26-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-04-2026

ਡੇਢ ਕਿੱਲੋ ਭੁੱਕੀ ਸਮੇਤ ਇਕ ਕਾਬੂ, ਮਾਮਲਾ ਕੀਤਾ ਦਰਜ

ਅਜੀਤ ਡੈਸਕ 08-04-2026
ਬਾਲਿਆਂਵਾਲੀ, 7 ਅਪ੍ਰੈਲ (ਕੁਲਦੀਪ ਮਤਵਾਲਾ)-ਪੁਲਿਸ ਥਾਣਾ ਬਾਲਿਆਂਵਾਲੀ ਵਲੋਂ ਗਸ਼ਤ ਦੌਰਾਨ ਪਿੰਡ ਹਰਕਿਸ਼ਨਪੁਰਾ ਵਿਖੇ ਇਕ ਵਿਅਕਤੀ ਕੋਲੋਂ ਡੇਢ ਕਿੱਲੋ ਭੁੱਕੀ (ਚੂਰਾ ਪੋਸਤ) ਬਰਾਮਦ ਕਰਕੇ ਮਾਮਲਾ ਦਰਜ ਕੀਤਾ ਗਿਆ ਹੈ | ਥਾਣਾ ਮੁਖੀ ਸਬ ਇੰਸਪੈਕਟਰ ਫਰਵਿੰਦਰ ਸਿੰਘ ਨੇ ਦੱਸਿਆ ਕਿ ਜ਼ਿਲ੍ਹਾ ਪੁਲਿਸ ਮੁਖੀ ਜਯੋਤੀ ਯਾਦਵ (ਆਈ.ਪੀ.ਐਸ) ਦੀਆਂ ਹਦਾਇਤਾਂ ਅਨੁਸਾਰ ਨਸ਼ਾ ਤਸਕਰਾਂ ਖਿਲਾਫ਼ ਅਰੰਭੀ ਮੁਹਿੰਮ ਤਹਿਤ ਪੁਲਿਸ ਪਾਰਟੀ ਵਲੋਂ ਰੋਜ਼ਾਨਾ ਵਾਂਗ ਪਿੰਡਾਂ ਦੀ ਗਸ਼ਤ ਕੀਤੀ ਜਾ ਰਹੀ ਸੀ ਕਿ ਜਦੋਂ ਪੁਲਿਸ ਪਾਰਟੀ ਪਿੰਡ ਹਰਕਿਸ਼ਨਪੁਰਾ ਵਿਖੇ ਝੰਡੂਕੇ ਵਾਲੇ ਰੋਡ 'ਤੇ ਪਹੁੰਚੀ ਤਾਂ ਇਕ ਵਿਅਕਤੀ ਦੀ ਸ਼ੱਕ ਦੇ ਅਧਾਰਿਤ ਕੀਤੀ ਤਲਾਸ਼ੀ ਦੌਰਾਨ ਉਕਤ ਵਿਅਕਤੀ ਪਾਸੋਂ 1 ਕਿੱਲੋ 500 ਗ੍ਰਾਮ ਭੁੱਕੀ ਚੂਰਾ ਪੋਸਤ ਬਰਾਮਦ ਕੀਤਾ ਗਿਆ ਹੈ | ਫੜੇ ਗਏ ਕਥਿਤ ਦੋਸ਼ੀ ਦੀ ਪਛਾਣ ਬਲਵੰਤ ਸਿੰਘ ਵਾਸੀ ਹਰਕਿਸ਼ਨਪੁਰਾ ਵਜੋਂ ਹੋਈ ਹੈ | ਇਸ ਕੇਸ ਦੇ ਤਫਤੀਸ਼ੀ ਅਧਿਕਾਰੀ ਏ.ਐਸ.ਆਈ ਜਗਜੀਤ ਸਿੰਘ ਨੇ ਬਲਵੰਤ ਸਿੰਘ ਖਿਲਾਫ਼ ਅ/ਧ 15ਬੀ/61/85 ਤਹਿਤ ਮੁਕੱਦਮਾ ਦਰਜ ਕਰਕੇ ਉਸ ਨੂੰ ਗਿ੍ਫਤਾਰ ਕਰ ਲਿਆ ਹੈ |

ਪਿਛਲੀ ਖ਼ਬਰ ਗੜੇਮਾਰੀ ਤੋਂ ਪ੍ਰਭਾਵਿਤ ਫ਼ਸਲਾਂ ਦੇ ਮਾਮਲੇ 'ਚ ਅਕਾਲੀ ਦਲ ਕਿਸਾਨਾਂ ਦੀ ਮਦਦ ਲਈ ਪ੍ਰੋਗਰਾਮ ਤੈਅ ਕਰੇਗਾ-ਸੁਖਬੀਰ ਅਗਲੀ ਖ਼ਬਰ ਅਕਾਲ ਯੂਨੀਵਰਸਿਟੀ ਵਿਚ ਅੰਗਰੇਜ਼ੀ ਵਿਭਾਗ ਵਲੋਂ ਦੋ ਰੋਜ਼ਾ ਅੰਤਰਰਾਸ਼ਟਰੀ ਕਾਨਫਰੰਸ ਦਾ ਸਫ਼ਲ ਆਯੋਜਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।