19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-04-2026

ਪੰਜਾਬ ਪੁਲਿਸ ਪੈਨਸ਼ਨਰ ਵੈਲਫ਼ੇਅਰ ਐਸੋਸੀਏਸ਼ਨ ਦੀ ਮੀਟਿੰਗ

ਅਜੀਤ ਡੈਸਕ 07-04-2026
ਫ਼ਰੀਦਕੋਟ, 6 ਅਪ੍ਰੈਲ (ਸਰਬਜੀਤ ਸਿੰਘ)-ਪੰਜਾਬ ਪੁਲਿਸ ਪੈਨਸ਼ਨਰ ਵੈਲਫ਼ੇਅਰ ਐਸੋਸੀਏਸ਼ਨ ਫ਼ਰੀਦਕੋਟ ਦੀ ਮੀਟਿੰਗ ਸਥਾਨਕ ਜ਼ਿਲ੍ਹਾ ਕਚਹਿਰੀਆਂ ਵਿਖੇ ਐਸੋਸੀਏਸ਼ਨ ਦੇ ਦਫ਼ਤਰ ਵਿਖੇ ਹੋਈ | ਮੀਟਿੰਗ 'ਚ ਵੱਡੀ ਗਿਣਤੀ ਵਿਚ ਸੇਵਾ ਮੁਕਤ ਅਧਿਕਾਰੀਆਂ ਤੇ ਕਰਮਚਾਰੀਆਂ ਵਲੋਂ ਸ਼ਮੂਲੀਅਤ ਕੀਤੀ ਗਈ | ਜਿਨ੍ਹਾਂ ਵਿਚ ਵਿਸ਼ੇਸ਼ ਤੌਰ 'ਤੇ ਸੇਵਾ ਮੁਕਤ ਡੀ.ਐਸ.ਪੀ. ਕੁਲਦੀਪ ਸਿੰਘ, ਗੁਰਦੀਪ ਸਿੰਘ, ਇੰਸ. ਨਾਜਰ ਸਿੰਘ, ਹੈੱਡ ਕਾਂਸਟੇਬਲ ਬਲਦੇਵ ਸਿੰਘ ਆਦਿ ਸ਼ਾਮਿਲ ਸਨ |
ਡੀ.ਐਸ.ਪੀ. ਕੁਲਦੀਪ ਸਿੰਘ ਵਲੋਂ ਸੇਵ ਮੁਕਤ ਹੋਣ ਤੋਂ ਬਾਅਦ ਆਪਣੀ ਸਿਹਤ ਦੀ ਸੰਭਾਲ ਰੱਖਣ ਬਾਰੇ ਵਿਚਾਰ ਰੱਖੇ ਗਏ | ਸੁਰਜੀਤ ਸਿੰਘ ਸੇਵਾ ਮੁਕਤ ਐਸ.ਆਈ. ਵਲੋਂ ਨਵੇਂ ਆਏ ਸੇਵਾ ਮੁਕਤ ਏ.ਐਸ.ਆਈ. ਜਗਜੀਤ ਸਿੰਘ, ਏ.ਐਸ.ਆਈ. ਜਗਸੀਰ ਸਿੰਘ, ਏ.ਐਸ.ਆਈ. ਨਸੀਬ ਸਿੰਘ ਅਤੇ ਏ.ਐਸ.ਆਈ. ਸੁਖਮੰਦਰ ਸਿੰਘ ਨੂੰ ਜੀ ਆਇਆ ਕਿਹਾ ਗਿਆ ਤੇ ਐਸੋਸੀਏਸ਼ਨ ਦੇ ਆਗੂਆਂ ਵਲੋਂ ਵਿਸ਼ੇਸ਼ ਸਨਮਾਨ ਕੀਤਾ ਗਿਆ | ਖਜ਼ਾਨਚੀ ਧਰਮ ਸਿੰਘ ਵਲੋਂ ਮਾਰਚ 2026 ਵਿਚ ਹੋਈ ਆਮਦਨ ਤੇ ਖਰਚ ਦਾ ਵੇਰਵਾ ਦਿੱਤਾ ਗਿਆ | ਆਗੂਆਂ ਵਲੋਂ ਪੰਜਾਬ ਸਰਕਾਰ ਵਲੋਂ ਸੇਵਾ ਮੁਕਤ ਕਰਮਚਾਰੀਆਂ ਤੇ ਮੌਜੂਦਾ ਸਰਵਿਸ ਕਰ ਰਹੇ ਕਰਮਚਾਰੀਆਂ ਦੇ ਬਕਾਏ ਦੇਣ ਨੂੰ ਕੀਤੀ ਜਾ ਰਹੀ ਟਾਲ-ਮਟੋਲ ਦੀ ਸਖਤ ਸ਼ਬਦਾਂ ਵਿਚ ਨਿਖੇਧੀ ਕੀਤੀ ਗਈ ਤੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਗਈ ਕਿ ਪੈਨਸ਼ਨਰਾਂ ਦੀਆਂ ਲੰਬੇਂ ਸਮੇਂ ਤੋਂ ਚਲੀਆਂ ਆ ਰਹੀਆਂ ਮੰਗਾਂ ਨੂੰ ਤੁਰੰਤ ਪੂਰਾ ਕੀਤਾ ਜਾਵੇ |
ਪਿਛਲੀ ਖ਼ਬਰ ਸੰਤ ਮੋਹਨ ਦਾਸ ਮੈਮੋਰੀਅਲ ਸੀਨੀਅਰ ਸੈਕੰਡਰੀ ਸਕੂਲ ਦਾ 5ਵੀਂ ਜਮਾਤ ਦਾ ਨਤੀਜਾ ਸ਼ਾਨਦਾਰ ਰਿਹਾ ਅਗਲੀ ਖ਼ਬਰ ਬੀ.ਏ. ਭਾਗ ਪਹਿਲਾ ਸਮੈਸਟਰ ਦੂਜਾ ਦਾ ਨਤੀਜਾ ਰਿਹਾ ਸ਼ਾਨਦਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।