19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-04-2026

ਬਾਬਾ ਬੰਦਾ ਬਹਾਦਰ ਕਾਲਜ ਆਫ਼ ਐਜੂਕੇਸ਼ਨ ਦਾ ਨਤੀਜਾ 100 ਫ਼ੀਸਦੀ ਰਿਹਾ

ਅਜੀਤ ਡੈਸਕ 07-04-2026
ਫ਼ਰੀਦਕੋਟ, 6 ਅਪ੍ਰੈਲ (ਜਸਵੰਤ ਸਿੰਘ ਪੁਰਬਾ)-ਬਾਬਾ ਬੰਦਾ ਬਹਾਦਰ ਕਾਲਜ ਆਫ਼ ਐਜੂਕੇਸ਼ਨ ਫ਼ਰੀਦਕੋਟ ਦੇ ਬੀ.ਐੱਡ. ਸਮੈਸਟਰ ਤੀਜਾ ਸੈਸ਼ਨ 2024-26 ਦਾ ਨਤੀਜਾ 100 ਫ਼ੀਸਦੀ ਰਿਹਾ | ਕਾਲਜ ਚੇਅਰਮੈਨ ਪੁਨੀਤ ਇੰਦਰ ਬਾਵਾ ਨੇ ਦੱਸਿਆ ਕਿ ਹਰ ਸਾਲ ਵਿਦਿਆਰਥੀ ਵਿੱਦਿਅਕ ਖੇਤਰ ਵਿਚ ਨਵੇਂ ਮੁਕਾਮ ਹਾਸਿਲ ਕਰ ਰਹੇ ਹਨ ਤੇ ਇਸ ਲੜੀ ਨੂੰ ਕਾਇਮ ਰੱਖਦਿਆਂ ਇਸ ਸਾਲ ਵੀ ਬੀ.ਐੱਡ. ਵਿਦਿਆਰਥਣ ਏਕਤਾ 281/300 (94%) ਅੰਕਾਂ ਨਾਲ ਕਾਲਜ ਵਿਚ ਪਹਿਲੇ ਸਥਾਨ 'ਤੇ ਰਹੀ, ਉੱਥੇ ਹੀ ਵਿਦਿਆਰਥਣ ਅਮਨਦੀਪ ਕੌਰ ਨੇ 279/300 (93%) ਅੰਕਾਂ ਨਾਲ ਦੂਸਰੇ ਜਦਕਿ ਛਵੀ ਗੁਪਤਾ, ਹਰਸ਼ਦੀਪ ਕੌਰ, ਰੀਆ ਤੇ ਸ਼ਰਨਦੀਪ ਕੌਰ 276/300 (92%) ਅੰਕਾਂ ਨਾਲ ਤੀਸਰੇ ਸਥਨ 'ਤੇ ਰਹੀਆਂ | ਉਨ੍ਹਾਂ ਆਪਣੀ ਖੁਸ਼ੀ ਦਾ ਇਜ਼ਹਾਰ ਕਰਦਿਆਂ ਕਾਲਜ ਵਿਦਿਆਰਥੀਆਂ ਨੂੰ ਮੁਬਾਰਕਾਂ ਦਿੱਤੀਆਂ | ਕਾਲਜ ਡਾਇਰੈਕਟਰ ਸ਼ਾਲਿਨੀ ਬਾਵਾ ਨੇ ਵੀ ਸਾਰੇ ਵਿਦਿਆਰਥੀਆਂ ਨੂੰ ਵਿੱਦਿਅਕ ਪ੍ਰਾਪਤੀਆਂ ਦੀ ਵਧਾਈ ਦਿੱਤੀ ਤੇ ਭਵਿੱਖ 'ਚ ਵੀ ਚੰਗੇ ਨਤੀਜਿਆਂ ਦੀ ਕਾਮਨਾ ਕੀਤੀ |
ਪਿਛਲੀ ਖ਼ਬਰ ਡਾ. ਜਗਦੇਵ ਸਿੰਘ ਚਹਿਲ ਅਲਾਇੰਸ ਕਲੱਬ ਬਰਗਾੜੀ ਦੇ ਪ੍ਰਧਾਨ ਬਣੇ ਅਗਲੀ ਖ਼ਬਰ 'ਆਪ' ਸਰਕਾਰ ਨੇ ਸ਼ਹਿਰ ਦੇ ਵਿਕਾਸ ਲਈ ਦਿੱਤੀ ਗਰਾਂਟ ਡਰਾਮਾ -ਢਿੱਲਵਾਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।