26-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-04-2026

ਪੇਅ ਸਕੇਲ ਨੂੰ ਲੈ ਕੇ ਨਰਸਿੰਗ ਸਟਾਫ਼ ਨੇ ਸਰਕਾਰ ਵਿਰੁੱਧ ਰੋਸ ਮਾਰਚ ਕੱਢਿਆ

ਅਜੀਤ ਡੈਸਕ 08-04-2026
ਫ਼ਰੀਦਕੋਟ, 7 ਅਪ੍ਰੈਲ (ਜਸਵੰਤ ਸਿੰਘ ਪੁਰਬਾ)-ਪਿਛਲੇ ਸਮੇਂ ਦੌਰਾਨ ਪੰਜਾਬ ਸਰਕਾਰ ਵਲੋਂ ਕੁਝ ਤਕਨੀਕੀ ਖਾਮੀਆਂ ਕਰਕੇ ਨਰਸਿੰਗ ਸਟਾਫ਼ ਦਾ ਪੇਅ ਸਕੇਲ 4600 ਤੋਂ 2600 ਕਰ ਦਿੱਤਾ ਗਿਆ ਸੀ ਤੇ ਕਾਫ਼ੀ ਸਮਾਂ ਹੋਣ ਬਾਅਦ ਵੀ ਇਹ ਗ੍ਰੇਡ ਨਹੀਂ ਵਧਾਇਆ | ਜਿਸ ਦੇ ਵਿਰੋਧ ਵਿਚ ਅੰਮਿ੍ਤਸਰ ਅਤੇ ਪਟਿਆਲਾ ਦੇ ਸਰਕਾਰੀ ਮੈਡੀਕਲ ਕਾਲਜਾਂ ਵਿਚ ਹੜਤਾਲ ਜਾਰੀ ਹੈ | ਅੱਜ ਫ਼ਰੀਦਕੋਟ ਦੇ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਤੇ ਹਸਪਤਾਲ ਦੇ ਸਮੂਹ ਨਰਸਿੰਗ ਸਟਾਫ਼ ਵਲੋਂ ਵੀ ਪੰਜਾਬ ਸਰਕਾਰ ਖਿਲਾਫ਼ ਰੋਸ ਮਾਰਚ ਕੀਤਾ ਗਿਆ | ਰੋਸ ਮਾਰਚ ਮੈਡੀਕਲ ਹਸਪਤਾਲ ਤੋਂ ਸ਼ੁਰੂ ਕਰਕੇ ਸ਼ਹਿਰ ਵਿਚਦੀ ਹੁੰਦਾ ਹੋਇਆ ਵਾਪਸ ਮੈਡੀਕਲ ਕਾਲਜ ਵਿਖੇ ਸਮਾਪਤ ਹੋਇਆ | ਪ੍ਰਦਰਸ਼ਨਕਾਰੀ ਆਗੂ ਜਸਵੰਤ ਕੌਰ, ਕੀਰਤ ਸਿੰਘ, ਬਲਵਿੰਦਰ ਸਿੰਘ ਨੇ ਦੱਸਿਆ ਕਿ ਅੱਜ ਦਾ ਇਹ ਰੋਸ ਮਾਰਚ ਸਿਰਫ਼ 2 ਘੰਟੇ ਦਾ ਸੀ ਜੇਕਰ ਸਰਕਾਰ ਨੇ ਉਨ੍ਹਾਂ ਦੀਆਂ ਮੰਗਾਂ ਪੂਰੀਆਂ ਨਾ ਕੀਤੀਆਂ ਤਾਂ ਇਹ ਪ੍ਰਦਰਸ਼ਨ ਵੱਡੇ ਪੱਧਰ 'ਤੇ ਕੀਤਾ ਜਾਵੇਗਾ |
ਪਿਛਲੀ ਖ਼ਬਰ ਸਰਕਾਰੀ ਪ੍ਰਾਇਮਰੀ ਸਕੂਲ ਸੇਢਾ ਸਿੰਘ ਵਾਲਾ ਦੇ 81 ਬੱਚੇ ਨਵੋਦਿਆ ਲਈ ਚੁਣੇ ਗਏ ਅਗਲੀ ਖ਼ਬਰ ਬੀ.ਏ. ਭਾਗ ਪਹਿਲਾ ਦੇ ਸਮੈਸਟਰ ਦੂਜਾ ਦਾ ਨਤੀਜਾ ਰਿਹਾ ਸ਼ਾਨਦਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।