26-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-04-2026

ਬੀ.ਏ. ਭਾਗ ਪਹਿਲਾ ਦੇ ਸਮੈਸਟਰ ਦੂਜਾ ਦਾ ਨਤੀਜਾ ਰਿਹਾ ਸ਼ਾਨਦਾਰ

ਅਜੀਤ ਡੈਸਕ 08-04-2026
ਭੁੱਚੋ ਮੰਡੀ, 7 ਅਪ੍ਰੈਲ (ਪਰਵਿੰਦਰ ਸਿੰਘ ਜੌੜਾ)-ਸਥਾਨਕ ਸ਼ਿਵਾਲਿਕ ਗਰਲਜ਼ ਕਾਲਜ ਦੇ ਵਿਦਿਆਰਥੀਆਂ ਦਾ ਪੰਜਾਬੀ ਯੂਨੀਵਰਸਿਟੀ ਪਟਿਆਲਾ ਵਲੋਂ ਐਲਾਨਿਆ ਗਿਆ ਬੀ.ਏ. ਭਾਗ ਪਹਿਲਾ ਦੇ ਸਮੈਸਟਰ ਦੂਜਾ ਦਾ ਨਤੀਜਾ ਸ਼ਾਨਦਾਰ ਰਿਹਾ | ਜਿਸ ਵਿਚ ਸੰਜਨਾ ਸ਼ਰਮਾ ਪੁੱਤਰੀ ਰਜਿੰਦਰ ਕੁਮਾਰ ਨੇ 8.27 ਸੀਜੀਪੀਏ ਨਾਲ ਕਾਲਜ 'ਚੋਂ ਪਹਿਲਾ, ਸੰਦੀਪ ਕੌਰ ਪੁੱਤਰੀ ਗਿਆਨ ਸਿੰਘ ਨੇ 8.22 ਸੀਜੀਪੀਏ ਨਾਲ ਦੂਜਾ ਅਤੇ ਰੇਖਾ ਪੁੱਤਰੀ ਜਸਵੀਰ ਸਿੰਘ ਨੇ 8.07 ਸੀਜੀਪੀਏ ਨਾਲ ਤੀਜਾ ਸਥਾਨ ਪ੍ਰਾਪਤ ਕੀਤਾ | ਕਾਲਜ ਦੀ ਪ੍ਰਬੰਧਕੀ ਕਮੇਟੀ ਦੇ ਪ੍ਰਧਾਨ ਮਨੋਹਰ ਲਾਲ ਅਤੇ ਪਿ੍ੰਸੀਪਲ ਜਤਿੰਦਰ ਕੌਰ ਨੇ ਵਧੀਆ ਨਤੀਜੇ ਲਈ ਸਮੂਹ ਸਟਾਫ਼ ਅਤੇ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਚੰਗੇ ਭਵਿੱਖ ਦੀ ਕਾਮਨਾ ਕੀਤੀ |

ਪਿਛਲੀ ਖ਼ਬਰ ਪੇਅ ਸਕੇਲ ਨੂੰ ਲੈ ਕੇ ਨਰਸਿੰਗ ਸਟਾਫ਼ ਨੇ ਸਰਕਾਰ ਵਿਰੁੱਧ ਰੋਸ ਮਾਰਚ ਕੱਢਿਆ ਅਗਲੀ ਖ਼ਬਰ ਬਠਿੰਡਾ ਪੀ.ਆਰ.ਟੀ.ਸੀ. ਡੀਪੂ 'ਚ ਵਿਜੀਲੈਂਸ ਦੀ ਵੱਡੀ ਕਾਰਵਾਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।