪਾਸ ਕਰਨ ਵਾਲੇ ਵਿਦਿਆਰਥੀਆਂ ਨੂੰ ਵਧਾਈ ਦਿੰਦੇ ਹੋਏ ਉਨ੍ਹਾਂ ਨੂੰ ਭਵਿੱਖ 'ਚ ਹੋਰ ਮਿਹਨਤ ਨਾਲ ਪੜ੍ਹਾਈ ਕਰਨ ਲਈ ਪ੍ਰੇਰਿਤ ਕਰਦਿਆਂ ਆਪਣੀਆਂ ਸ਼ੁੱਭਕਾਮਨਾਵਾਂ ਭੇਟ ਕੀਤੀਆਂ | ਇਸ ਮੌਕੇ ਜਸਵਿੰਦਰ ਬਾਘਲਾ ਤੇ ਰਿੰਕੂ ਆਦੀਵਾਲ ਵੀ ਮੌਜੂਦ ਸਨ |
ਪਿਛਲੀ ਖ਼ਬਰ ਹਾੜ੍ਹੀ ਦੀ ਫ਼ਸਲ ਵੇਚਣ ਲਈ ਸਰਕਾਰ ਵੱਲੋਂ ਲਾਈਆਂ ਗਈਆਂ ਬੇਲੋੜੀਆਂ ਸ਼ਰਤਾਂ ਵਿਰੁੱਧ ਜੇਜੇਪੀ ਆਗੂਆਂ ਵੱਲੋਂ ਮੰਡੀ 'ਚ ਨਾਅ... ਅਗਲੀ ਖ਼ਬਰ ਜੂਨੀਅਰ ਹੈਂਡਬਾਲ ਟੀਮ ਦਾ ਸੂਬੇ 'ਚੋਂ ਤੀਜਾ ਸਥਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।