19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-04-2026

ਮੁੱਖ ਮੰਤਰੀ ਭਗਵੰਤ ਮਾਨ ਦੀ ਰੈਲੀ ਮੌਕੇ ਕੰਪਿਊਟਰ ਅਧਿਆਪਕਾਂ ਨੇ ਮੰਗਾਂ ਰੱਖੀਆਂ

ਅਜੀਤ ਡੈਸਕ 07-04-2026
ਪੰਜਗਰਾੲੀਂ ਕਲਾਂ, 6 ਅਪ੍ਰੈਲ (ਸੁਖਮੰਦਰ ਸਿੰਘ ਬਰਾੜ)-ਮੁੱਖ ਮੰਤਰੀ ਭਗਵੰਤ ਮਾਨ ਦੀ ਜੈਤੋ ਰੈਲੀ ਦੌਰਾਨ ਕੰਪਿਊਟਰ ਅਧਿਆਪਕ ਯੂਨੀਅਨ ਵਲੋਂ ਜ਼ਿਲ੍ਹਾ ਪ੍ਰਧਾਨ ਜਸਵਿੰਦਰ ਸਿੰਘ ਸਿੱਧੂ ਤੇ ਜਨਰਲ ਸਕੱਤਰ ਕੁਲਦੀਪ ਸਿੰਘ ਚਹਿਲ ਦੀ ਅਗਵਾਈ ਹੇਠ ਆਪਣੀਆਂ ਮੰਗਾਂ ਰੱਖੀਆਂ ਗਈਆਂ | ਇਨ੍ਹਾਂ ਮੰਗਾਂ ਸਬੰਧੀ ਮੁੱਖ ਮੰਤਰੀ ਦੇ ਸਲਾਹਕਾਰ ਸਿਮਰਨਪ੍ਰੀਤ ਸਿੰਘ ਤੇ ਵਿਧਾਇਕ ਅਮੋਲਕ ਸਿੰਘ ਨਾਲ ਵਿਚਾਰ ਵਟਾਂਦਰਾ ਕਰਦਿਆਂ ਵਫ਼ਦ ਨੇ ਦੱਸਿਆ ਕਿ ਕੰਪਿਊਟਰ ਅਧਿਆਪਕਾਂ ਨੂੰ ਸਿੱਖਿਆ ਵਿਭਾਗ 'ਚ ਸ਼ਾਮਿਲ ਕਰਨ ਦੇ ਨਾਲ-ਨਾਲ ਛੇਵੇਂ ਪੇਅ ਕਮਿਸ਼ਨ ਅਤੇ ਡੀ.ਏ. ਦੀ ਬਕਾਇਆ ਕਿਸ਼ਤ ਨੂੰ ਲਾਗੂ ਕਰਨ ਦੀ ਮੰਗ ਕੀਤੀ | ਮੀਟਿੰਗ ਦੌਰਾਨ ਕੰਪਿਊਟਰ ਅਧਿਆਪਕਾਂ ਦੀਆਂ ਮੰਗਾਂ ਨੂੰ ਧਿਆਨ ਨਾਲ ਸੁਣਿਆ ਗਿਆ ਤੇ ਅਧਿਆਪਕਾਂ ਨੂੰ ਜਲਦੀ ਹੀ ਇਨ੍ਹਾਂ ਮਸਲਿਆਂ ਸੰਬੰਧੀ ਸਿੱਖਿਆ ਸਕੱਤਰ ਅਤੇ ਸਿੱਖਿਆ ਸਕੱਤਰ ਨਾਲ ਮੀਟਿੰਗ ਕਰਵਾਉਣ ਦਾ ਭਰੋਸਾ ਦਿੱਤਾ | ਜਥੇਬੰਦੀ ਦੇ ਸੀਨੀਅਰ ਮੀਤ ਪ੍ਰਧਾਨ ਗੁਰਲਾਲ ਸਿੰਘ ਬਰਾੜ, ਜੈਤੋ ਦੇ ਬਲਾਕ ਪ੍ਰਧਾਨ ਰਾਜਵਿੰਦਰ ਸਿੰਘ ਅਤੇ ਗੁਰਦੀਪ ਸਿੰਘ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਸਵ. ਗੁਰਪ੍ਰੀਤ ਸਿੰਘ ਡੋਡ ਦੀ ਯਾਦ 'ਚ ਮੁਫ਼ਤ ਸਿਹਤ ਜਾਂਚ ਕੈਂਪ ਅਗਲੀ ਖ਼ਬਰ ਐਲ.ਪੀ.ਜੀ. ਗੈਸ ਸਿਲੰਡਰਾਂ ਦੀ ਭਾਰੀ ਕਿੱਲਤ ਕਾਰਨ ਲੋਕ ਪ੍ਰੇਸ਼ਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।